ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਾਦਾ ਦੀ ਕਾਰ ‘ਚ ਜਾਣਗੇ ਰਵਨੀਤ ਬਿੱਟੂ, ਅੱਜ ਲੁਧਿਆਣਾ ‘ਚ ਦਾਖਲ ਕਰਨਗੇ ਨਾਮਜ਼ਦਗੀ ਪੱਤਰ

Ravneet bittu nomination: ਲੁਧਿਆਣਾ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਬਿੱਟੂ ਆਪਣੇ ਦਾਦਾ ਅੰਬੈਸਡਰ ਕਾਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜਾਣਗੇ। ਬਿੱਟੂ ਨੇ ਕਿਹਾ ਕਿ ਉਸ ਦਾ ਅਤੇ ਉਸ ਦੇ ਪਰਿਵਾਰ ਦਾ ਅੰਬੈਸਡਰ ਕਾਰ ਨਾਲ ਭਾਵਨਾਤਮਕ ਸਬੰਧ ਹੈ ਜਿਸ ਵਿਚ ਉਸ ਦੇ ਦਾਦਾ ਨੇ ਅੱਤਵਾਦ ਦੇ ਦਿਨਾਂ ਦੌਰਾਨ ਸੂਬੇ ਭਰ ਵਿਚ ਲੱਖਾਂ ਕਿਲੋਮੀਟਰ ਦਾ ਸਫ਼ਰ ਕੀਤਾ ਜਦੋਂ ਉਹ ਪ੍ਰਦੇਸ਼ ਕਾਂਗਰਸ ਪ੍ਰਧਾਨ ਸਨ।

ਦਾਦਾ ਦੀ ਕਾਰ ‘ਚ ਜਾਣਗੇ ਰਵਨੀਤ ਬਿੱਟੂ, ਅੱਜ ਲੁਧਿਆਣਾ ‘ਚ ਦਾਖਲ ਕਰਨਗੇ ਨਾਮਜ਼ਦਗੀ ਪੱਤਰ
ਦਾਦਾ ਦੀ ਕਾਰ ‘ਚ ਜਾਣਗੇ ਰਵਨੀਤ ਬਿੱਟੂ,
Follow Us
rajinder-arora-ludhiana
| Updated On: 10 May 2024 14:48 PM

Ravneet bittu nomination: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਚੌਥਾ ਦਿਨ ਹੈ। ਅਕਸ਼ੈ ਤ੍ਰਿਤੀਆ ਦੇ ਮੌਕੇ ‘ਤੇ ਅੱਜ ਕਈ ਦਿੱਗਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। 7 ਮਈ ਤੋਂ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਹੋ ਗਈਆਂ ਹਨ। 7 ਤੋਂ 9 ਮਈ ਤੱਕ 61 ਉਮੀਦਵਾਰਾਂ ਵੱਲੋਂ 68 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਲੁਧਿਆਣਾ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਬਿੱਟੂ ਆਪਣੇ ਦਾਦਾ ਦੀ ਅੰਬੈਸਡਰ ਕਾਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜਾਣਗੇ। ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਅੰਬੈਸਡਰ ਕਾਰ ਨਾਲ ਭਾਵਨਾਤਮਕ ਸਬੰਧ ਹੈ ਜਿਸ ਵਿੱਚ ਉਨ੍ਹਾਂ ਦੇ ਦਾਦਾ ਨੇ ਅੱਤਵਾਦ ਦੇ ਦਿਨਾਂ ਦੌਰਾਨ ਸੂਬੇ ਭਰ ਵਿੱਚ ਲੱਖਾਂ ਕਿਲੋਮੀਟਰ ਦਾ ਸਫ਼ਰ ਕੀਤਾ।

ਬਿੱਟੂ ਨੇ ਕਿਹਾ ਕਿ ਕਾਰ ਦੀ ਸਾਂਭ-ਸੰਭਾਲ ਉਨ੍ਹਾਂ ਵੱਲੋਂ ਕੀਤੀ ਜਾਂਦੀ ਹੈ ਅਤੇ ਸਾਰਾ ਪਰਿਵਾਰ ਸਰਦਾਰ ਬੇਅੰਤ ਸਿੰਘ ਦੀਆਂ ਪ੍ਰਾਪਤੀਆਂ ਅਤੇ ਕੁਰਬਾਨੀ ‘ਤੇ ਮਾਣ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਸਰਦਾਰ ਬੇਅੰਤ ਸਿੰਘ ਦੇ ਆਸ਼ੀਰਵਾਦ ਦੀ ਲੋੜ ਹੁੰਦੀ ਹੈ ਤਾਂ ਉਹ ਇਸ ਕਾਰ ਦੀ ਵਰਤੋਂ ਕਰਦੇ ਹਨ। ਉਨ੍ਹਾਂ ਕਿਹਾ, ”ਮੈਂ ਨਾਮਜ਼ਦਗੀ ਪੱਤਰ ਦਾਖਲ ਕਰਦੇ ਸਮੇਂ ਆਪਣੇ ਦਾਦਾ ਜੀ ਦੀ ਮੌਜੂਦਗੀ ਮਹਿਸੂਸ ਕਰਾਂਗਾ। ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਪਹੁੰਚਣ ਤੋਂ ਪਹਿਲਾਂ ਰਵਨੀਤ ਗੁਰਦੁਆਰਾ ਦੁਖਨਿਵਾਰਨ ਸਾਹਿਬ ਅਤੇ ਦੁਰਗਾ ਮਾਤਾ ਮੰਦਿਰ ਵਿਖੇ ਵੀ ਮੱਥਾ ਟੇਕਣਗੇ।

ਇਹ ਵੀ ਪੜ੍ਹੋ: ਬਿੱਟੂ-ਚੰਨੀ ਸਮੇਤ 18 ਉਮੀਦਵਾਰ ਕਰਨਗੇ ਨਾਮਜ਼ਦਗੀ ਦਾਖਲ, ਕੇਂਦਰੀ ਮੰਤਰੀ ਪਹੁੰਚਣਗੇ ਪੰਜਾਬ

ਤੀਜੇ ਦਿਨ 28 ਨਾਮਜ਼ਦਗੀਆਂ ਦਾਖ਼ਲ

ਤੀਜੇ ਦਿਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕਿਆਂ ਤੋਂ ਇੱਕ-ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਸੰਗਰੂਰ, ਅੰਮ੍ਰਿਤਸਰ, ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਦੋ-ਦੋ, ਪਟਿਆਲਾ ਤੋਂ ਤਿੰਨ, ਆਨੰਦਪੁਰ ਸਾਹਿਬ ਤੋਂ ਤਿੰਨ, ਖਡੂਰ ਸਾਹਿਬ ਤੋਂ ਚਾਰ ਅਤੇ ਲੁਧਿਆਣਾ ਤੋਂ ਪੰਜ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਫਰੀਦਕੋਟ ਤੋਂ 3 ਉਮੀਦਵਾਰਾਂ ਨੇ 6 ਨਾਮਜ਼ਦਗੀ ਪੱਤਰ ਦਾਖਲ ਕੀਤੇ। ਇੱਥੇ 1 ਉਮੀਦਵਾਰ ਵੱਲੋਂ 4 ਫਾਰਮ ਭਰੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਨੂੰ ਗੁਰਦਾਸਪੁਰ ਅਤੇ ਜਲੰਧਰ ਲੋਕ ਸਭਾ ਸੀਟਾਂ ਲਈ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ ਹਨ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories