ਪਿੰਡਾਂ ‘ਚ ਵਿਰੋਧ ਦੇ ਡੈਮੇਜ ਕੰਟਰੋਲ ਕਰਨ ‘ਚ ਜੁਟੀ BJP, ਬਣਾਈ ਨਵੀਂ ਰਣਨੀਤੀ
Punjab BJP: ਭਾਜਪਾ ਵੱਲੋਂ ਸੰਗਰੂਰ, ਫ਼ਿਰੋਜ਼ਪੁਰ, ਮਾਨਸਾ, ਮੋਗਾ, ਜਗਰਾਉਂ ਵਿੱਚ ਯੂਪੀ ਸੈੱਲ ਵਿੱਚ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਕਨਵੀਨਰ ਤੋਂ ਲੈ ਕੇ ਕੋ-ਕਨਵੀਨਰ ਅਤੇ ਸੂਬਾ ਕਾਰਜਕਾਰਨੀ ਮੈਂਬਰ ਤੱਕ ਸਾਰਿਆਂ ਨੂੰ ਨਿਯੁਕਤ ਕੀਤਾ ਗਿਆ ਹੈ। ਇਹ ਲੋਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।

Punjab BJP: ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੀ ਭਾਜਪਾ ਨੇ ਹੁਣ ਬਾਹਰਲੇ ਸੂਬਿਆਂ ਤੋਂ ਆ ਕੇ ਵੱਸਣ ਵਾਲੇ ਲੋਕਾਂ ਤੇ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਪਿੰਡਾਂ ਵਿੱਚ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ। ਇਸ ਸੰਦਰਭ ਵਿੱਚ ਪਾਰਟੀ ਵੱਲੋਂ ਯੂਪੀ ਸੈੱਲ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਯੂਪੀ ਸੈੱਲ ਵਿੱਚ 4 ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ‘ਚ ਕਰੀਬ 30 ਲੋਕਾਂ ਨੂੰ ਜਗ੍ਹਾ ਦਿੱਤੀ ਗਈ ਹੈ।
ਭਾਜਪਾ ਵੱਲੋਂ ਸੰਗਰੂਰ, ਫ਼ਿਰੋਜ਼ਪੁਰ, ਮਾਨਸਾ, ਮੋਗਾ, ਜਗਰਾਉਂ ਵਿੱਚ ਯੂਪੀ ਸੈੱਲ ਵਿੱਚ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਕਨਵੀਨਰ ਤੋਂ ਲੈ ਕੇ ਕੋ-ਕਨਵੀਨਰ ਅਤੇ ਸੂਬਾ ਕਾਰਜਕਾਰਨੀ ਮੈਂਬਰ ਤੱਕ ਸਾਰਿਆਂ ਨੂੰ ਨਿਯੁਕਤ ਕੀਤਾ ਗਿਆ ਹੈ। ਇਹ ਲੋਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਤੋਂ ਇਲਾਵਾ ਭਾਜਪਾ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਆਪਣੇ ਹਰ ਜ਼ਿਲ੍ਹੇ ਵਿੱਚ ਬੂਥ ਮਜ਼ਬੂਤ ਕੀਤੇ ਹਨ। ਇਸ ਲਈ ਸਥਾਨਕ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਸ ਵਿੱਚ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਕਈ ਨੇਤਾਵਾਂ ਨੇ ਸੂਬੇ ‘ਚ ਲਾਏ ਡੇਰੇ
ਭਾਰਤੀ ਜਨਤਾ ਪਾਰਟੀ ਦੇ ਕਈ ਸੀਨੀਅਰ ਆਗੂ ਹੁਣ ਪੰਜਾਬ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰੇ ਸਰਕਲਾਂ ਵਿਚ ਜ਼ਿੰਮੇਵਾਰੀਆਂ ਸੰਭਾਲ ਲਈਆਂ ਹਨ। ਪਾਰਟੀ ਹਰ ਪੱਧਰ ‘ਤੇ ਚੋਣਾਂ ਨੂੰ ਲੈ ਕੇ ਵਿਚਾਰਾਂ ਕਰ ਰਹੀ ਹੈ। ਇਸ ਤੋਂ ਪਹਿਲਾਂ ਨਾਮਜ਼ਦਗੀ ਪ੍ਰਕਿਰਿਆ ਵਿਚ ਤਾਕਤ ਦਿਖਾਉਣ ਲਈ ਪਾਰਟੀ ਨੇ ਕਈ ਕੇਂਦਰੀ ਮੰਤਰੀਆਂ ਅਤੇ ਕਈ ਰਾਜਾਂ ਦੇ ਮੁੱਖ ਮੰਤਰੀਆਂ ਦੀ ਡਿਊਟੀ ਲਗਾਈ ਹੈ।
ਇਸ ਦੇ ਨਾਲ ਹੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਵਰਗੇ ਵੱਡੇ ਨਾਂ ਸ਼ਾਮਲ ਕੀਤੇ ਗਏ ਹਨ। ਪਾਰਟੀ ਪ੍ਰਧਾਨ ਸੁਨੀਲ ਜਾਖੜ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਵਾਰ ਪਾਰਟੀ ਦੀ ਕਾਰਗੁਜ਼ਾਰੀ ਹੈਰਾਨੀਜਨਕ ਹੋਵੇਗੀ।