ਸੰਸਦ ਮੈਂਬਰ ਡਿੰਪਾ ਨਹੀਂ ਲੜਣਗੇ ਲੋਕ ਸਭਾ ਚੋਣ, ਸੂਬੇ ਦੀ ਸਿਆਸਤ 'ਚ ਉਤਰਣ ਦੀ ਤਿਆਰੀ | MP Jasbir Singh Dimpa will not contest the Lok Sabha elections 2024 preparing for assembly know full detail in punjabi Punjabi news - TV9 Punjabi

ਸੰਸਦ ਮੈਂਬਰ ਡਿੰਪਾ ਨਹੀਂ ਲੜਣਗੇ ਲੋਕ ਸਭਾ ਚੋਣ, ਸੂਬੇ ਦੀ ਸਿਆਸਤ ‘ਚ ਉਤਰਣ ਦੀ ਤਿਆਰੀ

Updated On: 

17 Apr 2024 15:04 PM

Jasbir Singh Dimpa: ਖਡੂਰ ਸਾਹਿਬ ਸੀਟ ਤੋਂ ਕਾਂਗਰਸ ਪਾਰਟੀ ਵੱਲੋਂ ਜੋ ਵੀ ਉਮੀਦਵਾਰ ਖੜ੍ਹਾ ਕੀਤਾ ਜਾਵੇਗਾ। ਉਹ ਇਸ ਦਾ ਦਿਲੋਂ ਸਮਰਥਨ ਕਰਣਗੇ। ਇਹ ਐਲਾਨ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਕ ਪੋਸਟ ਪਾ ਕੇ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਵੱਲੋਂ ਇਹ ਫੈਸਲਾ ਕੇਂਦਰੀ ਕਾਂਗਰਸ ਲੀਡਰਸ਼ਿਪ ਅਤੇ ਸੂਬਾਈ ਲੀਡਰਸ਼ਿਪ ਨਾਲ ਗੱਲਬਾਤ ਤੋਂ ਬਾਅਦ ਲਿਆ ਗਿਆ ਹੈ।

ਸੰਸਦ ਮੈਂਬਰ ਡਿੰਪਾ ਨਹੀਂ ਲੜਣਗੇ ਲੋਕ ਸਭਾ ਚੋਣ, ਸੂਬੇ ਦੀ ਸਿਆਸਤ ਚ ਉਤਰਣ ਦੀ ਤਿਆਰੀ

ਜਸਬੀਰ ਸਿੰਘ ਡਿੰਪਾ (File Photo) Twitter

Follow Us On

Jasbir Singh Dimpa: ਖਡੂਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਹੁਣ ਸੂਬੇ ਦੀ ਸਿਆਸਤ ਵਿੱਚ ਉਤਰਨ ਦੀ ਤਿਆਰੀ ਕਰ ਰਹੇ ਹਨ। ਉਹ ਹੁਣ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜੋਰ ਅਜਮਾਉਣਗੇ। ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਉਹ ਪੂਰੀ ਤਰ੍ਹਾਂ ਸਰਗਰਮ ਹੋ ਜਾਣਗੇ।

ਖਡੂਰ ਸਾਹਿਬ ਸੀਟ ਤੋਂ ਕਾਂਗਰਸ ਪਾਰਟੀ ਵੱਲੋਂ ਜੋ ਵੀ ਉਮੀਦਵਾਰ ਖੜ੍ਹਾ ਕੀਤਾ ਜਾਵੇਗਾ। ਉਹ ਇਸ ਦਾ ਦਿਲੋਂ ਸਮਰਥਨ ਕਰਣਗੇ। ਇਹ ਐਲਾਨ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾ ਕੇ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਵੱਲੋਂ ਇਹ ਫੈਸਲਾ ਕੇਂਦਰੀ ਕਾਂਗਰਸ ਲੀਡਰਸ਼ਿਪ ਅਤੇ ਸੂਬਾਈ ਲੀਡਰਸ਼ਿਪ ਨਾਲ ਗੱਲਬਾਤ ਤੋਂ ਬਾਅਦ ਲਿਆ ਗਿਆ ਹੈ।

