ਵੜਿੰਗ ਨੇ ਬਿੱਟੂ ਤੇ ਸਾਧਿਆ ਨਿਸ਼ਾਨਾ, ਬੋਲੇ- ਭਾਜਪਾ ਆਪਣੇ ਹੀ ਉਮੀਦਵਾਰ ਤੋਂ ਨਿਰਾਸ਼
ਵੜਿੰਗ ਨੇ ਰਵਨੀਤ ਬਿੱਟੂ ਤੇ ਤੰਜ਼ ਕਸਦਿਆਂ ਕਿਹਾ ਕਿ PM ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ CM ਯੋਗੀ ਆਦਿਤਿਆਨਾਥ ਨੂੰ ਪਹਿਲਾਂ ਹੀ ਅਜਿਹੀ ਖੁਫੀਆ ਜਾਣਕਾਰੀ ਮਿਲ ਗਈ ਸੀ ਕਿ ਬਿੱਟੂ ਨੂੰ ਇਸ ਵਾਰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਜਿਸ ਕਰਕੇ ਉਹਨਾਂ ਨੇ ਆਪਣੇ ਲੁਧਿਆਣਾ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ।
ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਰਾਜਾ ਵੜਿੰਗ
ਅਗਾਮੀ ਲੋਕ ਸਭਾ ਚੋਣਾਂ ਨੂੰ ਲੈਕੇ ਚੋਣ ਪ੍ਰਚਾਰ ਲਗਾਤਾਰ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਦਿੱਗਜ਼ ਲਗਾਤਾਰ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ। ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਵੀ ਲਗਾਤਾਰ ਪ੍ਰਚਾਰ ਕਰ ਰਹੇ ਹਨ। ਚੋਣ ਪ੍ਰਚਾਰ ਦੌਰਾਨ ਉਹਨਾਂ ਨੇ ਆਪਣੇ ਵਿਰੋਧੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਕਿਹਾ ਕਿ ਰਵਨੀਤ ਬਿੱਟੂ ਦੀ ਜ਼ਮਾਨਤ ਜ਼ਬਤ ਹੋਣ ਜਾ ਰਹੀ ਹੈ। ਵੜਿੰਗ ਨੇ ਕਿਹਾ ਕਿ ਉਹਨਾਂ ਨੂੰ ਆਪਣੇ ‘ਦੋਸਤ’ ਰਵਨੀਤ ਸਿੰਘ ਬਿੱਟੂ ਲਈ ਬਹੁਤ ਬੁਰਾ ਲੱਗ ਰਿਹਾ ਹੈ ਕਿਉਂਕਿ ਉਨ੍ਹਾਂ ਦੀ ਨਵੀਂ ਪਾਰਟੀ ਭਾਰਤੀ ਜਨਤਾ ਪਾਰਟੀ ਸੰਕਟ ਵਿੱਚ ਹੈ। ਪਾਰਟੀ ਨੇ ਉਹਨਾਂ ਨੂੰ ਪੂਰੀ ਤਰ੍ਹਾਂ ਨਾਲ ਛੱਡ ਦਿੱਤਾ ਹੈ।