ਪ੍ਰਤਾਪ ਬਾਜਵਾ ਨੇ ਪਾਈ ਵੋਟ, ਕਟਾਰੂਚੱਕ ਨੇ ਕੀਤੀ ਲੋਕਾਂ ਨੂੰ 13-0 ਦੀ ਅਪੀਲ

Updated On: 

01 Jun 2024 16:45 PM

Partap Bajawa- Lal Chand Kataruchak: ਪ੍ਰਤਾਪ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਇਸ ਕਾਰਨ ਪੇਂਡੂ ਖੇਤਰਾਂ ਦੇ ਲੋਕ ਉਨ੍ਹਾਂ ਨੂੰ ਵੋਟ ਪਾਉਣ ਲਈ ਤਿਆਰ ਨਹੀਂ ਹਨ। ਇਸ ਕਾਰਨ ਲੱਗਦਾ ਹੈ ਕਿ ਅਕਾਲੀ ਦਲ ਡੁੱਬ ਜਾਵੇਗਾ। ਅਜਿਹੇ ਹਲਾਤਾਂ ਵਿੱਚ ਮੁਕਾਬਲਾ ਕਾਂਗਰਸ ਅਤੇ 'ਆਪ' ਵਿਚਾਲੇ ਹੀ ਹੈ।

ਪ੍ਰਤਾਪ ਬਾਜਵਾ ਨੇ ਪਾਈ ਵੋਟ, ਕਟਾਰੂਚੱਕ ਨੇ ਕੀਤੀ ਲੋਕਾਂ ਨੂੰ 13-0 ਦੀ ਅਪੀਲ

ਕਟਾਰੂਚੱਕ ਨੇ ਕੀਤੀ ਲੋਕਾਂ ਨੂੰ 13-0 ਦੀ ਅਪੀਲ

Follow Us On

Partap Bajawa- Lal Chand Kataruchak: ਗੁਰਦਾਸਪੁਰ ਲੋਕ ਸਭਾ ਸੀਟ ਤੇ ਵੱਡੇ ਆਗੂਆ ਨੇ ਵੋਟ ਕੀਤੀ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੋਟ ਪਾਇਆ ਹੈ। ਪ੍ਰਤਾਪ ਬਾਜਵਾ ਨੇ ਲੋਕਾਂ ਨੂੰ ਭਾਜਪਾ ਹਟਾਉਣ ਅਤੇ ਕਾਂਗਰਸ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਚੋਂ ਆਮ ਆਦਮੀ ਪਾਰਟੀ ਨੂੰ 13 ਸੀਟਾਂ ਤੇ ਜਿਤਾਉਣ ਲਈ ਵੋਟ ਕਰੋ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਦੀ 70% ਆਬਾਦੀ ਪੇਂਡੂ ਖੇਤਰਾਂ ਵਿੱਚ ਰਹਿੰਦੀ ਹੈ ਅਤੇ ਪਿੰਡਾ ਵਿੱਚ ਮੋਦੀ ਵਿਰੋਧੀ ਅਤੇ ਭਾਜਪਾ ਵਿਰੋਧੀ ਭਾਵਨਾ ਹੈ। ਕਾਂਗਰਸ, ਆਪ ਅਤੇ ਅਕਾਲੀ ਦਲ ਮੋਦੀ ਦੇ ਬਦਲ ਦੇ ਰੂਪ ਵਿੱਚ ਮੌਜ਼ੂਦ ਹਨ। ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਇਸ ਕਾਰਨ ਪੇਂਡੂ ਖੇਤਰਾਂ ਦੇ ਲੋਕ ਉਨ੍ਹਾਂ ਨੂੰ ਵੋਟ ਪਾਉਣ ਲਈ ਤਿਆਰ ਨਹੀਂ ਹਨ। ਇਸ ਕਾਰਨ ਲੱਗਦਾ ਹੈ ਕਿ ਅਕਾਲੀ ਦਲ ਡੁੱਬ ਜਾਵੇਗਾ।

ਉਨ੍ਹਾਂ ਕਿਹਾ ਅਜਿਹੇ ਹਲਾਤਾਂ ਵਿੱਚ ਮੁਕਾਬਲਾ ਕਾਂਗਰਸ ਅਤੇ ‘ਆਪ’ ਵਿਚਾਲੇ ਹੀ ਹੈ। ਜਿਹੜੇ ਲੋਕ ਮੋਦੀ ਦੇ ਖਿਲਾਫ ਹਨ ਅਤੇ ਬਦਲਾਅ ਚਾਹੁੰਦੇ ਹਨ ਅਤੇ ਉਹ ਸਮਝਦੇ ਹਨ ਕਿ ਅਸਲ ਬਦਲ ਕਾਂਗਰਸ ਹੈ। ਅਰਵਿੰਦ ਕੇਜਰੀਵਾਲ ਨੇ ਖੁਦ ਕਿਹਾ ਹੈ ਕਿ ਜੇਕਰ ਭਾਰਤ ਗਠਜੋੜ ਨੂੰ ਬਹੁਮਤ ਮਿਲਦਾ ਹੈ ਤਾਂ ਪ੍ਰਧਾਨ ਮੰਤਰੀ ਆਪ ਹੀ ਹੋਣਗੇ। ਇਸ ਲਈ ਸਾਡੀ ਲੋਕਾਂ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਰਾਸ਼ਟਰੀ ਚੋਣਾਂ ਵਿੱਚ ਕਾਂਗਰਸ ਦਾ ਸਾਥ ਦੇਣ।

ਕੈਬਨਿਟ ਮੰਤਰੀ ਕਟਾਰੂਚੱਕ ਨੇ ਭੁਗਤਾਈ ਵੋਟ

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੋਟ ਪਾਉਣ ਤੋਂ ਬਾਅਦ ਕਿਹਾ ਕਿ ਉਹ ਜਨਤਾ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦੇ ਹਨ। ਦੇਸ਼ ਨੂੰ ਅੱਜ ਲੋੜ ਹੈ ਕਿ ਭਾਜਪਾ ਨੂੰ ਸੱਤਾ ਤੋਂ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਜਨਤਾ ਨੂੰ ਇੰਡੀਆ ਗਠਜੋੜ ਨੂੰ ਸੱਤਾ ਵਿੱਚ ਲਿਆਉਣ ਲਈ ਵੋਟ ਕਰਨਾ ਚਾਹੀਦਾ ਹੈ। ਵੋਟਰਾਂ ਨੂੰ ਵੱਡੀ ਗਿਣਤੀ ‘ਚ ‘ਆਪ’ ਨੂੰ ਵੋਟ ਪਾਉਣੀ ਚਾਹੀਦੀ ਹੈ। ਮੁੱਖ ਮੰਤਰੀ ਮਾਨ ਦੇ 13-0 ਦੇ ਨਾਅਰੇ ਨੂੰ ਪੂਰਾ ਕਰਨਾ ਚਾਹੀਦਾ ਹੈ।