Charanjit Singh Channi Family Tree: ਕਦੇ ਪਿਤਾ ਨਾਲ ਕਰਦੇ ਸੀ ਟੈਂਟ ਦਾ ਕੰਮ, ਕਿਮਸਤ ਨੇ ਬਣਾ ਦਿੱਤਾ CM, ਜਾਣੋ… ਚੰਨੀ ਤੇ ਉਨ੍ਹਾਂ ਦੇ ਪਰਿਵਾਰ ਬਾਰੇ ਦਿਲਚਸਪ ਗੱਲਾਂ
Charanjit Singh Channi Family Tree: ਪੰਜਾਬ ਦੇ 16ਵੇਂ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਨੂੰ ਇਸ ਵਾਰ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਟਿਕਟ ਦਿੱਤੀ ਹੈ। ਇਸ ਲੇਖ ਵਿੱਚ ਅਸੀਂ ਚਰਨਜੀਤ ਸਿੰਘ ਚੰਨੀ ਦੇ ਸਿਆਸੀ ਅਤੇ ਨਿੱਜੀ ਸਫ਼ਰ ਬਾਰੇ ਤੁਹਾਨੂੰ ਵਿਸਥਾਨ ਨਾਲ ਦੱਸਣ ਜਾ ਰਹੇ ਹਾਂ।
Charanjit Singh Channi Family Tree: ਕਦੇ ਪਿਤਾ ਨਾਲ ਕਰਦੇ ਸੀ ਟੈਂਟ ਦਾ ਕੰਮ, ਕਿਮਸਤ ਨੇ ਬਣਾ ਦਿੱਤਾ CM, ਜਾਣੋ... ਚੰਨੀ ਤੇ ਉਨ੍ਹਾਂ ਦੇ ਪਰਿਵਾਰ ਬਾਰੇ ਦਿਲਚਸਪ ਗੱਲਾਂ

ਹਲਕਾ ਆਦਮਪੁਰ ਦੇ ਪਿੰਡ ਪੂਰਨਪੁਰ, ਕਪੂਰ ਪਿੰਡ ਤੇ ਡਰੋਲੀ ਕਲਾਂ ਵਿਖੇ ਚੋਣ ਮੀਟਿੰਗਾਂ ਦੌਰਾਨ ਚਰਨਜੀਤ ਸਿੰਘ ਚੰਨੀ ( Pic Credit- Instagram)
ਨਕੋਦਰ ਵਿਧਾਨ ਸਭਾ ਹਲਕੇ ਦੇ ਪਿੰਡ ਬਾਠ ਕਲਾਂ ਵਿਖੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਂਦੇ ਹੋਏ ਚਰਨਜੀਤ ਸਿੰਘ ਚੰਨੀ ( Pic Credit- Instagram)
ਉਤਰਾਅ-ਚੜ੍ਹਾਅ ਭਰਿਆ ਰਿਹਾ ਬਚਪਨ
ਚਰਨਜੀਤ ਚੰਨੀ ਨੇ ਮੁੱਢਲੀ ਸਿੱਖਿਆ ਪਿੰਡ ਦੇ ਹੀਸਰਕਾਰੀ ਪ੍ਰਾਇਮਰੀ ਸਕੂਲ ਤੋਂ ਪ੍ਰਾਪਤ ਕੀਤੀ। ਉਨ੍ਹਾਂ ਦੇ ਪਿਤਾ ਹਰਸ਼ਾ ਸਿੰਘ ਨੇ ਆਪਣੇ ਪਰਿਵਾਰ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਬਹੁਤ ਸੰਘਰਸ਼ ਕੀਤਾ, ਜਿਸ ਲਈ ਉਹ ਮਲੇਸ਼ੀਆ ਵੀ ਗਏ। ਉਨ੍ਹਾਂ ਨੇ ਸਖਤ ਮਿਹਨਤ ਕੀਤੀ। ਮਲੇਸ਼ੀਆ ਤੋਂ ਪਰਤਣ ਤੋਂ ਬਾਅਦ ਚੰਨੀ ਦੇ ਪਿਤਾ ਨੇ ਖਰੜ ਸ਼ਹਿਰ ਵਿੱਚ ਟੈਂਟ ਹਾਊਸ ਦਾ ਕਾਰੋਬਾਰ ਸ਼ੁਰੂ ਕੀਤਾ। ਕਾਲਜ ਦੇ ਦਿਨਾਂ ਦੌਰਾਨ ਚੰਨੀ ਆਪਣੇ ਟੈਂਟ ਹਾਊਸ ਵਿੱਚ ਆਪਣੇ ਪਿਤਾ ਦੀ ਮਦਦ ਕਰਦੇ ਸੀ। ਇਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਗ੍ਰੈਜੂਏਸ਼ਨ ਕੀਤੀ ਤਾਂ ਉਨ੍ਹਾਂ ਨੇ ਘਨੌਲੀ ਵਿੱਚ ਪੈਟਰੋਲ ਪੰਪ ਖੋਲ੍ਹਿਆ। ਚੰਨੀ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਖਰੜ ਨਗਰ ਕੌਂਸਲ ਵਿੱਚ ਕੌਂਸਲਰ ਦੀ ਚੋਣ ਲੜ ਕੇ ਕੀਤੀ ਅਤੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ। ਤਤਕਾਲੀ ਮੰਤਰੀ ਹਰਨੇਕ ਸਿੰਘ ਘੰਡੂਆ ਨੇ ਕਿਸੇ ਹੋਰ ਨੂੰ ਨਗਰ ਕੌਂਸਲ ਪ੍ਰਧਾਨ ਨਿਯੁਕਤ ਕੀਤਾ ਸੀ ਪਰ ਪੰਜ ਸਾਲ ਬਾਅਦ ਚੰਨੀ ਪ੍ਰਧਾਨ ਬਣ ਗਏ। ਉਹ ਦੋ ਵਾਰ ਨਗਰ ਕੌਂਸਲ ਦੇ ਚੇਅਰਮੈਨ ਰਹੇ। ਇਸ ਤੋਂ ਬਾਅਦ ਚੰਨੀ ਨੇ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਅਤੇ ਕਾਂਗਰਸ ਤੋਂ ਟਿਕਟ ਦੇਣ ਦੀ ਅਪੀਲ ਕੀਤੀ, ਪਰ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲ ਸਕੀ। ਇਹ ਵੀ ਪੜ੍ਹੋ- ਪਰਿਵਾਰ ਦੀ ਤਾਕਤ ਬਣੀ ਰਾਜਾ ਵੜਿੰਗ ਦਾ ਹੌਸਲਾ, ਕੌਣ-ਕੌਣ ਹਨ ਉਨ੍ਹਾਂ ਦੇ ਦਿਲ ਦੇ ਕਰੀਬ, ਜਾਣੋ.ਅਯੁੱਧਿਆ ਆਪਣੀ ਪਤਨੀ ਨਾਲ ਚਰਨਜੀਤ ਸਿੰਘ ਚੰਨੀ ( Pic Credit- Instagram)
ਆਪਣੇ ਪਰਿਵਾਰ ਨਾਲ ਚਰਨਜੀਤ ਸਿੰਘ ਚੰਨੀ ( Pic Credit- Instagram)
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਰਾਜਨੀਤੀ ਸ਼ਾਸਤਰ ਵਿੱਚ ਪੀਐੱਚਡੀ ਡਿਗਰੀ ਪ੍ਰਾਪਤ ਕਰਨ ਦੌਰਾਨ ਚਰਨਜੀਤ ਸਿੰਘ ਚੰਨੀ ( Pic Credit- Instagram)
ਕੌਂਸਲਰ ਤੋਂ ਮੁੱਖ ਮੰਤਰੀ ਬਣਨ ਤੱਕ ਦਾ ਸਫਰ
ਚਰਨਜੀਤ ਸਿੰਘ ਨੇ ਚੰਨੀ ਨਗਰ ਪਾਲਿਕਾ ਚੋਣਾਂ ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਖਰੜ ਨਗਰ ਕੌਂਸਲ ਦੀ ਚੋਣ ਲੜੀ ਅਤੇ ਜਿੱਤ ਪ੍ਰਾਪਤ ਕੀਤੀ। ਉਹ ਦੋ ਵਾਰ ਨਗਰ ਕੌਂਸਲ ਦੇ ਪ੍ਰਧਾਨ ਵੀ ਚੁਣੇ ਗਏ। ਦਿਲਚਸਪ ਗੱਲ ਇਹ ਹੈ ਕਿ ਚੰਨੀ ਨੇ 2007 ਵਿੱਚ ਚਮਕੌਰ ਸਾਹਿਬ ਹਲਕੇ ਤੋਂ ਚੋਣ ਲੜਨ ਲਈ ਕਾਂਗਰਸ ਤੋਂ ਟਿਕਟ ਮੰਗੀ ਸੀ, ਪਰ ਟਿਕਟ ਨਹੀਂ ਮਿਲੀ ਸੀ। ਇਸ ਤੋਂ ਬਾਅਦ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇ ਅਤੇ ਜਿੱਤੇ। ਕੁਝ ਸਮਾਂ ਅਕਾਲੀ ਦਲ ਨਾਲ ਵੀ ਜੁੜੇ ਰਹੇ।ਚਰਨਜੀਤ ਸਿੰਘ ਚੰਨੀ ਆਪਣੇ ਬੇਟਿਆਂ ਨਾਲ ( Pic Credit- Instagram)
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਚਰਨਜੀਤ ਸਿੰਘ ਚੰਨੀ ( Pic Credit- Instagram)


