ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਸੂਬਾ ਸਰਕਾਰ 'ਤੇ ਨਿਸ਼ਾਨਾ, ਕਿਹਾ- ਸੁਰੱਖਿਆ ਲੀਕ ਹੋਣ ਕਾਰਨ ਹੋਇਆ ਪੁੱਤਰ ਦਾ ਕਤਲ | Sangrur Moose Wala father Balkaur Singh Statement on Punjab Government Punjabi news - TV9 Punjabi

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਸੂਬਾ ਸਰਕਾਰ ‘ਤੇ ਨਿਸ਼ਾਨਾ, ਕਿਹਾ- ਸੁਰੱਖਿਆ ਲੀਕ ਹੋਣ ਕਾਰਨ ਹੋਇਆ ਪੁੱਤਰ ਦਾ ਕਤਲ

Updated On: 

15 May 2024 22:00 PM

ਸੁਖਪਾਲ ਸਿੰਘ ਖਹਿਰਾ ਨੇ ਬਲਕੌਰ ਸਿੰਘ ਦਾ ਚੋਣਾਂ ਵਿੱਚ ਸਮਰਥਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਕਤਲ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਤੋਂ ਪਾਣੀ ਦਾ ਸੈੱਸ ਵਸੂਲਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਸੂਬਾ ਸਰਕਾਰ ਤੇ ਨਿਸ਼ਾਨਾ, ਕਿਹਾ- ਸੁਰੱਖਿਆ ਲੀਕ ਹੋਣ ਕਾਰਨ ਹੋਇਆ ਪੁੱਤਰ ਦਾ ਕਤਲ

ਸੁਖਪਾਲ ਸਿੰਘ ਖਹਿਰਾ ਅਤੇ ਬਲਕੌਰ ਸਿੰਘ

Follow Us On

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਹਮਾਇਤ ਕੀਤੀ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਕਾਂਗਰਸੀ ਰਹੇ ਹਨ। ਉਨ੍ਹਾਂ ਦੇ ਪੁੱਤਰ ਨੇ ਵੀ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ। ਇਸੇ ਲਈ ਉਹ ਪੰਜਾਬ ਭਰ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਹਨ। ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸੀ ਉਮੀਦਵਾਰਾਂ ਨਾਲ ਗੱਲਬਾਤ ਕਰ ਰਹੇ ਹਨ, ਜਿਨ੍ਹਾਂ ਤੋਂ ਉਨ੍ਹਾਂ ਨੂੰ ਭਰੋਸਾ ਵੀ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਦੀ ਸੁਰੱਖਿਆ ਲੀਕ ਹੋਣ ਕਰਨ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਕਾਤਲਾਂ ਤੋਂ ਜੇਲ੍ਹਾਂ ‘ਚੋਂ ਖੁੱਲ੍ਹ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ ਪਰ ਸਰਕਾਰ ਇਸ ਸਬੰਧੀ ਅਜੇ ਤੱਕ ਕੋਈ ਜਵਾਬ ਨਹੀਂ ਦੇ ਸਕੀ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਲੋਕਾਂ ਅਤੇ ਚਹੇਤਿਆਂ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਜਿਤਾਉਣ ਦੀ ਅਪੀਲ ਕੀਤੀ।

ਮੂਸੇਵਾਲਾ ਦੇ ਕਤਲ ਲਈ ਸੂਬਾ ਸਰਕਾਰ ਜ਼ਿੰਮੇਵਾਰ- ਖਹਿਰਾ

ਸੁਖਪਾਲ ਸਿੰਘ ਖਹਿਰਾ ਨੇ ਬਲਕੌਰ ਸਿੰਘ ਦਾ ਚੋਣਾਂ ਵਿੱਚ ਸਮਰਥਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਕਤਲ ਲਈ ਸਿੱਧੇ ਤੌਰ ‘ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਤੋਂ ਪਾਣੀ ਦਾ ਸੈੱਸ ਵਸੂਲਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ: 13 ਸੀਟਾਂ ਤੇ ਇਨ੍ਹਾਂ ਦਿੱਗਜਾਂ ਚ ਹੋਵੇਗੀ ਟੱਕਰ, ਜਾਣੋ ਪੂਰਾ ਸਿਆਸੀ ਸਮੀਕਰਨ

ਨਹਿਰੀ ਪਾਣੀ ਸਿਰਫ਼ 17 ਫ਼ੀਸਦੀ ਖੇਤਾਂ ਤੱਕ ਪਹੁੰਚਿਆ

14 ਮਈ ਨੂੰ ਇਸ ਨੋਟੀਫਿਕੇਸ਼ਨ ਰਾਹੀਂ ਸੂਬਾ ਸਰਕਾਰ ਨੇ 326 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਰਫ਼ 17 ਫ਼ੀਸਦੀ ਖੇਤਾਂ ਵਿੱਚ ਹੀ ਨਹਿਰੀ ਪਾਣੀ ਪਹੁੰਚ ਰਿਹਾ ਹੈ। ਪਰ ਪੰਜਾਬ ਸਰਕਾਰ ਨਹਿਰੀ ਵਿਭਾਗ ਦੇ ਪਟਵਾਰੀਆਂ ‘ਤੇ ਦਬਾਅ ਪਾ ਕੇ ਖੇਤਾਂ ਨੂੰ 100 ਫੀਸਦੀ ਪਾਣੀ ਦੀ ਸਪਲਾਈ ਸਬੰਧੀ ਝੂਠੇ ਅੰਕੜੇ ਤਿਆਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਐਸਵਾਈਐਲ ਬਾਰੇ ਪੰਜਾਬ ਦਾ ਸਟੈਂਡ ਸੁਪਰੀਮ ਕੋਰਟ ਵਿੱਚ ਬਹੁਤ ਕਮਜ਼ੋਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਇਨ੍ਹਾਂ ਦੋਵਾਂ ਮੁੱਦਿਆਂ ‘ਤੇ ਆਪਣਾ ਪੱਖ ਪੇਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਭਾਜਪਾ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦਾ ਵੀ ਵਿਰੋਧ ਕਰਨਾ ਚਾਹੀਦਾ ਹੈ।

Exit mobile version