ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਹਮਲੇ’ ਤੇ ਸਿਆਸਤ, ਪ੍ਰਧਾਨਮੰਤਰੀ ਨੇ ਚੰਨੀ ‘ਤੇ ਕੀਤਾ ਪਲਟਵਾਰ, ਕਿਹਾ- ਕਾਂਗਰਸ ਕਰ ਰਹੀ ਹੈ ਪਾਕਿਸਤਾਨ ਦੇ ਗੁਣਗਾਨ

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਪੁੰਛ ਹਮਲਾ ਭਾਜਪਾ ਦਾ ਸਟੰਟ ਹੈ। ਕੇਂਦਰ ਸਰਕਾਰ ਹਰ ਵਾਰ ਅਜਿਹਾ ਡਰਾਮਾ ਕਰਦੀ ਰਹੀ ਹੈ। ਇਹ ਪਹਿਲਾਂ ਤੋਂ ਯੋਜਨਾਬੱਧ ਸਟੰਟ ਹਨ ਅਤੇ ਭਾਜਪਾ ਨੂੰ ਜਿਤਾਉਣ ਲਈ ਕੀਤੇ ਗਏ ਹਨ। ਲੋਕਾਂ ਨੂੰ ਮਾਰਨਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨਾਲ ਖੇਡਣਾ ਭਾਜਪਾ ਦਾ ਕੰਮ ਹੈ।

‘ਹਮਲੇ’ ਤੇ ਸਿਆਸਤ, ਪ੍ਰਧਾਨਮੰਤਰੀ ਨੇ ਚੰਨੀ ‘ਤੇ ਕੀਤਾ ਪਲਟਵਾਰ, ਕਿਹਾ- ਕਾਂਗਰਸ ਕਰ ਰਹੀ ਹੈ ਪਾਕਿਸਤਾਨ ਦੇ ਗੁਣਗਾਨ
‘ਹਮਲੇ’ ਤੇ ਸਿਆਸਤ, ਪ੍ਰਧਾਨਮੰਤਰੀ ਨੇ ਚੰਨੀ ‘ਤੇ ਕੀਤਾ ਪਲਟਵਾਰ, ਕਿਹਾ- ਕਾਂਗਰਸ ਕਰ ਰਹੀ ਹੈ ਪਾਕਿਸਤਾਨ ਦੇ ਗੁਣਗਾਨ
Follow Us
tv9-punjabi
| Updated On: 07 May 2024 16:57 PM

ਪੀਐਮ ਨਰਿੰਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਵਿਵਾਦਤ ਬਿਆਨ ਦਾ ਜਵਾਬ ਦਿੱਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਜਦੋਂ ਕਾਂਗਰਸ ਕੋਲ ਹੋਰ ਕੋਈ ਮੁੱਦਾ ਨਹੀਂ ਬਚਿਆ ਤਾਂ ਉਨ੍ਹਾਂ ਨੇ ਝੂਠੇ ਇਲਜ਼ਾਮ ਲਗਾਉਣੇ ਸ਼ੁਰੂ ਕਰ ਦਿੱਤੇ।

ਚੰਨੀ ਦਾ ਨਾਂ ਲਏ ਬਿਨਾਂ ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਸੀਐਮ ਦਾ ਕਹਿਣਾ ਹੈ ਕਿ ਫੌਜ ‘ਤੇ ਹਮਲਾ ਸਟੰਟ ਸੀ। ਇਸ ਤੋਂ ਕਾਂਗਰਸ ਦੀ ਮਾਨਸਿਕਤਾ ਦਾ ਪਤਾ ਲੱਗਦਾ ਹੈ। ਕਾਂਗਰਸ ਜਿੱਤ ਤੋਂ ਬਾਅਦ ਹਰ ਵਾਰ ਪਾਕਿਸਤਾਨ ਦੇ ਗੁਣਗਾਨ ਕਰਦੀ ਹੈ। ਇਸ ਤੋਂ ਕਾਂਗਰਸ ਦੇ ਦੇਸ਼ ਪ੍ਰਤੀ ਇਰਾਦੇ ਸਾਫ਼ ਨਜ਼ਰ ਆ ਰਹੇ ਹਨ।

ਸੁਣੋ ਨਰੇਂਦਰ ਮੋਦੀ ਦਾ ਬਿਆਨ

ਚੰਨੀ ਨੇ ਕਿਹਾ ਸੀ ਭਾਜਪਾ ਦਾ ਸਟੰਟ

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਪੁੰਛ ਹਮਲਾ ਭਾਜਪਾ ਦਾ ਸਟੰਟ ਹੈ। ਕੇਂਦਰ ਸਰਕਾਰ ਹਰ ਵਾਰ ਅਜਿਹਾ ਡਰਾਮਾ ਕਰਦੀ ਰਹੀ ਹੈ। ਇਹ ਪਹਿਲਾਂ ਤੋਂ ਯੋਜਨਾਬੱਧ ਸਟੰਟ ਹਨ ਅਤੇ ਭਾਜਪਾ ਨੂੰ ਜਿਤਾਉਣ ਲਈ ਕੀਤੇ ਗਏ ਹਨ। ਲੋਕਾਂ ਨੂੰ ਮਾਰਨਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨਾਲ ਖੇਡਣਾ ਭਾਜਪਾ ਦਾ ਕੰਮ ਹੈ।

ਉਧਰ, ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਇਸ ਵਿਵਾਦਤ ਬਿਆਨ ਤੋਂ ਕੁਝ ਸਮੇਂ ਬਾਅਦ ਸਪੱਸ਼ਟੀਕਰਨ ਦਿੱਤਾ ਸੀ। ਉਦੋਂ ਚੰਨੀ ਨੇ ਕਿਹਾ ਸੀ ਕਿ ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਸੀ। ਮੇਰਾ ਕਹਿਣ ਦਾ ਮਤਲਬ ਇਹ ਸੀ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਅਜਿਹਾ ਹੀ ਹਮਲਾ ਹੋਇਆ ਸੀ। ਹਾਲਾਂਕਿ, ਭਾਜਪਾ ਵੱਲੋਂ ਇਸ ਦੀ ਜਾਂਚ ਨਹੀਂ ਕੀਤੀ ਗਈ ਅਤੇ ਹੁਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਹਮਲੇ ਵਿੱਚ ਕੌਣ-ਕੌਣ ਸ਼ਾਮਲ ਸਨ।

ਚੰਨੀ ਨੇ ਦਿੱਤਾ ਸੀ ਸਤਿਆਪਾਲ ਮਲਿਕ ਦਾ ਹਵਾਲਾ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੇ ਪਿਛਲੇ ਹਮਲੇ ਬਾਰੇ ਕਿਹਾ ਸੀ ਕਿ ਅਜਿਹੇ ਹਮਲੇ ਦੁਬਾਰਾ ਹੋ ਸਕਦੇ ਹਨ। ਪਰ ਸਰਕਾਰ ਨੇ ਉਕਤ ਸ਼ਿਕਾਇਤ ਦੀ ਸਾਰ ਨਹੀਂ ਲਈ। ਚੰਨੀ ਨੇ ਕਿਹਾ ਸੀ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਿਛਲੇ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਤੋਂ ਅਸਤੀਫਾ ਮੰਗਿਆ ਸੀ।

ਇਹ ਵੀ ਪੜ੍ਹੋ- ਕਾਂਗਰਸ ਨੇ ਫਿਰੋਜ਼ਪੁਰ ਸੀਟ ਲਈ ਕੀਤਾ ਉਮੀਦਵਾਰ ਦਾ ਐਲਾਨ, ਸ਼ੇਰ ਸਿੰਘ ਘੁਬਾਇਆ ਲੜਣਗੇ ਚੋਣ

ਇਹ ਹਮਲਾ ਇੱਕ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਸੀ। ਇਹ ਬਿਆਨ ਜਾਖੜ ਨੇ ਸਟੇਜ ‘ਤੇ ਦਿੱਤਾ। ਉਨ੍ਹਾਂ ਕਿਹਾ ਕਿ ਜਾਖੜ ਦਾ ਕੋਈ ਸਟੈਂਡ ਨਹੀਂ ਹੈ। ਮੈਂ ਉਦਾਸ ਹੁੰਦਾ ਹਾਂ ਜਦੋਂ ਮੇਰੇ ਦੇਸ਼ ਦੇ ਜਵਾਨ ਸ਼ਹੀਦ ਹੁੰਦੇ ਹਨ। ਪਰ ਭਾਜਪਾ ਇਸ ਨੂੰ ਆਪਣਾ ਸਟੰਟ ਬਣਾ ਰਹੀ ਹੈ।

ਪਰਗਟ ਨੇ ਭਾਜਪਾ ‘ਤੇ ਕੀਤਾ ਤੰਜ

ਇਸ ਦੇ ਨਾਲ ਹੀ ਪੀਐਮ ਮੋਦੀ ਦੇ ਦਿੱਤੇ ਬਿਆਨ ਤੇ ਜਲੰਧਰ ਛਾਉਣੀ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੱਤਿਆਪਾਲ ਮਲਿਕ, ਜੋ ਕਿ ਕੇਂਦਰ ਸਰਕਾਰ ਵੱਲੋਂ ਰਾਜਪਾਲ ਨਿਯੁਕਤ ਕੀਤੇ ਗਏ ਸਨ। ਉਹਨਾਂ ਵੱਲੋਂ ਸਰਕਾਰ ਨੂੰ ਸੌਂਪੀ ਗਈ ਰਿਪੋਰਟ ਤੇ ਅੱਜ ਤੱਕ ਕੁਝ ਨਹੀਂ ਕਿਹਾ।ਪਰਗਟ ਸਿੰਘ ਨੇ ਕਿਹਾ ਕਿ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਸੂਬੇ ਵਿੱਚ ਕੋਈ ਵੱਡਾ ਹਮਲਾ ਹੋ ਸਕਦਾ ਹੈ ਪਰ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਕੁਝ ਸਮੇਂ ਬਾਅਦ 40 ਜਵਾਨ ਸ਼ਹੀਦ ਹੋ ਗਏ। ਪਰ ਉਸ ਦੀ ਜਾਂਚ ਅਜੇ ਵੀ ਅਧੂਰੀ ਹੈ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories