ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਗਵਾਨ ਰਾਮ ਸਾਰਿਆਂ ਦੇ ਹੋਣੇ ਚਾਹੀਦੇ, ਭਾਜਪਾ ਉਨ੍ਹਾਂ ਦੀ ਸ਼ਖਸੀਅਤ ਦੇ ਮੁਕਾਬਲੇ ਛੋਟੀ ਚੀਜ਼ ਹੈ: ਪੀਐਮ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਗਵਾਨ ਰਾਮ ਸਭ ਦੇ ਹਨ। ਭਗਵਾਨ ਰਾਮ ਦੀ ਸ਼ਖਸੀਅਤ ਦੇ ਮੁਕਾਬਲੇ ਭਾਜਪਾ ਬਹੁਤ ਛੋਟੀ ਹੈ। ਵਿਰੋਧੀ ਧਿਰ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦੇ ਨਾਂ 'ਤੇ ਆਪਣਾ ਲੁਕਵਾਂ ਏਜੰਡਾ ਚਲਾਉਣ ਵਾਲਿਆਂ ਦੇ ਵੀ ਭਗਵਾਨ ਰਾਮ ਨਾਲ ਸਬੰਧ ਹੋਣਾ ਚਾਹੀਦੇ ਹਨ। ਇਹ ਸਭ ਉਹ ਆਪਣੇ ਖਾਸ ਵੋਟ ਬੈਂਕ ਲਈ ਕਰਦੇ ਹਨ।

ਭਗਵਾਨ ਰਾਮ ਸਾਰਿਆਂ ਦੇ ਹੋਣੇ ਚਾਹੀਦੇ, ਭਾਜਪਾ ਉਨ੍ਹਾਂ ਦੀ ਸ਼ਖਸੀਅਤ ਦੇ ਮੁਕਾਬਲੇ ਛੋਟੀ ਚੀਜ਼ ਹੈ: ਪੀਐਮ ਮੋਦੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ
Follow Us
tv9-punjabi
| Updated On: 02 May 2024 22:21 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵਾਨ ਰਾਮ ਨੂੰ ਲੈ ਕੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਭਗਵਾਨ ਰਾਮ ਸਿਰਫ ਮੋਦੀ ਜਾਂ ਸਿਰਫ ਭਾਜਪਾ ਦੇ ਨਹੀਂ ਹਨ। ਭਗਵਾਨ ਰਾਮ ਸਭ ਦੇ ਹਨ। ਹਰ ਕਿਸੇ ਦੇ ਹੋਣੇ ਚਾਹੀਦੇ ਹਨ। ਭਾਜਪਾ ਜਾਂ ਉਹ ਖੁਦ ਭਗਵਾਨ ਰਾਮ ਦੀ ਸ਼ਖਸੀਅਤ ਦੇ ਮੁਕਾਬਲੇ ਬਹੁਤ ਛੋਟੇ ਹਨ। ਉਨ੍ਹਾਂ ਕਿਹਾ ਕਿ ਅਯੁੱਧਿਆ ‘ਚ ਰਾਮ ਲੱਲਾ ਦੇ ਪ੍ਰਾਣ ਪ੍ਰਤੀਸ਼ਠਾ ਦੌਰਾਨ ਅਜਿਹਾ ਪਲ ਆਇਆ ਜਦੋਂ ਦੇਸ਼ ਹੀ ਨਹੀਂ ਵਿਦੇਸ਼ ‘ਚ ਬੈਠੇ ਸਾਰੇ ਲੋਕ ਭਾਵੁਕ ਹੋ ਗਏ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀਰਵਾਰ ਨੂੰ TV9 ਦੇ 5 ਐਡੀਟਰਜ਼ ਪ੍ਰੋਗਰਾਮ ‘ਚ ਬੋਲ ਰਹੇ ਸਨ।

