ਹੁਣ ਜਲੰਧਰ ਵਿੱਚ ਅਕਾਲੀ ਦਲ ਨੂੰ ਲੱਗੇਗਾ ਝਟਕਾ, AAP ਵਿੱਚ ਸ਼ਾਮਿਲ ਹੋ ਸਕਦੇ ਨੇ ਪਵਨ ਟੀਨੂੰ
Pawan Kumar Tinu: ਪਵਨ ਟੀਨੂੰ ਜਲੰਧਰ ਸੀਟ ਤੋਂ ਆਪ ਵੱਲੋਂ ਲੋਕ ਸਭਾ ਉਮੀਦਵਾਰ ਬਣਾਇਆ ਜਾ ਸਕਦਾ ਹੈ, ਕਿਉਂਕਿ ਟੀਨੂੰ ਦੀ ਜਲੰਧਰ 'ਚ ਦਲਿਤ ਵੋਟਾਂ 'ਤੇ ਮਜ਼ਬੂਤ ਪਕੜ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੁਸੀਲ ਰਿੰਕੂ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਟੀਨੂੰ ਦੇ ‘ਆਪ’ ‘ਚ ਸ਼ਾਮਲ ਹੋਣ ਦੀ ਕਾਫੀ ਚਰਚਾ ਸੀ। ਜੇਕਰ ਸੂਤਰਾਂ ਦੀ ਮੰਨੀਏ ਤਾਂ ਅੱਜ ਬਾਅਦ ਦੁਪਹਿਰ ਟੀਨੂੰ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਜੋਇਨ ਕਰ ਸਕਦੇ ਹਨ।
ਦੱਸ ਦੇਈਏ ਕਿ ਟੀਨੂੰ ਜਲੰਧਰ ਸੀਟ ਤੋਂ ਆਪ ਵੱਲੋਂ ਲੋਕ ਸਭਾ ਉਮੀਦਵਾਰ ਬਣਾਇਆ ਜਾ ਸਕਦਾ ਹੈ, ਕਿਉਂਕਿ ਟੀਨੂੰ ਦੀ ਜਲੰਧਰ ‘ਚ ਦਲਿਤ ਵੋਟਾਂ ‘ਤੇ ਮਜ਼ਬੂਤ ਪਕੜ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੁਸੀਲ ਰਿੰਕੂ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ।
ਤੁਹਾਨੂੰ ਦੱਸ ਦੇਈਏ ਕਿ ਬੀਤੇ ਕੱਲ੍ਹ ਸ਼ਨੀਵਾਰ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਲੈ ਕੇ ਰੈਲੀ ਕੱਢੀ ਜਾ ਰਹੀ ਸੀ। ਇਸ ਦੌਰਾਨ ਪਵਨ ਟੀਨੂੰ ਵੀ ਆਏ ਸਨ। ਰੈਲੀ ਵਿੱਚ ਜਦੋਂ ਪੱਤਰਕਾਰਾਂ ਨੇ ਟੀਨੂੰ ਨੂੰ ਪੁੱਛਿਆ ਕਿ ਕੀ ਤੁਸੀਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹੋ? ਤਾਂ ਟੀਨੂੰ ਨੇ ਦੱਬੀ ਹੋਈ ਆਵਾਜ਼ ਵਿੱਚ ਜਵਾਬ ਦਿੱਤਾ ਕਿ ਜਲਦੀ ਹੀ ਤੁਹਾਨੂੰ ਸਭ ਨੂੰ ਪਤਾ ਲੱਗ ਜਾਵੇਗਾ ਕਿ ਕੀ ਹੋਵੇਗਾ ਅਤੇ ਕੀ ਨਹੀਂ ਹੋਵੇਗਾ।
ਕੋਟਲੀ ਹੱਥੋਂ ਹਾਰੇ ਸੀ ਟੀਨੂੰ
ਪਵਨ ਕੁਮਾਰ ਟੀਨੂੰ ਜਲੰਧਰ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ ਹਨ। ਟੀਨੂੰ ਦੀ ਆਦਮਪੁਰ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਵਿੱਚ ਰਾਜਨੀਤਕ ਪਕੜ ਮੰਨੀ ਜਾਂਦੀ ਹੈ। ਪਵਨ ਕੁਮਾਰ ਟੀਨੂੰ 2012 ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ। ਟੀਨੂੰ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਰਹੇ ਹਨ। ਪਰ ਸਾਲ 2014 ਦੀਆਂ ਚੋਣਾਂ ਵਿੱਚ ਉਹਨਾਂ ਨੂੰ ਕਰੀਬ 70 ਹਜ਼ਾਰ ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਨੂੰ ਸੁਖਵਿੰਦਰ ਕੋਟਲੀ ਕੋਲੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।