ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫਾ, ਸੋਸ਼ਲ ਮੀਡੀਆ ਤੇ ਦਿੱਤੀ ਜਾਣਕਾਰੀ
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹਨਾਂ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਸਾਂਝੀ ਕਰਕੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ। ਸ਼ੀਤਲ ਅੰਗੁਰਾਲ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆਂ ਲਿੱਖਿਆ ਕਿ […]
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹਨਾਂ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਸਾਂਝੀ ਕਰਕੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ।
ਸ਼ੀਤਲ ਅੰਗੁਰਾਲ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆਂ ਲਿੱਖਿਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਰਹੇ ਹਨ।
ਕੌਣ ਹਨ ਸ਼ੀਤਲ ਅੰਗੁਰਾਲ?
ਸ਼ੀਤਲ ਅੰਗੁਰਾਲ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੀ ਸੀ। ਪਾਰਟੀ ਨੇ ਉਹਨਾਂ ਨੂੰ ਜਲੰਧਰ ਵੈਸਟ ਉਮੀਦਵਾਰ ਬਣਾਇਆ ਸੀ। ਵਿਧਾਨ ਸਭਾ ਚੋਣਾਂ ਦੌਰਾਨ ਉਸ ਵੇਲੇ ਕਾਂਗਰਸੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਚਾਲੇ ਫ਼ਸਵਾਂ ਮੁਕਾਬਲਾ ਹੋਇਆ ਸੀ। ਜਿਸ ਵਿੱਚ ਅੰਗੁਰਾਲ ਨੇ ਸ਼ੁਸੀਲ ਰਿੰਕੂ ਨੂੰ ਹਰਾਕੇ ਜਿੱਤ ਹਾਸਿਲ ਕੀਤੀ ਸੀ।
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ੀਤਲ ਅੰਗੁਰਾਲ ਨੂੰ 39213 ਵੋਟਾਂ ਮਿਲੀਆਂ ਸਨ ਜਦੋਂਕਿ ਕਾਂਗਰਸੀ ਉਮੀਦਵਾਰ ਸ਼ੁਸੀਲ ਰਿੰਕੂ ਨੂੰ 34,960 ਵੋਟਾਂ ਹੀ ਪ੍ਰਾਪਤ ਹੋਈਆਂ ਸੀ। ਜਦੋਂਕਿ ਭਾਜਪਾ ਦੇ ਮੋਹਿੰਦਰ ਭਗਤ 33,486 ਵੋਟਾਂ ਲੈਕੇ ਤੀਜੇ ਨੰਬਰ ਤੇ ਰਹੇ ਸਨ।