ਮੋਗਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ: ਸੁਨੀਲ ਜਾਖੜ ਨੇ ਸਾਬਕਾ ਮੇਅਰ ਨੂੰ ਭਾਜਪਾ ‘ਚ ਸ਼ਾਮਲ ਕਰਵਾਇਆ ,ਹੰਸਰਾਜ ਹੰਸ ਦਾ ਮਨੋਬਲ ਵਧਿਆ
ਅਕਾਲੀ ਦਲ ਦੇ ਪ੍ਰਧਾਨ ਅਤੇ ਮੋਗਾ ਨਗਰ ਨਿਗਮ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਦਾ ਭਾਜਪਾ ਵਿੱਚ ਸ਼ਾਮਲ ਹੋਣ ਤੇ ਭਾਜਪਾ ਆਗੂਆਂ ਨੇ ਸਵਾਗਤ ਕੀਤਾ। ਦੱਸ ਦਈਏ ਕਿ ਬੁੱਧਵਾਰ ਨੂੰ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਭਾਜਪਾ ਚੰਡੀਗੜ੍ਹ ਦਫ਼ਤਰ ਵਿੱਚ ਭਾਜਪਾ ਨੇ ਅਕਸ਼ਿਤ ਜੈਨ ਨੂੰ ਸ਼ਾਮਲ ਹੋਣ ਦੀ ਜਾਣਕਾਰੀ ਦਿੱਤੀ ਗਈ।

ਪੰਜਾਬ ਦੇ ਮੋਗਾ ‘ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮੋਗਾ ਤੋਂ ਨਗਰ ਨਿਗਮ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਅਕਸ਼ਿਤ ਜੈਨ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿੱਚ ਸ਼ਾਮਲ ਕੀਤਾ।
ਅਕਾਲੀ ਦਲ ਦੇ ਪ੍ਰਧਾਨ ਅਤੇ ਮੋਗਾ ਨਗਰ ਨਿਗਮ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਦਾ ਭਾਜਪਾ ਵਿੱਚ ਸ਼ਾਮਲ ਹੋਣ ਤੇ ਭਾਜਪਾ ਆਗੂਆਂ ਨੇ ਸਵਾਗਤ ਕੀਤਾ। ਦੱਸ ਦਈਏ ਕਿ ਬੁੱਧਵਾਰ ਨੂੰ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਭਾਜਪਾ ਚੰਡੀਗੜ੍ਹ ਦਫ਼ਤਰ ਵਿੱਚ ਭਾਜਪਾ ਨੇ ਅਕਸ਼ਿਤ ਜੈਨ ਨੂੰ ਸ਼ਾਮਲ ਹੋਣ ਦੀ ਜਾਣਕਾਰੀ ਦਿੱਤੀ ਗਈ।
ਨਗਰ ਨਿਗਮ ਦੇ ਸਾਬਕਾ ਮੇਅਰ ਬੀਜੇਪੀ ਵਿੱਚ ਸ਼ਾਮਲ
ਭਾਜਪਾ ਵਿੱਚ ਸ਼ਾਮਲ ਹੋਣ ਸਮੇਂ ਸੂਬਾ ਸਕੱਤਰ ਦੁਰਗੇਸ਼ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਦੇਵਪ੍ਰਿਆ ਤਿਆਗੀ, ਵਿਨੈ ਸ਼ਰਮਾ, ਰਾਕੇਸ਼ ਸ਼ਰਮਾ, ਦੁਰਗੇਸ਼ ਸ਼ਰਮਾ ਹਾਜ਼ਰ ਸਨ। ਇੱਥੇ ਅਕਸ਼ਿਤ ਜੈਨ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਭਾਜਪਾ ਦੇ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਹੰਸਰਾਜ ਹੰਸ ਦਾ ਮਨੋਬਲ ਵਧਿਆ ਹੈ। ਹੰਸਰਾਜ ਹੰਸ ਨੇ ਅਕਸ਼ਿਤ ਜੈਨ ਦਾ ਭਾਜਪਾ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ।
ਬੀਜੇਪੀ ਨੇ ਫਰੀਦਕੋਟ ਲੋਕ ਸਭਾ ਸੀਟ ਤੋਂ ਹੰਸਰਾਜ ਹੰਸ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਬਾਬਾ ਫਰੀਦ ਦੀ ਧਰਤੀ ਫਰੀਦਕੋਟ ਤੋਂ ਦੋ ਸਿੰਗਰ ਚੋਣਾਂ ਵਿੱਚ ਉੱਤਰੇ ਹਨ। ਇਸ ਸੀਟ ਤੋਂ ਆਮ ਆਦਮੀ ਪਾਰਟੀ ਵੱਲੋਂ ਕਰਮਜੀਤ ਅਨਮੋਲ ਨੂੰ ਟਿਕਟ ਦਿੱਤੀ ਗਈ ਹੈ। ਕਰਮਜੀਤ ਅਨਮੋਲ ਸੀਐਮ ਭਗਵੰਤ ਸਿੰਘ ਮਾਨ ਦੇ ਕਰੀਬੀ ਹਨ।
ਇਹ ਵੀ ਪੜ੍ਹੋ: ਸੀਟ ਸ਼ਾਹੀ ਪਰਿਵਾਰ ਲਈ ਬਣੀ ਸਾਖ ਦਾ ਸਵਾਲ, ਹਿੰਦੂ ਵੋਟਰ ਤੈਅ ਕਰਨਗੇ ਕੀ ਪ੍ਰਭਾਵਸ਼ਾਲੀ ਕੌਣ?