ਦੁਆਬੇ ਤੇ ਮਾਲਵੇ ਵਿੱਚ ਗਰਜਣਗੇ ਰਾਹੁਲ ਗਾਂਧੀ, ਅੱਜ ਕਰਨਗੇ 3 ਚੋਣ ਰੈਲੀਆਂ
ਲੁਧਿਆਣਾ ਵਿੱਚ ਰਾਹੁਲ ਗਾਂਧੀ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨਗੇ। ਰਾਹੁਲ ਗਾਂਧੀ ਦੇ ਆਉਣ ਦੀ ਖ਼ਬਰ ਤੋਂ ਬਾਅਦ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਰੈਲੀ ਦੀਆਂ ਤਿਆਰੀਆਂ ਕੱਲ੍ਹ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਸਨ। ਕਾਂਗਰਸੀ ਆਗੂਆਂ ਵੱਲੋਂ 15 ਹਜ਼ਾਰ ਤੋਂ ਵੱਧ ਕੁਰਸੀਆਂ ਲਾਈਆਂ ਗਈਆਂ ਹਨ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਦੇ ਸਟਾਰ ਕੰਪੇਨਰ ਰਾਹੁਲ ਗਾਂਧੀ ਅੱਜ ਪੰਜਾਬ ਆ ਰਹੇ ਹਨ। ਉਹ ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਲਈ ਚੋਣ ਰੈਲੀਆਂ ਕਰਨਗੇ। ਰਾਹੁਲ ਗਾਂਧੀ ਅੱਜ ਸਵੇਰੇ ਕਰੀਬ ਸਾਢੇ 10 ਵਜੇ ਦਾਖਾ ਮੰਡੀ ਦਾਖਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ।
ਲੁਧਿਆਣਾ ਵਿੱਚ ਰਾਹੁਲ ਗਾਂਧੀ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨਗੇ। ਰਾਹੁਲ ਗਾਂਧੀ ਦੇ ਆਉਣ ਦੀ ਖ਼ਬਰ ਤੋਂ ਬਾਅਦ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਰੈਲੀ ਦੀਆਂ ਤਿਆਰੀਆਂ ਕੱਲ੍ਹ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਸਨ। ਕਾਂਗਰਸੀ ਆਗੂਆਂ ਵੱਲੋਂ 15 ਹਜ਼ਾਰ ਤੋਂ ਵੱਧ ਕੁਰਸੀਆਂ ਲਾਈਆਂ ਗਈਆਂ ਹਨ।
500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ
ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵੱਲੋਂ ਰੈਲੀ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਰੈਲੀ ਵਾਲੀ ਥਾਂ ਨੇੜੇ ਸੁਰੱਖਿਆ ਲਈ 500 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਪ੍ਰਸ਼ਾਸਨ ਵੱਲੋਂ ਰੈਲੀ ਵਾਲੀ ਥਾਂ ਤੇ ਸੀਸੀਟੀਵੀ ਵੀ ਲਾਏ ਜਾ ਰਹੇ ਹਨ। ਕੁਝ ਪੁਲਿਸ ਮੁਲਾਜ਼ਮ ਵੀ ਸਾਦੇ ਕੱਪੜਿਆਂ ਵਿੱਚ ਤਾਇਨਾਤ ਹੋਣਗੇ।
ਲੁਧਿਆਣਾ ਤੋਂ ਰੈਲੀ ਦੀ ਸਮਾਪਤੀ ਤੋਂ ਬਾਅਦ ਰਾਹੁਲ ਫਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰਨਗੇ।
ਔਜਲਾ ਦੇ ਹੱਕ ਵਿੱਚ ਕੀਤਾ ਸੀ ਪ੍ਰਚਾਰ
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਅੰਮ੍ਰਿਤਸਰ ਸਾਹਿਬ ਤੋਂ ਸਾਂਸਦ ਅਤੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਲਈ ਚੋਣ ਪ੍ਰਚਾਰ ਕੀਤਾ ਸੀ। ਜਿੱਥੇ ਉਹਨਾਂ ਨੇ ਪਾਰਟੀ ਵਰਕਰਾਂ ਵਿੱਚ ਜੋਸ਼ ਭਰਦਿਆਂ ਕਿਹਾ ਕਿ ਹੁਣ ਇਹ ਲੜਾਈ ਆਮ ਲੋਕਾਂ ਦੇ ਹੱਥ ਵਿੱਚ ਹੈ। ਉਹਨਾਂ ਨੇ ਇਸ ਮੌਕੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਤੇ ਵੀ ਨਿਸ਼ਾਨੇ ਸਾਧੇ ਸਨ। ਉਹਨਾਂ ਕਿਹਾ ਸੀ ਕਿ ਸੰਵਿਧਾਨ ਵਿੱਚ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਹੈ ਜਿਸਨੂੰ ਭਾਜਪਾ ਅਤੇ ਮੋਦੀ ਸਰਕਾਰ ਖ਼ਤਮ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ
ਪ੍ਰਿਅੰਕਾ ਵੀ ਕਰ ਰਹੀ ਹੈ ਪ੍ਰਚਾਰ
ਲੋਕ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਪ੍ਰਿਅੰਕਾ ਗਾਂਧੀ ਵੀ ਆਪਣੇ ਭਰਾ ਨਾਲ ਮੋਢੇ ਨਾਲ ਮੋਢਾ ਜੋੜਕੇ ਚੋਣ ਪ੍ਰਚਾਰ ਕਰ ਰਹੀ ਹੈ। ਪਿਛਲੇ ਦਿਨੀਂ ਉਹਨਾਂ ਨੇ ਸ਼੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਰੈਲੀ ਕੀਤੀ ਸੀ। ਇਸ ਮੌਕੇ ਉਹਨਾਂ ਨੇ ਨਵਜੋਤ ਕੌਰ ਸਿੱਧੂ ਦੀ ਸਿਹਤ ਦਾ ਵੀ ਹਾਲ ਚਾਲ ਜਾਣਿਆ ਸੀ।