ਜਾਣੋਂ ਕਦੋਂ ਕਾਂਗਰਸੀ ਉਮੀਦਵਾਰ ਭਰਨਗੇ ਨਾਮਜ਼ਦਗੀਆਂ, ਪਾਰਟੀ ਨੇ ਜਾਰੀ ਕੀਤਾ ਸ਼ਡਿਊਲ
10 ਤਰੀਕ ਨੂੰ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਚੰਨੀ, ਯਾਮਿਨੀ ਗੋਮਰ, ਡਾ: ਅਮਰ ਸਿੰਘ, ਅਮਰਜੀਤ ਕੌਰ ਸਾਹੋਕੇ ਅਤੇ ਜੀਤ ਮਹਿੰਦਰ ਸਿੱਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਦੋਂਕਿ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਔਜਲਾ 11 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਵਿਜੇ ਇੰਦਰ ਸਿੰਗਲਾ 13 ਮਈ ਨੂੰ ਆਨੰਦਪੁਰ ਸਾਹਿਬ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
7 ਮਈ ਤੋਂ ਸੂਬੇ ਵਿੱਚ ਅਗਾਮੀ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਦੌਰ ਸ਼ੁਰੂ ਹੋ ਗਿਆ ਹੈ। ਬੇਸ਼ੱਕ ਪਹਿਲੇ ਦਿਨ ਉਮੀਦਵਾਰਾਂ ਵਿੱਚ ਨਾਮਜ਼ਦਗੀਆਂ ਭਰਨ ਨੂੰ ਲੈਕੇ ਜ਼ਿਆਦਾ ਰੁਝਾਨ ਦੇਖਣ ਨੂੰ ਨਹੀਂ ਮਿਲਿਆ। ਪਰ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਸਡਿਊਲ ਜਾਰੀ ਕਰ ਦਿੱਤਾ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿਹੜਾ ਉਮੀਦਵਾਰ ਕਿਸ ਦਿਨ ਆਪਣੀ ਨਾਮਜ਼ਦਗੀ ਦਾਖਲ ਕਰੇਗਾ।
ਕਾਂਗਰਸ ਨੇ ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ ਸੰਗਰੂਰ ਅਤੇ ਪਟਿਆਲਾ ਹਲਕੇ ਤੋਂ ਕੀਤੀ ਹੈ। ਇਸ ਸੀਟ ਤੇ 8 ਮਈ ਨੂੰ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਧਰਮਵੀਰ ਗਾਂਧੀ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਉਸ ਤੋਂ ਅਗਲੇ ਦਿਨ 9 ਮਈ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਕੁਲਬੀਰ ਜ਼ੀਰਾ ਆਪਣਾ ਨਾਮਜ਼ਦਗੀ ਭਰਨਗੇ।
10 ਜੂਨ ਨੂੰ ਨਾਮਜ਼ਦਗੀ ਭਰਨਗੇ ਚੰਨੀ
10 ਤਰੀਕ ਨੂੰ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਚੰਨੀ, ਯਾਮਿਨੀ ਗੋਮਰ, ਡਾ: ਅਮਰ ਸਿੰਘ, ਅਮਰਜੀਤ ਕੌਰ ਸਾਹੋਕੇ ਅਤੇ ਜੀਤ ਮਹਿੰਦਰ ਸਿੱਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਦੋਂਕਿ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਔਜਲਾ 11 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਵਿਜੇ ਇੰਦਰ ਸਿੰਗਲਾ 13 ਮਈ ਨੂੰ ਆਨੰਦਪੁਰ ਸਾਹਿਬ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਲੁਧਿਆਣਾ ਤੋਂ ਚੋਣ ਲੜ ਰਹੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਨਾਮਜ਼ਦਗੀ ਦੀ ਤਰੀਕ ਅਜੇ ਫਾਇਨਲ ਨਹੀਂ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਉਹਨਾਂ ਦੀ ਨਾਮਜ਼ਦਗੀ ਸਮੇਂ ਕੋਈ ਵੱਡਾ ਕਾਂਗਰਸ ਲੀਡਰ ਲੁਧਿਆਣਾ ਵਿੱਚ ਮੌਜੂਦ ਰਹਿ ਸਕਦਾ ਹੈ।