ਇਸ ਪ੍ਰੋਗਰਾਮ ਵਿੱਚ ਉਨ੍ਹਾਂ ਨੇ ਪੰਜ ਸੰਪਾਦਕਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਸਮੇਤ ਸਮੁੱਚੀ ਵਿਰੋਧੀ ਧਿਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਭਗਵਾਨ ਰਾਮ ਨੂੰ ਘੱਟ ਤਾਕਤਵਰ ਮੰਨਦੇ ਹਨ। ਉਨ੍ਹਾਂ ਨੇ ਖੁੱਦ ਸਵਾਲ ਕੀਤਾ ਕਿ ਕੀ ਕਿਸੇ ਨੂੰ ਪਰਮ ਪਿਤਾ ਪਰਮਾਤਮਾ ਉੱਤੇ ਕੋਈ ਅਧਿਕਾਰ ਹੋ ਸਕਦਾ ਹੈ? ਭਗਵਾਨ ਰਾਮ ਵਰਗੀ ਮਹਾਨ ਸ਼ਖਸੀਅਤ ਨਾ ਤਾਂ ਕਦੇ ਹੋਈ ਅਤੇ ਨਾ ਹੀ ਹੋਵੇਗੀ। ਉਨ੍ਹਾਂ ਦੇ ਸਾਹਮਣੇ ਉਹ ਖੁਦ ਜਾਂ ਉਨ੍ਹਾਂ ਦੀ ਪਾਰਟੀ ਭਾਜਪਾ ਬਹੁਤ ਛੋਟੀ ਗੱਲ ਹੈ। ਉਨ੍ਹਾਂ ਸਾਫ਼ ਕਿਹਾ ਕਿ ਭਗਵਾਨ ਰਾਮ ਦੇ ਸਾਹਮਣੇ ਕੁਝ ਨਹੀਂ ਹੈ। ਭਗਵਾਨ ਰਾਮ ਸਭ ਦੇ ਹਨ, ਸਭ ਦੇ ਹੋਣਾ ਚਾਹੀਦੇ ਹਨ।

ਰਾਮ ‘ਤੇ ਘੇਰਿਆ

ਪ੍ਰਧਾਨ ਮੰਤਰੀ ਨੇ ਭਗਵਾਨ ਰਾਮ ‘ਤੇ ਵਿਰੋਧੀ ਧਿਰ ਨੂੰ ਕਾਫੀ ਘੇਰਿਆ। ਉਨ੍ਹਾਂ ਨੇ ਕਿਹਾ ਕਿ ਉਹ ਕਹਿੰਦੇ ਹਨ ਕਿ ਭਾਜਪਾ ਰਾਮ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਇਹ ਉਨ੍ਹਾਂ ਦੀ ਮੂਰਖਤਾ ਹੈ। ਭਗਵਾਨ ਰਾਮ ਉੱਤੇ ਕੌਣ ਅਧਿਕਾਰ ਕਰ ਸਕਦਾ ਹੈ? ਕੀ ਭਗਵਾਨ ਰਾਮ ਕੋਈ ਛੋਟੀ ਮੋਟੀ ਚੀਜ਼ ਹਨ, ਭਗਵਾਨ ਰਾਮ ਦੇ ਸਾਹਮਣੇ ਭਾਜਪਾ ਦੀ ਕੀ ਤਾਕਤ ਹੈ? ਉਨ੍ਹਾਂ ਕਿਹਾ ਕਿ ਸਿਰਫ਼ ਵਿਰੋਧੀ ਧਿਰ ਅਜਿਹਾ ਕਿਉਂ ਕਹਿ ਰਹੀ ਹੈ ਇਹ ਉਹੀ ਜਾਣਦੀ ਹੈ ਪਰ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਵਿਰੋਧੀ ਧਿਰ ਦਾ ਹਿਡੇਨ ਏਜੰਡਾ ਹੈ। ਇਹ ਲੁਕਵਾਂ ਏਜੰਡਾ ਵੋਟ ਬੈਂਕ ਲਈ ਹੈ।

ਹਿਡੇਨ ਏਜੰਡੇ ਚਲਾਉਣ ਵਾਲਿਆਂ ਦੇ ਵੀ ਹਨ ਰਾਮ

ਉਨ੍ਹਾਂ ਕਿਹਾ ਕਿ ਭਗਵਾਨ ਰਾਮ ਨੂੰ ਉਨ੍ਹਾਂ ਦੇ ਵੀ ਹੋਣੇ ਚਾਹੀਦੇ ਜੋ ਉਨ੍ਹਾਂ ਦਾ ਹਿਡੇਨ ਏਜੰਡੇ ਨੂੰ ਸੰਭਾਲਣ ਦਾ ਕੰਮ ਕਰਦੇ ਹਨ। ਉਨ੍ਹਾਂ ਵਿਰੋਧੀ ਧਿਰ ‘ਤੇ ਫਿਰ ਹਮਲਾ ਕਰਦਿਆਂ ਕਿਹਾ ਕਿ ਉਹ ਵੋਟ ਬੈਂਕ ਨੂੰ ਸੰਭਾਲਣ ਲਈ ਅਜਿਹਾ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਅਯੁੱਧਿਆ ਤੋਂ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਪਰ ਕੁਝ ਲੋਕਾਂ ਨੇ ਉਨ੍ਹਾਂ ਨੂੰ ਸਮਝਾਇਆ ਕਿ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਨੂੰ ਭਰੋਸਾ ਨਹੀਂ ਸੀ, ਇਸ ਲਈ ਇਹ ਸੁਣ ਕੇ ਉਹ ਇੱਥੋਂ ਭੱਜ ਆਏ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਲੋਕ ਮੰਦਰਾਂ ਵਿੱਚ ਵੀ ਜਾਂਦੇ ਸਨ, ਖਾਸ ਕਰਕੇ ਚੋਣਾਂ ਦੌਰਾਨ।

