ਸੰਗਰੂਰ ਤੋਂ ਡਾ: ਮੱਖਣ ਸਿੰਘ ਹੋਣਗੇ BSP ਦੇ ਉਮੀਦਵਾਰ, ਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਵਜੋਂ ਹੋਏ ਸੇਵਾਮੁਕਤ – Punjabi News

ਸੰਗਰੂਰ ਤੋਂ ਡਾ: ਮੱਖਣ ਸਿੰਘ ਹੋਣਗੇ BSP ਦੇ ਉਮੀਦਵਾਰ, ਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਵਜੋਂ ਹੋਏ ਸੇਵਾਮੁਕਤ

Published: 

11 Apr 2024 19:26 PM

ਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਵਜੋਂ ਸੇਵਾਮੁਕਤ ਹੋਏ ਡਾ: ਮੱਖਣ ਸਿੰਘ ਨੂੰ ਬਹੁਜਨ ਸਮਾਜ ਪਾਰਟੀ ਨੇ ਟਿਕਟ ਦਿੱਤੀ ਹੈ। ਬਸਪਾ ਨੇ ਇਸ ਤੋਂ ਪਹਿਲਾਂ ਦੋ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਕਾਰੋਬਾਰੀ ਅਤੇ ਸਮਾਜ ਸੇਵੀ ਰਾਕੇਸ਼ ਸੁਮਨ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਫਿਰੋਜ਼ਪੁਰ ਤੋਂ ਟਿਕਟ ਦਿੱਤੀ ਗਈ ਹੈ।

ਸੰਗਰੂਰ ਤੋਂ ਡਾ: ਮੱਖਣ ਸਿੰਘ ਹੋਣਗੇ BSP ਦੇ ਉਮੀਦਵਾਰ, ਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਵਜੋਂ ਹੋਏ ਸੇਵਾਮੁਕਤ

ਸੰਗਰੂਰ ਤੋਂ ਡਾ: ਮੱਖਣ ਸਿੰਘ ਬ

Follow Us On

ਬਹੁਜਨ ਸਮਾਜ ਪਾਰਟੀ ਨੇ ਅੱਜ ਲੋਕ ਸਭਾ ਹਲਕਾ ਸੰਗਰੂਰ ਲਈ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਵਜੋਂ ਸੇਵਾਮੁਕਤ ਹੋਏ ਡਾ: ਮੱਖਣ ਸਿੰਘ ਨੂੰ ਬਹੁਜਨ ਸਮਾਜ ਪਾਰਟੀ ਨੇ ਟਿਕਟ ਦਿੱਤੀ ਹੈ। ਉਨ੍ਹਾਂ ਦੇ ਨਾਂ ਦਾ ਐਲਾਨ ਪਾਰਟੀ ਦੇ ਚੰਡੀਗੜ੍ਹ-ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵੱਲੋਂ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਜਲਦ ਹੀ ਉਹ ਹੋਰ ਸੀਟਾਂ ਤੇ ਵੀ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰਨਗੇ। ਉਮੀਦਵਾਰਾਂ ਦੇ ਨਾਵਾਂ ‘ਤੇ ਅੰਤਿਮ ਫੈਸਲਾ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਵੱਲੋਂ ਲਿਆ ਜਾਵੇਗਾ।

ਪਾਰਟੀ ‘ਚ ਸੰਭਾਲ ਰਹੇ ਹਨ ਇਹ ਜ਼ਿੰਮੇਵਾਰੀ

ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਡਾ: ਮੱਖਣ ਸਿੰਘ ਪਾਰਟੀ ਨਾਲ ਵਰਕਰ ਵਜੋਂ ਜੁੜੇ ਹੋਏ ਸਨ। ਉਹ ਪਾਰਟੀ ਦੇ ਮੌਜੂਦਾ ਜਨਰਲ ਸਕੱਤਰ ਹਨ। ਬਸਪਾ ਦਾ ਦਲਿਤ ਚਿਹਰਾ ਉਮੀਦਵਾਰ ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿੱਚ ਦਲਿਤ ਮੁੱਖ ਮੰਤਰੀ ਦੀ ਨਿਯੁਕਤੀ ਨਾ ਕਰਨ ਦਾ ਬਦਲਾ ਲਵੇਗਾ। ਪਾਰਟੀ ਦੇ ਜਨਰਲ ਸਕੱਤਰ ਚਮਕੌਰ ਸਿੰਘ ਨੇ ਦੱਸਿਆ ਹੈ ਕਿ ਦਲਿਤ ਵਰਗ ਦੇ ਚਿਹਰੇ ਡਾਕਟਰ ਮੱਖਣ ਸਿੰਘ ਨੂੰ ਉਮੀਦਵਾਰ ਬਣਾਉਣਾ ਹਾਈਕਮਾਂਡ ਦਾ ਚੰਗਾ ਫੈਸਲਾ ਹੈ। ਸਾਰੇ ਵਰਕਰ ਇੱਕਜੁੱਟ ਹੋ ਕੇ ਕੰਮ ਕਰਨਗੇ।

ਹੁਣ ਤੱਕ 2 ਸੀਟਾਂ ਦਾ ਐਲਾਨ

ਬਸਪਾ ਨੇ ਇਸ ਤੋਂ ਪਹਿਲਾਂ ਦੋ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਕਾਰੋਬਾਰੀ ਅਤੇ ਸਮਾਜ ਸੇਵੀ ਰਾਕੇਸ਼ ਸੁਮਨ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਫਿਰੋਜ਼ਪੁਰ ਤੋਂ ਟਿਕਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ: BJP-SAD Alliance: ਨਹੀਂ ਹੋਵੇਗਾ ਅਕਾਲੀ ਦਲ-ਭਾਜਪਾ ਗਠਜੋੜ , ਸੁਖਬੀਰ ਬੋਲੇ- ਅਸੀਂ ਬਸਪਾ ਨਾਲ ਮਿਲ ਕੇ ਲੜਾਂਗੇ ਚੋਣਾਂ, ਭਾਜਪਾ ਬੋਲੀ- ਇਕੱਲੇ ਹੀ ਲੜਾਂਗੇ

Exit mobile version