ਫਿਰ ਚੋਣ ਪ੍ਰਚਾਰ ਕਰਣਗੇ ਨਵਜੋਤ ਸਿੱਧੂ, ਪ੍ਰਤਾਪ ਬਾਜਵਾ ਨੇ ਕਾਂਗਰਸ ਛੱਡਣ ਵਾਲਿਆਂ ਤੇ ਲਈ ਚੁਟਕੀ
Navjot Singh sidhu: ਕਾਂਗਰਸ 'ਚ ਚੱਲ ਰਹੇ ਆਪਸੀ ਕਲੇਸ਼ ਨੂੰ ਲੈ ਕੇ ਉਨ੍ਹਾਂ ਪ੍ਰਤੀਕਿਰਿਆ ਦਿੱਤੀ ਹੈ ਅਤੇ ਕਿਹਾ ਹੈ ਕਿ ਚੋਣਾਂ ਸਮੇਂ ਕਿਸੇ ਨੂੰ ਕੋਈ ਨਾਰਾਜ਼ਗੀ ਨਹੀਂ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਅੰਮ੍ਰਿਤਸਰ ਵਿੱਚ ਸਾਰੇ ਕਾਂਗਰਸੀ ਆਗੂ ਸਾਬਕਾ ਡਿਪਟੀ ਸੀਐਮ ਓਪੀ ਸੋਨੀ , ਜਸਬੀਰ ਸਿੰਘ ਡਿੰਪਾ ਅਤੇ ਹੋਰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਆਗੂ ਇੱਕ ਮੰਚ ਤੇ ਇੱਕਠੇ ਹਨ।

Navjot Singh Sidhu: ਪਿੱਛਲੇ ਕੁਝ ਸਮੇਂ ਤੋਂ ਸਿਆਸਤ ਦੂਰ ਨਵਜੋਤ ਸਿੰਘ ਸਿੱਧੂ ਇੱਕ ਵਾਰ ਮੋਰਚਾ ਸੰਭਾਲਣ ਦੀ ਤਿਆਰੀ ਕਰ ਰਹੇ ਹਨ। ਸਿੱਧੂ ਹੁਣ ਫਿਰ ਤੋਂ ਕਾਂਗਰਸ ਲਈ ਪ੍ਰਚਾਰ ਸ਼ੁਰੂ ਕਰਨ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨੇ ਨਵਜੋਤ ਸਿੰਘ ਸਿੱਧੂ ਆਉਣ ਵਾਲੇ ਤਿੰਨ ਦਿਨਾਂ ‘ਚ ਮੁੜ ਅੰਮ੍ਰਿਤਸਰ ਵਿੱਚ ਨਜ਼ਰ ਆਉਣਗੇ ਤੇ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਉਤਰਣਗੇ।
ਕਾਂਗਰਸ ‘ਚ ਚੱਲ ਰਹੇ ਆਪਸੀ ਕਲੇਸ਼ ਨੂੰ ਲੈ ਕੇ ਉਨ੍ਹਾਂ ਪ੍ਰਤੀਕਿਰਿਆ ਦਿੱਤੀ ਹੈ ਅਤੇ ਕਿਹਾ ਹੈ ਕਿ ਚੋਣਾਂ ਸਮੇਂ ਕਿਸੇ ਨੂੰ ਕੋਈ ਨਾਰਾਜ਼ਗੀ ਨਹੀਂ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਅੰਮ੍ਰਿਤਸਰ ਵਿੱਚ ਸਾਰੇ ਕਾਂਗਰਸੀ ਆਗੂ ਸਾਬਕਾ ਡਿਪਟੀ ਸੀਐਮ ਓਪੀ ਸੋਨੀ , ਜਸਬੀਰ ਸਿੰਘ ਡਿੰਪਾ ਅਤੇ ਹੋਰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਆਗੂ ਇੱਕ ਮੰਚ ਤੇ ਇੱਕਠੇ ਹਨ।
ਦੱਸ ਦਈਏ ਕਿ ਪ੍ਰਤਾਪ ਬਾਜਵਾ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਔਜਲਾ ਦੇ ਵਿਜ਼ਨ ਡਾਕੂਮੈਂਟ ਨੂੰ ਲੋਕਾਂ ਨਾਲ ਸਾਂਝਾ ਕਰਨ ਪਹੁੰਚੇ ਸਨ। ਉਨ੍ਹਾਂ ਇਸ ਨੂੰ ਜਨਤਕ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਈ ਆਗੂਆਂ ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਪਾਰਟੀ ਛੱਡਣ ਵਾਲੇ ਕਈ ਆਗੂਆਂ ਨੂੰ ਲੈ ਕੇ ਵੀ ਪ੍ਰਤੀਕਿਰੀਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਛੱਡਣ ਲਈ ਕੁੱਝ ਆਗੂਆਂ ਨੂੰ ਸੁਰੱਖਿਆ ਤੇ ਮਹਿੰਗੀਆਂ ਗੱਡੀਆਂ ਦਾ ਲਾਲਚ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਚ ਕੁੱਝ ਆਗੂ ਪਾਰਟੀ ਚ ਸ਼ਾਮਲ ਹੋਣ ਜਾ ਰਹੇ ਹਨ।
‘ਆਪ’ ਨਾਲ ਸਮਝੌਤਾ ਨਾ ਕਰਨਾ ਬਿਹਤਰ
ਆਮ ਆਦਮੀ ਪਾਰਟੀ ਨਾਲੋਂ ਵੱਖ ਹੋ ਕੇ ਚੋਣ ਲੜਣ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਕਿਹਾ ਕਿ ਕਾਂਗਰਸ ਪਾਰਟੀ ਦਾ ਆਪ ਤੋਂ ਵੱਖ ਹੋ ਚੋਣ ਲੜਣਾ ਸਹੀ ਫੈਸਲਾ ਹੈ ਅਤੇ ਪਾਰਟੀ ਇੱਕ ਵਾਰ ਫਿਰ ਪੰਜਾਬ ‘ਚ ਪੱਕੇ ਤੌਰ ‘ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ‘ਚ ਕਾਂਗਰਸ ਪਾਰਟੀ ਨੇ ਆਪਣੇ ਦਮ ‘ਤੇ 8 ਸੀਟਾਂ ਜਿੱਤੀਆਂ ਸਨ, ਪਰ ਜੇਕਰ ਅੱਜ ਦੀ ਗੱਲ ਕਰੀਏ ਤਾਂ ਇਸ ਗਿਣਤੀ ‘ਚ ਹੋਰ ਵਾਧਾ ਹੋ ਸਕਦਾ ਹੈ।