ਗੁਰਦਾਸਪੁਰ ਸੀਟ ਨੂੰ ਲੈ ਕੇ ਦਿੱਲੀ 'ਚ ਚਰਚਾ, ਵਿਧਾਇਕ ਸ਼ੈਰੀ ਕਲਸੀ ਤੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ | MLA Sherry Kalsi and Lal Chand Kataruchak met Sunita Kejriwal in Delhi know in Punjabi Punjabi news - TV9 Punjabi

ਗੁਰਦਾਸਪੁਰ ਸੀਟ ਨੂੰ ਲੈ ਕੇ ਦਿੱਲੀ ‘ਚ ਚਰਚਾ, ਵਿਧਾਇਕ ਸ਼ੈਰੀ ਕਲਸੀ ਤੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Published: 

13 Apr 2024 18:58 PM

ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹਨ, ਇਸ ਲਈ ਇਹ ਮੀਟਿੰਗ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਦੀ ਰਣਨੀਤੀ ਬਣਾਉਣ ਅਤੇ ਸਮੁੱਚੇ ਚੋਣ ਪ੍ਰਬੰਧਾਂ ਲਈ ਕੀਤੀ ਗਈ ਸੀ। ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਸਾਰੇ ਮੈਂਬਰ, ਆਗੂ ਅਤੇ ਅਧਿਕਾਰੀ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਚਟਾਨ ਵਾਂਗ ਡਟ ਕੇ ਖੜੇ ਹਨ।

ਗੁਰਦਾਸਪੁਰ ਸੀਟ ਨੂੰ ਲੈ ਕੇ ਦਿੱਲੀ ਚ ਚਰਚਾ, ਵਿਧਾਇਕ ਸ਼ੈਰੀ ਕਲਸੀ ਤੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ
Follow Us On

ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹਨ। ਹਰ ਪਾਰਟੀ ਆਪਣਾ ਦਮਖਮ ਲਗਾ ਲੱਗ ਰਹੀ ਹੈ। ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਾ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਈ। ਇਸ ਬੈਠਕ ਵਿੱਚ ਪੰਜਾਬ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ। ਸੂਤਰਾਂ ਦੀ ਮੰਨਿਏ ਤਾਂ ਇਸ ਬੈਠਕ ਵਿੱਚ ਗੁਰਦਾਸਪੁਰ ਸੀਟ ਨੂੰ ਲੈ ਕੇ ਵੀ ਪਾਰਟੀ ਆਗੂਆਂ ਵੱਲੋਂ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਵਿਧਾਇਕ ਜਰਨੈਲ ਸਿੰਘ ਵੀ ਮੌਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹਨ, ਇਸ ਲਈ ਇਹ ਮੀਟਿੰਗ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਦੀ ਰਣਨੀਤੀ ਬਣਾਉਣ ਅਤੇ ਸਮੁੱਚੇ ਚੋਣ ਪ੍ਰਬੰਧਾਂ ਲਈ ਕੀਤੀ ਗਈ ਸੀ। ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਸਾਰੇ ਮੈਂਬਰ, ਆਗੂ ਅਤੇ ਅਧਿਕਾਰੀ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਚਟਾਨ ਵਾਂਗ ਡਟ ਕੇ ਖੜੇ ਹਨ।

ਲੋਕ ਸਭਾ ਹਲਕੇ ਸਬੰਧੀ ਵਿਚਾਰ ਚਰਚਾ

ਵਿਧਾਇਕ ਸ਼ੈਰੀ ਕਲਸੀ ਨੇ ਬੀਜੇਪੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਬੀਜੇਪੀ ਨੇ ਕੇਜਰੀਵਾਲ ‘ਤੇ ਝੂਠਾ ਕੇਸ ਬਣਾ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ ਪਰ ਉਹ ਕੇਜਰੀਵਾਲ ਦੀ ਸੋਚ ਨੂੰ ਨਹੀਂ ਰੋਕ ਸਕਦੇ।
ਦੇਸ਼ ਦੀ ਜਨਤਾ ਨੂੰ ਸਭ ਪਤਾ ਹੈ ਉਹ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਨੂੰ ਸਬਕ ਸਿਖਾਉਣਗੇ ਅਤੇ ਆਮ ਆਦਮੀ ਪਾਰਟੀ ਨੂੰ ਜਨਤਾ ਦਾ ਸਾਥ ਮਿਲੇਗਾ।

ਇਸ ਦੌਰਾਨ ਵਿਧਾਇਕ ਕਲਸੀ ਨੇ ਕਿਹਾ ਕਿ ਇਸ ਬੈਠਕ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਚਾਰ- ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੀਟਿੰਗ ਵਿੱਚ ਦੱਸਿਆ ਕਿ ਚੋਣਾਂ ਨੂੰ ਲੈ ਕੇ ਖੇਤਰ ਵਿੱਚ ਕਿਹੜੀ ਕਮੀ ਹੈ ਅਤੇ ਇਸ ਘਾਟ ਨੂੰ ਕਿਵੇਂ ਪੂਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਸਰੱਹਦੀ ਜਿਲ੍ਹਾਂ ਹੋਣ ਕਾਰਨ ਗੁਰਦਾਸਪੁਰ ਲੋਕ ਸਭਾ ਸੀਟ ਕਾਫੀ ਅਹਿਮ ਮੰਨੀ ਜਾਂਦੀ ਹੈ। ਇਸ ਦੇ ਇੱਕ ਪਾਸੇ ਜੰਮੂ ਕਸ਼ਮੀਰ ਅਤੇ ਹਿਮਾਚਲ ਲਗਦਾ ਹੈ ਅਤੇ ਦੂਜੇ ਪਾਸੇ ਪਾਕਿਸਤਾਨ ਦੀ ਕੌਮਾਂਤਰੀ ਸੀਮਾ ਵੀ ਲਗਦੀ ਹੈ।

ਇਹ ਵੀ ਪੜ੍ਹੋ: AAP ਵਿਧਾਇਕ ਜਗਦੀਪ ਕਾਕਾ ਬਰਾੜ ਨੇ ਫੜ੍ਹਿਆ ਲੁੁਟੇਰਾ, ਦੇਖੋਂ ਤਸਵੀਰਾਂ

Exit mobile version