ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਪੂਰਬ ‘ਚ ਰਹਿਣ ਵਾਲੇ ਲੋਕ ਚੀਨ ਵਰਗੇ ਤੇ ਦੱਖਣੀ ਭਾਰਤ ‘ਚ ਰਹਿਣ ਵਾਲੇ ਅਫਰੀਕੀ…’ਸੈਮ ਪਿਤਰੋਦਾ ਨੇ ਫਿਰ ਛੇੜਿਆ ਨਵਾਂ ਵਿਵਾਦ

Sam Pitroda Statement on India : ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਵਰਗੇ ਵਿਭਿੰਨਤਾ ਵਾਲੇ ਦੇਸ਼ ਵਿੱਚ ਸਾਰੇ ਇਕੱਠੇ ਰਹਿੰਦੇ ਹਨ। ਇੱਥੇ ਪੂਰਬੀ ਭਾਰਤ ਦੇ ਲੋਕ ਚੀਨ ਦੇ ਲੋਕਾਂ ਵਾਂਗ, ਪੱਛਮੀ ਭਾਰਤ ਵਿੱਚ ਰਹਿਣ ਵਾਲੇ ਅਰਬ ਵਾਂਗ ਅਤੇ ਦੱਖਣ ਵਿੱਚ ਰਹਿਣ ਵਾਲੇ ਅਫ਼ਰੀਕੀ ਲੋਕਾਂ ਵਾਂਗ ਦਿਖਾਈ ਦਿੰਦੇ ਹਨ। ਪਰ ਇਸ ਦੇ ਬਾਵਜੂਦ ਅਸੀਂ ਸਾਰੇ ਇਕੱਠੇ ਰਹਿੰਦੇ ਹਾਂ।

‘ਪੂਰਬ ‘ਚ ਰਹਿਣ ਵਾਲੇ ਲੋਕ ਚੀਨ ਵਰਗੇ ਤੇ ਦੱਖਣੀ ਭਾਰਤ ‘ਚ ਰਹਿਣ ਵਾਲੇ ਅਫਰੀਕੀ…’ਸੈਮ ਪਿਤਰੋਦਾ ਨੇ ਫਿਰ ਛੇੜਿਆ ਨਵਾਂ ਵਿਵਾਦ
ਕਾਂਗਰਸ ਆਗੂ ਸੈਮ ਪਿਤਰੋਦਾ
Follow Us
kusum-chopra
| Updated On: 08 May 2024 14:26 PM

ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਨੇ ਵਿਰਾਸਤੀ ਟੈਕਸ ਤੋਂ ਬਾਅਦ ਇੱਕ ਹੋਰ ਵਿਵਾਦਤ ਬਿਆਨ ਦਿੱਤਾ ਹੈ। ਪਿਤਰੋਦਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿਣ ਵਾਲੇ ਲੋਕਾਂ ਦੀ ਵਿਵਾਦਪੂਰਨ ਤੁਲਨਾ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਇਹ ਸੁਣਿਆ ਜਾ ਸਕਦਾ ਹੈ ਕਿ ਸੈਮ ਪਿਤਰੋਦਾ ਕਹਿੰਦੇ ਹਨ ਕਿ ਭਾਰਤ ਇੱਕ ਬਹੁਤ ਹੀ ਵੰਨ-ਸੁਵੰਨਤਾ ਵਾਲਾ ਦੇਸ਼ ਹੈ, ਜਿੱਥੇ ਪੂਰਬੀ ਭਾਰਤ ਵਿੱਚ ਰਹਿਣ ਵਾਲੇ ਲੋਕ ਚੀਨੀਆਂ ਵਰਗੇ ਹਨ, ਪੱਛਮ ਵਿੱਚ ਰਹਿਣ ਵਾਲੇ ਲੋਕ ਅਰਬ ਵਰਗੇ ਹਨ, ਉੱਤਰੀ ਭਾਰਤ ਵਿੱਚ ਰਹਿਣ ਵਾਲੇ ਗੋਰੇ ਅਤੇ ਅਫ਼ਰੀਕੀ ਲੋਕਾਂ ਵਰਗੇ ਹਨ। ਪਰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ। ਅਸੀਂ ਸਾਰੇ ਭੈਣ-ਭਰਾ ਹਾਂ। ਅਸੀਂ ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕਰਦੇ ਹਾਂ।

ਸਟੇਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਸੈਮ ਪਿਤਰੋਦਾ ਨੇ ਇਹ ਵੀ ਕਿਹਾ ਹੈ ਕਿ ਇਹ ਫਰਕ ਕੋਈ ਮਾਇਨੇ ਨਹੀਂ ਰੱਖਦਾ, ਇੱਥੇ ਅਸੀਂ ਸਾਰੇ ਭੈਣ-ਭਰਾ ਹਾਂ, ਅਸੀਂ ਸਾਰਿਆਂ ਦੀ ਭਾਸ਼ਾ ਅਤੇ ਸੱਭਿਆਚਾਰ ਦਾ ਸਨਮਾਨ ਕਰਦੇ ਹਾਂ। ਵੱਖ-ਵੱਖ ਰੂਪ-ਰੰਗ ਦਾ ਕੋਈ ਮਤਲਬ ਨਹੀਂ, ਅਸੀਂ ਸਭ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਵਿੱਚ ਵੱਖ-ਵੱਖ ਥਾਵਾਂ ‘ਤੇ ਲੋਕ ਵੱਖ-ਵੱਖ ਤਰ੍ਹਾਂ ਦਾ ਭੋਜਨ ਖਾਂਦੇ ਹਨ। ਇਹ ਉਨ੍ਹਾਂ ਦੀ ਪਸੰਦ ਅਤੇ ਸੱਭਿਆਚਾਰ ਦਾ ਹਿੱਸਾ ਹੈ। ਮੈਨੂੰ ਵੀ ਡੋਸਾ, ਇਡਲੀ ਪਸੰਦ ਹੈ।

ਵਿਰਾਸਤੀ ਟੈਕਸ ਨੂੰ ਲੈ ਕੇ ਹੋ ਚੁੱਕਾ ਹੈ ਵਿਵਾਦ

ਦੱਸ ਦੇਈਏ ਕਿ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਇਕ ਬਿਆਨ ‘ਚ ਕਿਹਾ ਸੀ ਕਿ ਜੇਕਰ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਸੱਤਾ ‘ਚ ਆਉਂਦੀ ਹੈ ਤਾਂ ਸਰਵੇਖਣ ਕਰਵਾਇਆ ਜਾਵੇਗਾ ਅਤੇ ਪਤਾ ਲਗਾਇਆ ਜਾਵੇਗਾ ਕਿ ਕਿਸ ਕੋਲ ਕਿੰਨੀ ਜਾਇਦਾਦ ਹੈ। ਸੈਮ ਪਿਤਰੋਦਾ ਨੂੰ ਜਦੋਂ ਉਨ੍ਹਾਂ ਦੇ ਬਿਆਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਅਮਰੀਕਾ ਵਿੱਚ ਲਗਾਏ ਗਏ ਵਿਰਾਸਤੀ ਟੈਕਸ ਦਾ ਜ਼ਿਕਰ ਕੀਤਾ ਸੀ।

ਪਿਤਰੋਦਾ ਨੇ ਕਿਹਾ ਸੀ ਕਿ ਅਮਰੀਕਾ ਵਿੱਚ ਵਿਰਾਸਤੀ ਟੈਕਸ ਹੈ। ਜੇਕਰ ਕਿਸੇ ਵਿਅਕਤੀ ਕੋਲ 100 ਮਿਲੀਅਨ ਡਾਲਰ ਦੀ ਜਾਇਦਾਦ ਹੈ। ਉਸਦੀ ਮੌਤ ਤੋਂ ਬਾਅਦ 45 ਫੀਸਦੀ ਜਾਇਦਾਦ ਉਸਦੇ ਬੱਚਿਆਂ ਨੂੰ ਟਰਾਂਸਫਰ ਕਰ ਦਿੱਤੀ ਜਾਂਦੀ ਹੈ ਜਦਕਿ 55 ਫੀਸਦੀ ਜਾਇਦਾਦ ਸਰਕਾਰ ਦੀ ਮਲਕੀਅਤ ਬਣ ਜਾਂਦੀ ਹੈ।

ਇਹ ਵੀ ਪੜ੍ਹੋ – ਕਾਂਗਰਸ ਦੀ ਲੁੱਟ ਜ਼ਿੰਦਗੀ ਦੇ ਨਾਲ ਵੀ…ਜ਼ਿੰਦਗੀ ਦੇ ਬਾਅਦ ਵੀ… ਸੈਮ ਪਿਤਰੋਦਾ ਦੇ ਬਿਆਨ ‘ਤੇ ਬੋਲੇ ਪੀਐਮ ਮੋਦੀ

ਉਨ੍ਹਾਂ ਕਿਹਾ ਸੀ ਕਿ ਇਹ ਬਹੁਤ ਦਿਲਚਸਪ ਕਾਨੂੰਨ ਹੈ। ਇਸ ਦੇ ਤਹਿਤ ਇਹ ਵਿਵਸਥਾ ਹੈ ਕਿ ਤੁਸੀਂ ਆਪਣੀ ਜ਼ਿੰਦਗੀ ਵਿਚ ਬਹੁਤ ਸਾਰੀ ਦੌਲਤ ਬਣਾਈ ਹੈ ਅਤੇ ਤੁਹਾਡੀ ਮੌਤ ਤੋਂ ਬਾਅਦ, ਤੁਹਾਨੂੰ ਆਪਣੀ ਦੌਲਤ ਜਨਤਾ ਲਈ ਛੱਡਣੀ ਚਾਹੀਦੀ ਹੈ। ਸਾਰੀ ਜਾਇਦਾਦ ਨਹੀਂ ਸਗੋਂ ਅੱਧੀ, ਜੋ ਮੈਨੂੰ ਸਹੀ ਜਾਪਦਾ ਹੈ। ਪਰ ਭਾਰਤ ਵਿੱਚ ਅਜਿਹਾ ਕੋਈ ਕਾਨੂੰਨ ਨਹੀਂ ਹੈ। ਜੇਕਰ ਇੱਥੇ ਕਿਸੇ ਕੋਲ 10 ਅਰਬ ਰੁਪਏ ਦੀ ਜਾਇਦਾਦ ਹੈ। ਉਸਦੀ ਮੌਤ ਤੋਂ ਬਾਅਦ ਉਸਦੇ ਬੱਚਿਆਂ ਨੂੰ ਉਸਦੀ ਸਾਰੀ ਜਾਇਦਾਦ ਮਿਲ ਜਾਂਦੀ ਹੈ, ਜਨਤਾ ਲਈ ਕੁਝ ਵੀ ਨਹੀਂ ਬਚਦਾ।

ਉਨ੍ਹਾਂ ਕਿਹਾ ਸੀ, ‘ਮੈਨੂੰ ਲੱਗਦਾ ਹੈ ਕਿ ਲੋਕਾਂ ਨੂੰ ਅਜਿਹੇ ਮੁੱਦਿਆਂ ‘ਤੇ ਚਰਚਾ ਕਰਨੀ ਚਾਹੀਦੀ ਹੈ। ਮੈਨੂੰ ਨਹੀਂ ਪਤਾ ਕਿ ਇਸ ਚਰਚਾ ਦਾ ਨਤੀਜਾ ਕੀ ਨਿਕਲੇਗਾ। ਅਸੀਂ ਨਵੀਆਂ ਨੀਤੀਆਂ ਅਤੇ ਨਵੇਂ ਪ੍ਰੋਗਰਾਮਾਂ ਦੀ ਗੱਲ ਕਰ ਰਹੇ ਹਾਂ, ਜੋ ਲੋਕਾਂ ਦੇ ਹਿੱਤ ਵਿੱਚ ਹੋਣੇ ਚਾਹੀਦੇ ਹਨ ਨਾ ਕਿ ਸਿਰਫ਼ ਅਮੀਰਾਂ ਦੇ ਹਿੱਤ ਵਿੱਚ।” ਜਿਕਰਯੋਗ ਹੈ ਕਿ ਪਿਤਰੋਦਾ ਦੇ ਇਸ ਬਿਆਨ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ।

ਕੌਣ ਹਨ ਸੈਮ ਪਿਤਰੋਦਾ?

ਸੈਮ ਪਿਤਰੋਦਾ ਦਾ ਪੂਰਾ ਨਾਂ ਸਤਿਆਨਾਰਾਇਣ ਗੰਗਾਰਾਮ ਪਿਤਰੋਦਾ ਹੈ। ਉਨ੍ਹਾ ਦੀ ਪਛਾਣ ਟੇਲੀਕਾਮ ਇੰਨਵੈਂਟਰ ਅਤੇ ਉਦਯੋਗਪਤੀ ਵਜੋਂ ਹੈ। ਉਹ ਲਗਭਗ 50 ਸਾਲਾਂ ਤੋਂ ਟੈਲੀਕਾਮ ਅਤੇ ਕਮਿਊਨਿਕੇਸ਼ਨ ਤਕਨਾਲੋਜੀ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਦਾ ਜਨਮ 1942 ਵਿੱਚ ਤੀਲਾਗੜ੍ਹ, ਓਡੀਸ਼ਾ, ਭਾਰਤ ਵਿੱਚ ਇੱਕ ਗੁਜਰਾਤੀ ਪਰਿਵਾਰ ਵਿੱਚ ਹੋਇਆ ਸੀ। ਪਿਤਰੋਦਾ ਸੱਤ ਭੈਣ-ਭਰਾਵਾਂ ਵਿੱਚੋਂ ਤੀਜੇ ਨੰਬਰ ਤੇ ਹਨ। ਗੁਜਰਾਤ ਦੇ ਇੱਕ ਬੋਰਡਿੰਗ ਸਕੂਲ ਵਿੱਚ ਪੜ੍ਹਨ ਤੋਂ ਬਾਅਦ, ਉਨ੍ਹਾਂ ਨੇ ਵਡੋਦਰਾ ਦੀ ਮਹਾਰਾਜਾ ਸਯਾਜੀਰਾਓ ਯੂਨੀਵਰਸਿਟੀ ਤੋਂ ਭੌਤਿਕ ਵਿਗਿਆਨ ਅਤੇ ਇਲੈਕਟ੍ਰੋਨਿਕਸ ਵਿੱਚ ਮਾਸਟਰ ਡਿਗਰੀ ਪ੍ਰਾਪਤ ਕੀਤੀ। ਉਹ ਅਗਲੇਰੀ ਪੜ੍ਹਾਈ ਲਈ ਅਮਰੀਕਾ ਚਲੇ ਗਏ। 1964 ਵਿੱਚ, ਉਨ੍ਹਾਂ ਨੇ ਇਲੀਨੋਇਸ ਇੰਸਟੀਚਿਊਟ ਆਫ਼ ਟੈਕਨਾਲੋਜੀ, ਸ਼ਿਕਾਗੋ ਤੋਂ ਭੌਤਿਕ ਵਿਗਿਆਨ ਵਿੱਚ ਮਾਸਟਰ ਡਿਗਰੀ ਪ੍ਰਾਪਤ ਕੀਤੀ।

ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਹ 1965 ਵਿੱਚ ਦੂਰਸੰਚਾਰ ਉਦਯੋਗ ਵਿੱਚ ਸ਼ਾਮਲ ਹੋਏ। 1975 ਵਿੱਚ ਉਨ੍ਹਾਂ ਨੇ ਇਲੈਕਟ੍ਰਾਨਿਕ ਡਾਇਰੀ ਦੀ ਕਾਢ ਕੱਢੀ। ਇਹ ਉਨ੍ਹਾਂ ਦਾ ਪਹਿਲਾ ਪੇਟੈਂਟ ਸੀ। ਉਨ੍ਹਾਂ ਨੇ ਆਪਣੇ ਕਰੀਅਰ ਵਿੱਚ ਕਈ ਪੇਟੈਂਟ ਫਾਈਲ ਕੀਤੇ। ਉਨ੍ਹਾਂ ਨੇ ਮੋਬਾਈਲ ਫੋਨ ‘ਤੇ ਸਭ ਤੋਂ ਵਧੀਆ ਟ੍ਰਾਂਜੈਕਸ਼ਨ ਤਕਨਾਲੋਜੀ ਦਾ ਪੇਟੈਂਟ ਵੀ ਦਾਇਰ ਕੀਤਾ ਸੀ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories