ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ਵਿੱਚ ਬਿੱਟੂ Vs ਰਾਜਾ ਵੜਿੰਗ, ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ

Congress List: ਰਵਨੀਤ ਸਿੰਘ ਬਿੱਟੂ ਨੇ ਸਾਰਿਆਂ ਨੂੂੰ ਹੈਰਾਨ ਕਰਦਿਆਂ ਅਚਨਚੇਤ ਕਾਂਗਰਸ ਛੱਡਣ ਦਾ ਐਲਾਨ ਕਰ ਦਿੱਤਾ ਸੀ। ਜਿਸ ਤੋਂ ਬਾਅਦ ਕਾਂਗਰਸ ਲਈ ਲੁਧਿਆਣਾ ਸੀਟ ਲਈ ਉਮੀਦਵਾਰ ਲੱਭਣਾ ਮੁਸ਼ਕਲ ਹੋ ਗਿਆ ਹੈ। ਲੁਧਿਆਣਾ ਕਾਂਗਰਸ ਦੀ ਸੀਟ ਰਹੀ ਹੈ, ਇਸ ਕਰਕੇ ਪਾਰਟੀ ਇਸ ਸੀਟ ਨੂੰ ਹੱਥੋਂ ਜਾਣ ਨਹੀਂ ਦੇਣਾ ਚਾਹੁੰਦੀ। ਉੱਧਰ, ਬਿੱਟੂ ਦੇ ਜਾਣ ਤੋਂ ਜਿਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਐਲਾਨ ਕਰ ਚੁੱਕੇ ਹਨ ਕਿ ਜੇਕਰ ਬਿੱਟੂ ਇਹ ਸੀਟ ਜਿੱਤਦੇ ਹਨ ਤਾਂ ਉਹ ਸਿਆਸਤ ਤੋਂ ਸੰਨਿਆਸ ਲੈ ਲੈਣਗੇ।

ਲੁਧਿਆਣਾ ਵਿੱਚ ਬਿੱਟੂ Vs ਰਾਜਾ ਵੜਿੰਗ, ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ
ਲੁਧਿਆਣਾ ਤੋਂ ਬਿੱਟੂ ਖਿਲਾਫ਼ ਰਾਜਾ ਵੜਿੰਗ ਲੜਣਗੇ ਚੋਣ
Follow Us
kusum-chopra
| Updated On: 29 Apr 2024 13:46 PM

ਕਾਂਗਰਸ ਨੇ ਪੰਜਾਬ ਲਈ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਲਿਸਟ ਮੁਤਾਬਕ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਚੋਣ ਪਿੱੜ ਵਿੱਚ ਨਿੱਤਰਣਗੇ ਜਦਕਿ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਚੋਣ ਲੜਣ ਜਾ ਰਹੇ ਹਨ। ਉੱਧਰ ਆਨੰਦਰਪੁਰ ਸਾਹਿਬ ਤੋਂ ਵਿਜੇ ਸਿੰਗਲਾ ਨੂੰ ਐਲਾਨਿਆ ਗਿਆ ਹੈ। ਇਸ ਲਿਸਟ ਵਿੱਚ ਸਭ ਤੋਂ ਖਾਸ ਐਲਾਨ ਲੁਧਿਆਣਾ ਸੀਟ ਨੂੰ ਲੈ ਕੇ ਕੀਤਾ ਗਿਆ ਹੈ। ਲੁਧਿਆਣਾ ਤੋਂ ਕਾਂਗਰਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਰਵਨੀਤ ਸਿੰਘ ਬਿੱਟੂ ਦੇ ਲੁਧਿਆਣਾ ਸੀਟ ‘ਤੇ ਬੀਜੇਪੀ ਵੱਲੋਂ ਚੋਣ ਲੜਣ ਕਰਕੇ ਕਾਂਗਰਸ ਟੱਕਰ ਦਾ ਉਮੀਦਵਾਰ ਲੱਭਣ ਲਈ ਕਾਫੀ ਕੋਸ਼ਿਸ਼ਾਂ ਕਰ ਰਹੀ ਸੀ। ਕਿਉਂਕਿ ਉਹ ਕਿਸੇ ਵੀ ਕੀਮਤ ‘ਤੇ ਲੁਧਿਆਣਾ ਸੀਟ ਨਹੀਂ ਗੁਆਉਣਾ ਚਾਹੁੰਦੀ।ਉੱਧਰ, ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਕਹਿ ਚੁੱਕੇ ਹਨ ਕਿ ਜੇਕਰ ਬਿੱਟੂ ਲੁਧਿਆਣਾ ਸੀਟ ਤੋਂ ਜਿੱਤਦੇ ਹਨ ਤਾਂ ਉਹ ਸਿਆਸਤ ਛੱਡ ਦੇਣਗੇ।

ਕਾਂਗਰਸ ਲਈ ਨੱਕ ਦਾ ਸਵਾਲ ਬਣੀ ਲੁਧਿਆਣਾ ਸੀਟ

ਦੱਸ ਦੇਈਏ ਕਿ ਬਿੱਟੂ ਦੇ ਕਾਂਗਰਸ ਛੱਡਣ ਤੋਂ ਬਾਅਦ ਕਾਂਗਰਸ ਲਈ ਲੁਧਿਆਣਾ ਸੀਟ ਲਈ ਉਮੀਦਵਾਰ ਲੱਭਣਾ ਮੁਸ਼ਕਲ ਹੋ ਗਿਆ ਹੈ। ਜਿਸ ਤੋਂ ਬਾਅਦ ਕਾਂਗਰਸ ‘ਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਾਂ ‘ਤੇ ਚਰਚਾ ਸ਼ੁਰੂ ਹੋ ਗਈ। ਪਰ ਕੁਝ ਇਲਾਕਿਆਂ ਵਿੱਚ ਜਦੋਂ ਆਸ਼ੂ ਦੇ ਨਾਂ ਦਾ ਵਿਰੋਧ ਹੋਇਆ ਤਾਂ ਸਿਮਰਜੀਤ ਸਿੰਘ ਬੈਂਸ, ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਚਚੇਰੇ ਭਰਾ ਗੁਰਕੀਰਤ ਸਿੰਘ ਕੋਟਲੀ ਅਤੇ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਦੇ ਨਾਵਾਂ ਦੀ ਚਰਚਾ ਸ਼ੁਰੂ ਹੋ ਗਈ।

ਬੀਤੇ ਦਿਨ ਆਸ਼ੂ ਅਤੇ ਬੈਂਸ ਦੇ ਨਾਂ ਤੇ ਵਿਚਾਰ ਕਰਨ ਲਈ ਵੜਿੰਗ ਦਿੱਲੀ ਹਾਈਕਮਾਨ ਨਾਲ ਮੀਟਿੰਗ ਕਰਨ ਲਈ ਗਏ ਸਨ। ਦੱਸ ਦੇਈਏ ਕਿ ਪੰਜਾਬ ਦੀ ਲੁਧਿਆਣਾ ਲੋਕ ਸਭਾ ਸੀਟ ਲਈ ਕਾਂਗਰਸ ਲਈ ਉਮੀਦਵਾਰ ਲੱਭਣਾ ਮੁਸ਼ਕਲ ਹੋ ਗਿਆ ਹੈ। ਕਿਉਂਕਿ ਹਾਲ ਹੀ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਇਸ ਵਾਰ ਭਾਜਪਾ ਨੇ ਬਿੱਟੂ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ।

ਬਾਕੀ ਦੀਆਂ ਤਿੰਨ ਸੀਟਾਂ ਦਾ ਇਹ ਹੈ ਲੇਖਾ-ਜੋਖਾ

ਗੁਰਦਾਸਪੁਰ : ਗੁਰਦਾਸਪੁਰ ਸੀਟ ਦੀ ਗੱਲ ਕਰੀਏ ਤਾਂ ਇੱਥੋਂ ਭਾਜਪਾ ਨੇ ਦਿਨੇਸ਼ ਬੱਬੂ ਨੂੰ ਟਿਕਟ ਦਿੱਤੀ ਹੈ ਜਦਕਿ ਆਮ ਆਦਮੀ ਪਾਰਟੀ ਨੇ ਅਮਨਸ਼ੇਰ ਸਿੰਘ ਕਲਸੀ ਨੂੰ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਸੀਟ ਤੇ ਵੀ ਮੁਕਾਬਲਾ ਕਾਫੀ ਦਿਲਚਸਪ ਰਹਿਣ ਵਾਲਾ ਹੈ।

ਖਡੂਰ ਸਾਹਿਬ – ਪੰਥਕ ਸੀਟ ਖਡੂਰ ਸਾਹਿਬ ਦੀ ਗੱਲ ਕਰੀਏ ਤਾਂ ਕਾਂਗਰਸ ਨੇ ਇੱਥੋਂ ਕੁਲਬੀਰ ਸਿੰਘ ਜੀਰਾ ਨੂੰ ਟਿਕਟ ਦਿੱਤੀ ਹੈ। ਜੀਰਾ ਤੋਂ ਸਾਬਕਾ ਵਿਧਾਇਕ ਜੀਰਾ ਨੂੰ ਇਸ ਵਾਰ ਲੋਕ ਸਭਾ ਭੇਜਣ ਦੀ ਤਿਆਰੀ ਕੀਤੀ ਗਈ ਹੈ। ਉੱਧਰ ਭਾਜਪਾ ਨੇ ਇਸ ਸੀਟ ਤੋਂ ਮਨਜੀਤ ਸਿੰਘ ਮੀਆਵਿੰਡ, ਸ਼੍ਰੋਮਣੀ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਇਨ੍ਹਾਂ ਉਮੀਦਵਾਰਾਂ ਤੋਂ ਇਲਾਵਾ, ਖਾਲਿਸਤਾਨੀ ਸਮਰਥਕ ਅਤੇ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੇ ਬਤੌਰ ਆਜ਼ਾਦ ਉਮੀਦਵਾਰ ਚੋਣ ਲੜਣ ਦਾ ਐਲਾਨ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਉਸਦਾ ਪਰਿਵਾਰ ਮੀਡੀਆ ਸਾਹਮਣੇ ਆ ਕੇ ਕਰ ਚੁੱਕਾ ਹੈ। ਕੁੱਲ ਮਿਲਾ ਕੇ ਇਸ ਸੀਟ ਤੇ ਵੀ ਮੁਕਾਬਲਾ ਕਾਫੀ ਰੋਚਕ ਰਹਿਣਾ ਵਾਲਾ ਹੈ।

ਇਹ ਵੀ ਪੜ੍ਹੋ – ਬਲਕੌਰ ਸਿੱਧੂ ਦੇ ਆਜ਼ਾਦ ਚੋਣ ਲੜਣ ਦੀਆਂ ਚਰਚਾਵਾਂ ਵਿਚਾਲੇ ਅੱਜ ਪਿੰਡ ਮੂਸਾ ਪਹੁੰਚਣਗੇ ਪ੍ਰਤਾਪ ਸਿੰਘ ਬਾਜਵਾ

ਆਨੰਦਪੁਰ ਸਾਹਿਬ – ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਸੀਟ ਦੀ ਗੱਲ ਕਰਦੇ ਹਾਂ। ਕਾਂਗਰਸ ਨੇ ਇਥੋਂ ਵਿਜੇ ਇੰਦਰ ਸਿੰਗਲਾ ਨੂੰ ਟਿਕਟ ਦਿੱਤੀ ਹੈ। ਸਾਬਕਾ ਕੈਬਿਨੇਟ ਮੰਤਰੀ ਅਤੇ ਸੰਗਰੂਰ ਤੋਂ ਐਮਪੀ ਰਹਿ ਚੁੱਕੇ ਸਿੰਗਲਾ ਨੂੁੰ 2014 ਵਿੱਚ ਮੌਜੂਦਾ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਹਰਾ ਦਿੱਤਾ ਸੀ। ਇਸ ਵਾਰ ਕਾਂਗਰਸ ਨੇ ਇਨ੍ਹਾਂ ਦੇ ਨਾਂ ਤੇ ਸ੍ਰੀ ਆਨੰਦਰਪੁਰ ਸਾਹਿਬ ਤੋਂ ਦਾਅ ਖੇਡਿਆ ਹੈ। ਦੂਜੀਆਂ ਪਾਰਟੀਆਂ ਦੀ ਗੱਲ ਕਰੀਏ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਮੰਤਰੀ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਤਾਂ ਆਮ ਆਦਮੀ ਪਾਰਟੀ ਮਾਲਵਿੰਦਰ ਸਿੰਘ ਕੰਗ ਨੂੰ ਟਿਕਟ ਦਿੱਤੀ ਹੈ, ਜਦਕਿ ਭਾਜਪਾ ਨੇ ਹਾਲੇ ਤੱਕ ਇਸ ਸੀਟ ਤੋਂ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ।

ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
Stories