2 ਦਿਨ ਪਹਿਲਾਂ ਜਾਰੀ ਕੀਤੀ ਗਈ ਸੀ ਲਿਸਟ

ਦਰਅਸਲ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਹੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਟਿਕਟ ‘ਤੇ ਰੋਕ ਲਗਾ ਦਿੱਤੀ ਸੀ। ਜਦਕਿ ਜਸਬੀਰ ਸਿੰਘ ਡਿੰਪਾ ਕਾਂਗਰਸ ਦੇ ਮੌਜੂਦਾ ਐਮਪੀ ਅਜਿਹੇ ‘ਚ ਉਨ੍ਹਾਂ ਦੇ ਕਾਂਗਰਸੀ ਉਮੀਦਵਾਰ ਨਾ ਬਣਨ ਦੀਆਂ ਚੱਲ ਰਹੀਆਂ ਚਰਚਾਵਾਂ ਨੇ ਹੋਰ ਜ਼ੋਰ ਫੜ ਲਿਆ ਹੈ। ਇਸ ਤੋਂ ਬਾਅਦ ਡਿੰਪਾ ਵੱਲੋਂ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾਈ ਗਈ। ਇਸ ਪੋਸਟ ਵਿੱਚ ਸਾਂਝੀ ਕੀਤੀ ਗਈ ਫੋਟੋ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕੇਸੀ ਵੇਣੂਗੋਪਾਲ ਅਤੇ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਦੇ ਨਾਲ ਸਨ। ਜਿਸ ‘ਤੇ ਉਨ੍ਹਾਂ ਨੇ ਨਵੇਂ ਸਫ਼ਰ ਦੀ ਸ਼ੁਰੂਆਤ ਲਿਖੀ ਸੀ। ਅਜਿਹੇ ‘ਚ ਫੈਸਲਾ ਲਿਆ ਗਿਆ ਕਿ ਉਹ ਚੋਣ ਨਹੀਂ ਲੜਨਗੇ।

ਖਡੂਰ ਸਾਹਿਬ ਲਈ ਕਈ ਦਾਅਵੇਦਾਰ

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਦਾ ਨਾਂ ਅਜੇ ਅਟਕਿਆ ਹੋਇਆ ਹੈ। ਪਹਿਲਾਂ ਐਲਾਨੀ ਛੇ ਉਮੀਦਵਾਰਾਂ ਦੀ ਸੂਚੀ ਵਿੱਚ ਖਡੂਰ ਸਾਹਿਬ ਦੇ ਉਮੀਦਵਾਰ ਦਾ ਨਾਂ ਸ਼ਾਮਲ ਨਹੀਂ ਸੀ। ਇੱਥੋਂ ਟਿਕਟ ਦੀ ਦੌੜ ਵਿੱਚ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਆਪਣੇ ਪੁੱਤਰ ਇੰਦਰ ਪ੍ਰਤਾਪ ਸਿੰਘ ਲਈ ਜ਼ੋਰ ਲਾ ਰਹੇ ਹਨ। ਦੂਜੇ ਪਾਸੇ ਡਿੰਪਾ ਦੇ ਹਟਣ ਤੋਂ ਬਾਅਦ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਕੁਲਬੀਰ ਸਿੰਘ ਜ਼ੀਰਾ ਅਤੇ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਵੀ ਟਿਕਟਾਂ ਦੇ ਦਾਅਵੇਦਾਰ। ਡਿੰਪਾ ਦੇ ਭਰਾ ਰਾਜਨ ਗਿੱਲ ਵੀ ਟਿਕਟ ਦੀ ਦੌੜ ‘ਚ ਹਨ।

Exit mobile version