ਵੜਿੰਗ ਨੇ ਬਿੱਟੂ ਤੇ ਸਾਧਿਆ ਨਿਸ਼ਾਨਾ, ਬੋਲੇ- ਭਾਜਪਾ ਆਪਣੇ ਹੀ ਉਮੀਦਵਾਰ ਤੋਂ ਨਿਰਾਸ਼

tv9-punjabi
Published: 

26 May 2024 19:33 PM

ਵੜਿੰਗ ਨੇ ਰਵਨੀਤ ਬਿੱਟੂ ਤੇ ਤੰਜ਼ ਕਸਦਿਆਂ ਕਿਹਾ ਕਿ PM ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ CM ਯੋਗੀ ਆਦਿਤਿਆਨਾਥ ਨੂੰ ਪਹਿਲਾਂ ਹੀ ਅਜਿਹੀ ਖੁਫੀਆ ਜਾਣਕਾਰੀ ਮਿਲ ਗਈ ਸੀ ਕਿ ਬਿੱਟੂ ਨੂੰ ਇਸ ਵਾਰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਜਿਸ ਕਰਕੇ ਉਹਨਾਂ ਨੇ ਆਪਣੇ ਲੁਧਿਆਣਾ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ।

ਵੜਿੰਗ ਨੇ ਬਿੱਟੂ ਤੇ ਸਾਧਿਆ ਨਿਸ਼ਾਨਾ, ਬੋਲੇ- ਭਾਜਪਾ ਆਪਣੇ ਹੀ ਉਮੀਦਵਾਰ ਤੋਂ ਨਿਰਾਸ਼

ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਰਾਜਾ ਵੜਿੰਗ

Follow Us On
ਅਗਾਮੀ ਲੋਕ ਸਭਾ ਚੋਣਾਂ ਨੂੰ ਲੈਕੇ ਚੋਣ ਪ੍ਰਚਾਰ ਲਗਾਤਾਰ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਦਿੱਗਜ਼ ਲਗਾਤਾਰ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ। ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਵੀ ਲਗਾਤਾਰ ਪ੍ਰਚਾਰ ਕਰ ਰਹੇ ਹਨ। ਚੋਣ ਪ੍ਰਚਾਰ ਦੌਰਾਨ ਉਹਨਾਂ ਨੇ ਆਪਣੇ ਵਿਰੋਧੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਕਿਹਾ ਕਿ ਰਵਨੀਤ ਬਿੱਟੂ ਦੀ ਜ਼ਮਾਨਤ ਜ਼ਬਤ ਹੋਣ ਜਾ ਰਹੀ ਹੈ। ਵੜਿੰਗ ਨੇ ਕਿਹਾ ਕਿ ਉਹਨਾਂ ਨੂੰ ਆਪਣੇ ‘ਦੋਸਤ’ ਰਵਨੀਤ ਸਿੰਘ ਬਿੱਟੂ ਲਈ ਬਹੁਤ ਬੁਰਾ ਲੱਗ ਰਿਹਾ ਹੈ ਕਿਉਂਕਿ ਉਨ੍ਹਾਂ ਦੀ ਨਵੀਂ ਪਾਰਟੀ ਭਾਰਤੀ ਜਨਤਾ ਪਾਰਟੀ ਸੰਕਟ ਵਿੱਚ ਹੈ। ਪਾਰਟੀ ਨੇ ਉਹਨਾਂ ਨੂੰ ਪੂਰੀ ਤਰ੍ਹਾਂ ਨਾਲ ਛੱਡ ਦਿੱਤਾ ਹੈ। ਵੜਿੰਗ ਨੇ ਰਵਨੀਤ ਬਿੱਟੂ ਤੇ ਤੰਜ਼ ਕਸਦਿਆਂ ਕਿਹਾ ਕਿ PM ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ CM ਯੋਗੀ ਆਦਿਤਿਆਨਾਥ ਨੂੰ ਪਹਿਲਾਂ ਹੀ ਅਜਿਹੀ ਖੁਫੀਆ ਜਾਣਕਾਰੀ ਮਿਲ ਗਈ ਸੀ ਕਿ ਬਿੱਟੂ ਨੂੰ ਇਸ ਵਾਰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਜਿਸ ਕਰਕੇ ਉਹਨਾਂ ਨੇ ਆਪਣੇ ਲੁਧਿਆਣਾ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ।

ਬਿੱਟੂ ਦੀ ਜ਼ਮਾਨਤ ਜਬਤ ਹੋ ਜਾਵੇਗੀ- ਵੜਿੰਗ

ਵੜਿੰਗ ਨੇ ਲੁਧਿਆਣਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਪਣੇ ਉਮੀਦਵਾਰ ਰਵਨੀਤ ਬਿੱਟੂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੈ ਕਿਉਂਕਿ ਬਿੱਟੂ ਇਸ ਵਾਰ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰ ਰਹੇ ਜਿਹੋ ਜਿਹੀ ਭਾਜਪਾ ਨੂੰ ਉਹਨਾਂ ਕੋਲੋਂ ਉਮੀਦ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹੀ ਕਾਰਨ ਸੀ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਲੁਧਿਆਣਾ ਵਿੱਚ ਹੋਣ ਵਾਲੇ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ। ਮੋਦੀ ਯੋਗੀ ਨੂੰ ਸੂਚਨਾ ਮਿਲੀ ਸੀ ਕਿ ਬਿੱਟੂ ਨਾ ਸਿਰਫ ਚੋਣ ਹਾਰ ਰਿਹਾ ਹੈ, ਸਗੋਂ ਆਪਣੀ ਜਮਾਂਬੰਦੀ (ਜ਼ਮਾਨਤ) ਵੀ ਗੁਆ ਰਿਹਾ ਹੈ। ਉਨ੍ਹਾਂ ਕਿਹਾ, ਕੁਦਰਤੀ ਤੌਰ ਤੇ ਕੋਈ ਵੀ ਪ੍ਰਧਾਨ ਮੰਤਰੀ ਕਿਸੇ ਅਜਿਹੇ ਉਮੀਦਵਾਰ ਦੇ ਸਮਰਥਨ ਵਿੱਚ ਰੈਲੀ ਨੂੰ ਸੰਬੋਧਿਤ ਨਹੀਂ ਕਰਨਾ ਚਾਹੇਗਾ, ਜਿਸ ਬਾਰੇ ਉਹ ਜਾਣਦਾ ਹੈ ਕਿ ਉਸ ਦੀ ਜ਼ਮਾਨਤ ਜਬਤ ਜਾਵੇਗੀ। ਵੜਿੰਗ ਨੇ ਰਵਨੀਤ ਬਿੱਟੂ ਤੇ ਨਿਸ਼ਾਨਾ ਸਾਧਦਿਆਂ ਕਿਹਾ ਲੁਧਿਆਣਾ ਵਿੱਚ ਉਹਨਾਂ ਦੀ ਹੋ ਰਹੀ ਹਾਰ ਨੂੰ ਦੇਖਦਿਆਂ ਉਹਨਾਂ ਦੀ ਪਾਰਟੀ ਉਹਨਾਂ ਦਾ ਸਾਥ ਛੱਡ ਗਈ ਹੈ। ਉਹਨਾਂ ਨੂੰ ਪਹਿਲਾਂ ਹੀ ਅੰਦਾਜ਼ਾ ਸੀ ਕਿ ਬਿੱਟੂ ਨਾਲ ਭਾਜਪਾ ਅਜਿਹਾ ਹੀ ਕਰੇਗੀ।