ਹੁਣ ਇਹ ਲੋਕ ਮੰਦਰ ਨਹੀਂ ਜਾ ਰਹੇ : ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਾਰ ਇਹ ਲੋਕ ਮੰਦਰ ਨਹੀਂ ਜਾ ਰਹੇ ਹਨ। ਕੀ ਤੁਸੀਂ ਉਨ੍ਹਾਂ ਨੂੰ ਚੋਣਾਂ ਦੌਰਾਨ ਕਿਸੇ ਮੰਦਰ ਵਿੱਚ ਜਾਂਦੇ ਦੇਖਿਆ? ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਗਵਾਨ ਰਾਮ ਰਾਜਨੀਤੀ ਦਾ ਵਿਸ਼ਾ ਨਹੀਂ ਹੈ, ਨਾ ਹੀ ਹੋਣਾ ਚਾਹੀਦਾ ਹੈ। ਪਰ ਭਗਵਾਨ ਰਾਮ ਉਨ੍ਹਾਂ ਦੇ ਹਰ ਧੁਰ ਅੰਦਰ ਵੱਸਦੇ ਹਨ। ਪੁਰਾਣੇ ਲੋਕਾਂ ਦੀਆਂ ਮੂਰਖਤਾ ਭਰੀਆਂ ਗਲਤੀਆਂ ਕਾਰਨ ਭਗਵਾਨ ਰਾਮ ਸਾਢੇ 500 ਸਾਲ ਬਨਵਾਸ ਵਿੱਚ ਰਹੇ। ਉਹ ਠੰਡ, ਗਰਮੀ ਅਤੇ ਮੀਂਹ ਦੇ ਬਾਵਜੂਦ ਟੈਂਟ ਵਿੱਚ ਪਏ ਹੋਏ ਸਨ। ਹੁਣ ਭਗਵਾਨ ਰਾਮ ਆਪਣੇ ਆਲੀਸ਼ਾਨ ਮੰਦਰ ਵਿੱਚ ਬਿਰਾਜਮਾਨ ਹਨ। ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਭਗਵਾਨ ਰਾਮ ਵਿੱਚ ਵਿਸ਼ਵਾਸ ਹੈ ਅਤੇ ਉਹ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਦੇ ਹਨ।

ਕਾਂਗਰਸ ਧਰਮ ਦੇ ਆਧਾਰ ‘ਤੇ ਰਾਖਵਾਂਕਰਨ ਦੇਣਾ ਚਾਹੁੰਦੀ ਸੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਕਾਂਗਰਸ ਦਾ ਕਾਰਨਾਮਾ ਕੋਈ ਭੁੱਲ ਸਕਦਾ ਹੈ। ਇਹ ਲੋਕ ਦੇਸ਼ ਵਿਚ ਧਰਮ ਦੇ ਨਾਂ ‘ਤੇ ਰਾਖਵਾਂਕਰਨ ਦੇਣਾ ਚਾਹੁੰਦੇ ਸਨ। ਮੂਲ ਸੰਵਿਧਾਨ ਵਿਚ ਇਹ ਵਿਵਸਥਾ ਨਹੀਂ ਸੀ, ਪਰ ਇਹ ਲੋਕ ਵੋਟ ਬੈਂਕ ਦੀ ਖ਼ਾਤਰ ਧਰਮ ਦੇ ਆਧਾਰ ‘ਤੇ ਖੇਡਣ ਅਤੇ ਦੇਸ਼ ਨੂੰ ਅੱਗ ਲਾਉਣ ਲਈ ਤਿਆਰ ਸਨ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਹੁਣ ਤੱਕ ਦੇਸ਼ ਦਾ ਸੰਵਿਧਾਨ ਲਾਗੂ ਨਹੀਂ ਸੀ। ਇਹ ਬਾਬਾ ਸਾਹਿਬ ਅੰਬੇਡਕਰ ਦਾ ਸਿੱਧਾ ਅਪਮਾਨ ਹੈ। 370 ਨੂੰ ਹਟਾ ਕੇ ਮੈਂ ਸੰਵਿਧਾਨ ਦੀ ਸਭ ਤੋਂ ਵੱਡੀ ਸੇਵਾ ਕੀਤੀ ਹੈ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories