9 ਜੂਨ ਨੂੰ ਮੁੜ ਪ੍ਰਧਾਨਮੰਤਰੀ ਬਣਨਗੇ ਨਰੇਂਦਰ ਮੋਦੀ, ਜਾਣੋ ਸਮਾਗਮ ਵਿੱਚ ਕੌਣ ਕੌਣ ਹੋਵੇਗਾ ਸ਼ਾਮਿਲ | Narendra Modi will take oath as PM on June 9 oath timing guest list and security arrangements know full in punjabi Punjabi news - TV9 Punjabi

9 ਜੂਨ ਨੂੰ ਮੁੜ ਪ੍ਰਧਾਨਮੰਤਰੀ ਬਣਨਗੇ ਨਰੇਂਦਰ ਮੋਦੀ, ਜਾਣੋ ਸਮਾਗਮ ਵਿੱਚ ਕੌਣ ਕੌਣ ਹੋਵੇਗਾ ਸ਼ਾਮਿਲ

Updated On: 

08 Jun 2024 06:53 AM

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਨਾਮਜ਼ਦ ਕੀਤਾ ਹੈ। ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਭਾਜਪਾ ਸੰਸਦੀ ਦਲ ਦੇ ਨੇਤਾ ਵਜੋਂ ਮੋਦੀ ਦੀ ਚੋਣ 'ਤੇ ਰਾਸ਼ਟਰਪਤੀ ਨੂੰ ਪੱਤਰ ਸੌਂਪਿਆ। ਇਸ ਤੋਂ ਬਾਅਦ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਦੇ ਆਗੂਆਂ ਨੇ ਵੀ ਰਾਸ਼ਟਰਪਤੀ ਨੂੰ ਆਪਣਾ ਸਮਰਥਨ ਪੱਤਰ ਸੌਂਪਿਆ।

9 ਜੂਨ ਨੂੰ ਮੁੜ ਪ੍ਰਧਾਨਮੰਤਰੀ ਬਣਨਗੇ ਨਰੇਂਦਰ ਮੋਦੀ, ਜਾਣੋ ਸਮਾਗਮ ਵਿੱਚ ਕੌਣ ਕੌਣ ਹੋਵੇਗਾ ਸ਼ਾਮਿਲ

ਪ੍ਰਧਾਨ ਮੰਤਰੀ ਨਰੇਂਦਰ ਮੋਦੀ

Follow Us On

ਨਰਿੰਦਰ ਮੋਦੀ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੀ ਸ਼ੁੱਕਰਵਾਰ ਨੂੰ ਹੋਈ ਬੈਠਕ ‘ਚ ਨਰਿੰਦਰ ਮੋਦੀ ਨੂੰ ਸੰਸਦੀ ਦਲ ਦਾ ਨੇਤਾ ਚੁਣਿਆ ਗਿਆ। ਇਸ ਤੋਂ ਬਾਅਦ ਐਨਡੀਏ ਦੇ ਵਫ਼ਦ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਅਤੇ ਸਮਰਥਨ ਪੱਤਰ ਸੌਂਪਿਆ। ਕੁਝ ਸਮੇਂ ਬਾਅਦ ਰਾਸ਼ਟਰਪਤੀ ਨੇ ਵੀ ਮੋਦੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਰਾਸ਼ਟਰਪਤੀ 9 ਜੂਨ ਨੂੰ ਸ਼ਾਮ 7.15 ਵਜੇ ਰਾਸ਼ਟਰਪਤੀ ਭਵਨ ਵਿਖੇ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਪ੍ਰੀਸ਼ਦ ਦੇ ਮੈਂਬਰਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਉਣਗੇ।

ਭਾਰਤ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ ਅਤੇ ਸੇਸ਼ੇਲਸ ਦੇ ਰਾਸ਼ਟਰਪਤੀ ਵੇਵਲ ਰਾਮਖੇਲਾਵਨ ਨੂੰ ਵੀ ਪੀਐਮ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਦਹਿਲ ਐਤਵਾਰ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ ਹੋਣਗੇ।

ਦਿੱਲੀ ਵਿੱਚ ਤਿੰਨ ਪੱਧਰੀ ਹੋਵੇਗੀ ਸੁਰੱਖਿਆ

ਸਹੁੰ ਚੁੱਕ ਸਮਾਗਮ ਲਈ ਰਾਜਧਾਨੀ ਦਿੱਲੀ ਵਿੱਚ ਤਿੰਨ ਪੱਧਰੀ ਸੁਰੱਖਿਆ ਹੋਵੇਗੀ। ਅਰਧ ਸੈਨਿਕ ਬਲਾਂ ਦੀਆਂ ਪੰਜ ਕੰਪਨੀਆਂ, ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਕਮਾਂਡੋ, ਡਰੋਨ ਅਤੇ ਸਨਾਈਪਰ ਰਾਸ਼ਟਰਪਤੀ ਭਵਨ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਜਾਣਗੇ। ਸਹੁੰ ਚੁੱਕ ਸਮਾਗਮ ਵਿੱਚ ਕਈ ਵਿਦੇਸ਼ੀ ਆਗੂ ਵੀ ਹਿੱਸਾ ਲੈਣਗੇ। ਅਜਿਹੇ ‘ਚ ਪੂਰੀ ਰਾਜਧਾਨੀ ਹਾਈ ਅਲਰਟ ‘ਤੇ ਰਹੇਗੀ। ਦਿੱਲੀ ਪੁਲਿਸ ਵੱਲੋਂ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ 9 ਅਤੇ 10 ਜੂਨ ਨੂੰ ਕਈ ਪਾਬੰਦੀਆਂ ਵੀ ਲਗਾਈਆਂ ਗਈਆਂ ਹਨ। ਦਿੱਲੀ ਨੂੰ ਨੋ ਫਲਾਇੰਗ ਜ਼ੋਨ ਐਲਾਨ ਦਿੱਤਾ ਗਿਆ ਹੈ।

ਉੱਚ ਸੁਰੱਖਿਆ ਵਾਲੇ ਖੇਤਰ ਵਿੱਚ ਦਾਖਲੇ ‘ਤੇ ਪਾਬੰਦੀ

ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਵਿਦੇਸ਼ੀ ਮਹਿਮਾਨਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਦੇਸ਼ ਦੀਆਂ ਖੁਫੀਆ ਏਜੰਸੀਆਂ ਦੇ ਮੋਢਿਆਂ ‘ਤੇ ਆ ਜਾਵੇਗੀ। ਸਹੁੰ ਚੁੱਕ ਸਮਾਗਮ ਦੀ ਤਰੀਕ ਦੇ ਐਲਾਨ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਵਾਹਨਾਂ ਦੀ ਚੈਕਿੰਗ ਵਧਾ ਦਿੱਤੀ ਗਈ ਹੈ। ਹਾਈ ਸਕਿਓਰਿਟੀ ਜ਼ੋਨ ‘ਚ ਆਮ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਰਾਸ਼ਟਰਪਤੀ ਭਵਨ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਉਥੋਂ ਲੰਘਣ ਵਾਲੇ ਹਰ ਵਾਹਨ ਦੀ ਤਲਾਸ਼ੀ ਲਈ ਜਾ ਰਹੀ ਹੈ।

ਹੋਟਲਾਂ ਦੀ ਵੀ ਜਾਂਚ ਸ਼ੁਰੂ

ਵਿਦੇਸ਼ੀ ਮਹਿਮਾਨਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਹੋਟਲਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿੱਥੇ ਉਹ ਠਹਿਰਣਗੇ। ਹੁਣ ਸਹੁੰ ਚੁੱਕ ਸਮਾਗਮ ਵਿਚ ਕੁਝ ਹੀ ਘੰਟੇ ਬਚੇ ਹਨ, ਇਸ ਲਈ ਵਿਦੇਸ਼ੀ ਮਹਿਮਾਨਾਂ ਦੇ ਠਹਿਰਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦਿੱਲੀ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਕਿਸੇ ਵੀ ਐਮਰਜੈਂਸੀ ਜਾਂ ਖਤਰੇ ਦੀ ਨਿਗਰਾਨੀ ਅਤੇ ਜਾਣਕਾਰੀ ਦੇਣ ਲਈ ਸੁਰੱਖਿਆ ਕਰਮਚਾਰੀਆਂ ਨੂੰ ਉੱਥੇ ਤਾਇਨਾਤ ਕੀਤਾ ਜਾ ਰਿਹਾ ਹੈ।

15 ਜੂਨ ਤੱਕ ਪਹਿਲਾ ਸੈਸ਼ਨ ਹੋਣ ਦੀ ਸੰਭਾਵਨਾ

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 15 ਜੂਨ ਨੂੰ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਪਹਿਲਾ ਸੈਸ਼ਨ ਜੂਨ ਦੇ ਤੀਜੇ ਹਫ਼ਤੇ ਨਵੇਂ ਚੁਣੇ ਉਮੀਦਵਾਰਾਂ ਦੇ ਸਦਨ ਦੇ ਮੈਂਬਰਾਂ ਵਜੋਂ ਸਹੁੰ ਚੁੱਕਣ ਨਾਲ ਸ਼ੁਰੂ ਹੋਵੇਗਾ। ਸਹੁੰ ਚੁੱਕ ਸਮਾਗਮ ਦੋ ਦਿਨ ਤੱਕ ਚੱਲਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਅਗਲੇ ਦਿਨ ਰਾਸ਼ਟਰਪਤੀ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਨਗੇ ਅਤੇ ਇਸ ਤਰ੍ਹਾਂ ਸੈਸ਼ਨ ਦਾ ਰਸਮੀ ਉਦਘਾਟਨ ਕਰਨਗੇ।

ਸੈਸ਼ਨ ਦੀਆਂ ਤਰੀਕਾਂ ਬਾਰੇ ਅੰਤਿਮ ਫੈਸਲਾ ਨਵੀਂ ਕੇਂਦਰੀ ਕੈਬਨਿਟ ਵੱਲੋਂ ਲਿਆ ਜਾਵੇਗਾ। ਇਜਲਾਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਆਪਣੇ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਦੋਵਾਂ ਸਦਨਾਂ ਨਾਲ ਜਾਣ-ਪਛਾਣ ਵੀ ਕਰਵਾਉਣਗੇ। ਸੈਸ਼ਨ 22 ਜੂਨ ਨੂੰ ਖਤਮ ਹੋਣ ਦੀ ਸੰਭਾਵਨਾ ਹੈ। ਐਤਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ਵਿੱਚ ਸਹੁੰ ਚੁੱਕ ਸਮਾਗਮ ਤੋਂ ਤੁਰੰਤ ਬਾਅਦ ਮੰਤਰੀ ਮੰਡਲ ਦੀ ਮੀਟਿੰਗ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਕੇਂਦਰੀ ਮੰਤਰੀ ਮੰਡਲ ਦੀ ਸਲਾਹ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 5 ਜੂਨ ਨੂੰ 17ਵੀਂ ਲੋਕ ਸਭਾ ਭੰਗ ਕਰ ਦਿੱਤੀ ਸੀ।

Exit mobile version