AAP ਦੇ ਲੀਡਰਾਂ ਨੂੰ ਮਿਲੇ ਸੰਤ ਸੀਚੇਵਾਲ, ਵਾਤਾਵਰਣ ਸਬੰਧੀ ਦਵਾਇਆ ਧਿਆਨ

jarnail-singhtv9-com
Updated On: 

20 Apr 2024 20:16 PM

Environmental issue in elections: ਆਪ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਸੰਤ ਸੀਚੇਵਾਲ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀ ਦੇ ਨੀਤੀ ਪ੍ਰੋਗਰਾਮ ਵਿੱਚ ਵਾਤਾਵਰਨ ਦੇ ਇਸ ਸੰਵੇਦਨਸ਼ੀਲ ਮੁੱਦੇ ਨੂੰ ਸ਼ਾਮਲ ਕਰਨਗੇ। ਸੰਤ ਸੀਚੇਵਾਲ ਵੱਲੋਂ ਰਾਜ ਸਭਾ ਵਿੱਚ ਇਹ ਮੁੱਦਾ ਉਠਾਉਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸੰਸਦ ਰਾਹੀਂ ਦੇਸ਼ ਦੇ ਲੋਕਾਂ ਨੂੰ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦਾ ਜੋ ਉਪਰਾਲਾ ਕੀਤਾ ਗਿਆ ਹੈ। ਉਹ ਕਾਫੀ ਚੰਗਾ ਹੈ।

AAP ਦੇ ਲੀਡਰਾਂ ਨੂੰ ਮਿਲੇ ਸੰਤ ਸੀਚੇਵਾਲ, ਵਾਤਾਵਰਣ ਸਬੰਧੀ ਦਵਾਇਆ ਧਿਆਨ

ਅਨੀਤਾ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ

Follow Us On

ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਵਾਤਾਵਰਨ ਏਜੰਡੇ ਨੂੰ ਸ਼ਾਮਲ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਆਗੂਆਂ ਨਾਲ ਮੁਲਾਕਾਤ ਕੀਤੀ। ਆਪ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਤੇ ਸੰਜੇ ਸਿੰਘ ਨਾਲ ਮੀਟਿੰਗ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਲਵਾਯੂ ਤਬਦੀਲੀ ਦਾ ਸਭ ਤੋਂ ਵੱਧ ਅਸਰ ਖੇਤੀ ਸੈਕਟਰ ਤੇ ਪੈ ਰਿਹਾ ਹੈ।

ਦੋਵਾਂ ਆਗੂਆਂ ਨੂੰ ਵਾਤਾਵਰਨ ਏਜੰਡਾ ਸੌਂਪਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ 310 ਜ਼ਿਲ੍ਹੇ ਜਲਵਾਯੂ ਤਬਦੀਲੀ ਦੇ ਖ਼ਤਰੇ ਵਿੱਚ ਹਨ। ਜਿਸ ਵਿੱਚ ਪੰਜਾਬ ਦੇ 9 ਜ਼ਿਲ੍ਹੇ, ਹਿਮਾਚਲ ਪ੍ਰਦੇਸ਼ ਦੇ 8 ਜ਼ਿਲ੍ਹੇ ਅਤੇ ਹਰਿਆਣਾ ਦੇ 11 ਜ਼ਿਲ੍ਹੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ ਕਾਰਨ ਇਸ ਦਾ ਸਭ ਤੋਂ ਵੱਧ ਮਾਰੂ ਅਸਰ ਖੇਤੀ ਤੇ ਪੈ ਰਿਹਾ ਹੈ।

ਵਾਤਾਵਰਨ ਪ੍ਰਤੀ ਧਿਆਨ ਦੇਣਾ ਸਮੇਂ ਦੀ ਮੰਗ- ਸੀਚੇਵਾਲ

ਆਪ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਸੰਤ ਸੀਚੇਵਾਲ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀ ਦੇ ਨੀਤੀ ਪ੍ਰੋਗਰਾਮ ਵਿੱਚ ਵਾਤਾਵਰਨ ਦੇ ਇਸ ਸੰਵੇਦਨਸ਼ੀਲ ਮੁੱਦੇ ਨੂੰ ਸ਼ਾਮਲ ਕਰਨਗੇ। ਸੰਤ ਸੀਚੇਵਾਲ ਵੱਲੋਂ ਰਾਜ ਸਭਾ ਵਿੱਚ ਇਹ ਮੁੱਦਾ ਉਠਾਉਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸੰਸਦ ਰਾਹੀਂ ਦੇਸ਼ ਦੇ ਲੋਕਾਂ ਨੂੰ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦਾ ਜੋ ਉਪਰਾਲਾ ਕੀਤਾ ਗਿਆ ਉਹ ਸ਼ਲਾਘਾਯੋਗ ਹੈ।

ਪਾਠਕ ਨੇ ਸੰਤ ਸੀਚੇਵਾਲ ਦਾ ਵੀ ਧੰਨਵਾਦ ਕੀਤਾ ਕਿ ਉਹਨਾਂ ਨੇ ਪੰਜਾਬ ਦੇ ਸੰਤ ਸਮਾਜ ਨਾਲ ਮਿਲ ਕੇ ਵਾਤਾਵਰਨ ਦੇ ਮੁੱਦੇ ਨੂੰ ਲੋਕ ਮੁੱਦਾ ਬਣਾਇਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਇਸ ਨੂੰ ਚੋਣ ਮੁੱਦਾ ਬਣਾਉਣ ਦੀ ਅਪੀਲ ਕੀਤੀ ਹੈ। ਸੰਦੀਪ ਪਾਠਕ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਵਾਤਾਵਰਨ ਦੇ ਮੁੱਦੇ ਨੂੰ ਕੇਂਦਰ ਵਿੱਚ ਰੱਖਿਆ ਅਤੇ ਇਹ ਉਨ੍ਹਾਂ ਦੀ 40 ਸਾਲਾਂ ਦੀ ਕਠਿਨ ਤਪੱਸਿਆ ਦਾ ਨਤੀਜਾ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਦੇ ਬੁੱਢੇ ਦਰਿਆ ਨੂੰ ਸਾਫ਼ ਕਰਨ ਦਾ ਚੁਣੌਤੀਪੂਰਨ ਕਾਰਜ ਕੀਤਾ ਜਾ ਰਿਹਾ ਹੈ।

ਚੋਣ ਏਜੰਡੇ ਦਾ ਹਿੱਸਾ ਬਣਾਵਾਂਗੇ: ਸੰਜੇ ਸਿੰਘ

ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਭਰੋਸਾ ਦਿੱਤਾ ਕਿ ਪਾਰਟੀ ਵਾਤਾਵਰਨ ਦੇ ਮੁੱਦੇ ਨੂੰ ਆਪਣੇ ਚੋਣ ਏਜੰਡੇ ਦਾ ਹਿੱਸਾ ਬਣਾਏਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਸ ਗੱਲ ‘ਤੇ ਮਾਣ ਹੈ ਕਿ ‘ਆਪ’ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ‘ਚ ਸੰਤ ਸਮਾਜ ਹਵਾ, ਪਾਣੀ ਅਤੇ ਸ਼ੁੱਧ ਭੋਜਨ ਵਰਗੇ ਲੋਕਾਂ ਦੇ ਜੀਵਨ ਨਾਲ ਜੁੜੇ ਮੁੱਦਿਆਂ ਨੂੰ ਉਠਾ ਰਿਹਾ ਹੈ | ਇਸ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਉਂਦਿਆਂ ਭਰੋਸਾ ਦਿੱਤਾ ਸੀ ਕਿ ਪਾਰਟੀ ਉਨ੍ਹਾਂ ਨੂੰ ਕਦੇ ਵੀ ਚੋਣ ਰੈਲੀਆਂ ਜਾਂ ਪ੍ਰਚਾਰ ਕਰਨ ਲਈ ਮਜਬੂਰ ਨਹੀਂ ਕਰੇਗੀ।

ਦਿੱਲੀ ਦੇ ਮੁੱਖ ਮੰਤਰੀ ਦੀ ਪਤਨੀ ਨਾਲ ਮੁਲਾਕਾਤ

ਸੰਤ ਸੀਚੇਵਾਲ ਨੇ ਕਿਹਾ ਕਿ ਉਹ ਸਮਾਜ ਸੇਵਾ ਖਾਸ ਕਰਕੇ ਵਾਤਾਵਰਨ ਦੇ ਖੇਤਰ ਵਿੱਚ ਕੰਮ ਕਰਨਾ ਪਸੰਦ ਕਰਦੇ ਹਨ ਕਿਉਂਕਿ ਇਹ ਲੋਕਾਂ ਦੇ ਜੀਵਨ ਅਤੇ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਮਸਲਾ ਹੈ। ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਸੰਤ ਸੀਚੇਵਾਲ ਨੇ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ, ਉੱਥੇ ਹੀ ਕੇਜਰੀਵਾਲ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਣਾ ਮੰਦਭਾਗਾ ਹੈ ਜਦਕਿ ਸੰਵਿਧਾਨ ਹਰ ਸਿਆਸੀ ਪਾਰਟੀ ਨੂੰ ਆਪਣੀਆਂ ਨੀਤੀਆਂ ਅਨੁਸਾਰ ਪ੍ਰਚਾਰ ਕਰਨ ਦਾ ਬਰਾਬਰ ਅਧਿਕਾਰ ਦਿੰਦਾ ਹੈ।