ਕਾਂਗਰਸ ਨੇ ਫਿਰੋਜ਼ਪੁਰ ਸੀਟ ਲਈ ਕੀਤਾ ਉਮੀਦਵਾਰ ਦਾ ਐਲਾਨ, ਸ਼ੇਰ ਸਿੰਘ ਘੁਬਾਇਆ ਲੜਣਗੇ ਚੋਣ

tv9-punjabi
Updated On: 

07 May 2024 15:06 PM

Sher Singh Ghubaiya: ਕਾਂਗਰਸ ਪਾਰਟੀ ਨੇ ਫਿਰੋਜ਼ਪੁਰ ਦੀ ਲੋਕ ਸਭਾ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਨੇ ਸ਼ੇਰ ਸਿੰਘ ਘੁਬਾਇਆ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਫ਼ਿਰੋਜ਼ਪੁਰ ਸੀਟ ਤੋਂ ਸੰਸਦ ਮੈਂਬਰ ਹਨ। ਇਸ ਵਾਰ ਉਹ ਚੋਣ ਨਹੀਂ ਲੜ ਰਹੇ ਹਨ। ਉਨ੍ਹਾਂ ਨੇ ਇਸ ਸੀਟ ਤੋਂ ਆਪਣੇ ਕਰੀਬੀ ਬੌਬੀ ਮਾਨ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਕਾਂਗਰਸ ਨੇ ਫਿਰੋਜ਼ਪੁਰ ਸੀਟ ਲਈ ਕੀਤਾ ਉਮੀਦਵਾਰ ਦਾ ਐਲਾਨ, ਸ਼ੇਰ ਸਿੰਘ ਘੁਬਾਇਆ ਲੜਣਗੇ ਚੋਣ
Follow Us On

Sher Singh Ghubaiya: ਕਾਂਗਰਸ ਪਾਰਟੀ ਨੇ ਫਿਰੋਜ਼ਪੁਰ ਦੀ ਲੋਕ ਸਭਾ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਨੇ ਸ਼ੇਰ ਸਿੰਘ ਘੁਬਾਇਆ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਘੁਬਾਇਆ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਉਹ ਦੋ ਵਾਰ ਇਸ ਸੀਟ ਤੋਂ ਸਾਂਸਦ ਰਹਿ ਚੁੱਕੇ ਹਨ।

ਇਸ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਫ਼ਿਰੋਜ਼ਪੁਰ ਸੀਟ ਤੋਂ ਸੰਸਦ ਮੈਂਬਰ ਹਨ। ਇਸ ਵਾਰ ਉਹ ਚੋਣ ਨਹੀਂ ਲੜ ਰਹੇ ਹਨ। ਉਨ੍ਹਾਂ ਨੇ ਇਸ ਸੀਟ ਤੋਂ ਆਪਣੇ ਕਰੀਬੀ ਬੌਬੀ ਮਾਨ ਨੂੰ ਮੈਦਾਨ ਵਿੱਚ ਉਤਾਰਿਆ ਹੈ।

12 ਉਮੀਦਵਾਰਾਂ ਦਾ ਪਹਿਲਾਂ ਹੋ ਚੁੱਕਿਆ ਐਲਾਨ

ਕਾਂਗਰਸ ਪਹਿਲਾਂ ਹੀ 12 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਲੁਧਿਆਣਾ ਤੋਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ, ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਫਤਿਹਗੜ੍ਹ ਤੋਂ ਅਮਰ ਸਿੰਘ ਸਾਹਿਬ, ