ਸੰਤ ਸੀਚੇਵਾਲ ਨਾਲ ਚਰਨਜੀਤ ਚੰਨੀ ਦੀ ਮੁਲਾਕਾਤ, ਏਜੰਡੇ ਨੂੰ ਲੈ ਕੇ ਕੀਤੀ ਚਰਚਾ
Sant Balbir Singh Seechewal: ਸੰਤ ਸੀਚੇਵਾਲ ਨੇ ਜਲੰਧਰ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ 'ਚ ਜੰਗਲਾਤ ਹੇਠਾਂ ਰਕਬਾ ਤੇਜ਼ੀ ਨਾਲ ਘਟ ਰਿਹਾ ਹੈ। ਇਸ ਮੌਕੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਾਤਾਵਰਣ ਦਾ ਏਜੰਡਾ ਸੌਂਪਿਆ ਹੈ। ਉਨ੍ਹਾਂ ਚੰਨੀ ਨੂੰ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਲੋਕਾਂ ਦੇ ਇਸ ਏਜੰਡੇ ਨੂੰ ਆਪਣੀ ਚੋਣ ਮੁਹਿੰਮ ਦਾ ਹਿੱਸਾ ਬਣਾਉਣ।

Sant Balbir Singh Seechewal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਿਰਮਲ ਕੁਟੀਆ ਸੀਚੇਵਾਲ ਪਹੁੰਚੇ ਹਨ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਨੂੰ ਪੰਜਾਬ ਦੀ ਵਿਗੜ ਰਹੀ ਵਾਤਾਵਰਣ ਦੀ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਇਸ ਮੌਤੇ ਕਿਹਾ ਕਿ ਕਿਵੇਂ ਧਰਤੀ ਹੇਠਲਾਂ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ ਤੇ ਦਰਿਆਵਾਂ ਦੇ ਪਾਣੀ ਪਲੀਤ ਹੋ ਗਏ ਹਨ।
ਸੰਤ ਸੀਚੇਵਾਲ ਨੇ ਜਲੰਧਰ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ‘ਚ ਜੰਗਲਾਤ ਹੇਠਾਂ ਰਕਬਾ ਤੇਜ਼ੀ ਨਾਲ ਘਟ ਰਿਹਾ ਹੈ। ਇਸ ਮੌਕੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਾਤਾਵਰਣ ਦਾ ਏਜੰਡਾ ਸੌਂਪਿਆ ਹੈ। ਉਨ੍ਹਾਂ ਚੰਨੀ ਨੂੰ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਲੋਕਾਂ ਦੇ ਇਸ ਏਜੰਡੇ ਨੂੰ ਆਪਣੀ ਚੋਣ ਮੁਹਿੰਮ ਦਾ ਹਿੱਸਾ ਬਣਾਉਣ। ਸੰਤ ਸੀਚੇਵਾਲ ਨੇ ਦੱਸਿਆ ਕਿ ਜਲੰਧਰ ਜਲਵਾਯੂ ਤਬਦੀਲੀ ਦੀ ਮਾਰ ਹੇਠ ਆਉਣ ਵਾਲੇ ਜਿਲ੍ਹਿਆਂ ਵਿੱਚੋਂ ਸਭ ਤੋਂ ਵੱਧ ਸੰਵੇਦਨਸ਼ੀਲ ਹੈ। ਵਰਲਡ ਵਾਇਡ ਫੰਡ ਫਾਰ ਨੇਚਰ ਦੀ ਰਿਪੋਰਟ ਦਾ ਹਵਾਲਾ ਦਿੰਦਿਆ ਸੰਤ ਸੀਚੇਵਾਲ ਨੇ ਦੱਸਿਆ ਕਿ ਜਲੰਧਰ,ਲੁਧਿਆਣਾ ਤੇ ਅੰਮ੍ਰਿਤਸਰ ਸਮੇਤ ਦੇਸ਼ ਦੇ 30 ਸ਼ਹਿਰਾਂ ਵਿੱਚ 2050 ਤੱਕ ਪੀਣ ਵਾਲੇ ਪਾਣੀ ਦਾ ਸੰਕਟ ਖੜਾ ਹੋ ਜਾਵੇਗਾ।
ਇਹ ਵੀ ਪੜ੍ਹੋ: ਫਿਰ ਚੋਣ ਪ੍ਰਚਾਰ ਕਰਣਗੇ ਨਵਜੋਤ ਸਿੱਧੂ, ਪ੍ਰਤਾਪ ਬਾਜਵਾ ਨੇ ਕਾਂਗਰਸ ਛੱਡਣ ਵਾਲਿਆਂ ਤੇ ਲਈ ਚੁਟਕੀ
ਚਰਨਜੀਤ ਸਿੰਘ ਚੰਨੀ ਨੇ ਕੀਤੀ ਸ਼ਲਾਘਾ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਤ ਸੀਚੇਵਾਲ ਨੂੰ ਮੁਖਾਤਿਬ ਹੁੰਦਿਆ ਕਿਹਾ ਕਿ ਪੰਜਾਬ ਨੂੰ ਤੁਹਾਡੀ ਬੜੀ ਦੇਣ ਹੈ। ਚੰਨੀ ਨੇ ਸੰਤ ਸੀਚੇਵਾਲ ਨੂੰ ਰਾਜਨੀਤੀ ਤੋਂ ਉਪਰ ਦੱਸਦਿਆ ਕਿਹਾ ਕਿ ਉਨ੍ਹਾ ਨੇ ਪੰਜਾਬ ਦੇ ਭਲੇ ਲਈ ਜਨੂੰਨੀ ਹੋ ਕੇ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਸਾਲ ਮੌਕੇ ਕਰਵਾਏ ਸਮਾਗਮਾਂ ਵਿੱਚ ਸੰਤ ਸੀਚੇਵਾਲ ਦੇ ਕੰਮਾਂ ਦੀ ਵੀ ਪ੍ਰਸੰਸ਼ਾ ਕੀਤੀ ਗਈ ਸੀ। ਸਾਬਕਾ ਸੀਐਮ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਤੌਰ ‘ਤੇ ਬੜਾ ਥੋੜ੍ਹਾ ਸਮਾਂ ਮਿਲਿਆ ਸੀ। ਉਨ੍ਹਾਂ ਨੇ ਪੰਜਾਬ ਦੇ ਦਰਿਆਵਾਂ ਨੂੰ ਸਾਫ ਕਰਨ ਲਈ ਪੂਰਾ ਰੋਡ ਮੈਪ ਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸੰਦੇਸ਼ ਅਨੁਸਾਰ ਹੀ ਸੰਤ ਸੀਚੇਵਾਲ ਜੀ ਪੰਜਾਬ ਦੀ ਸੇਵਾ ਕਰ ਰਹੇ ਹਨ ।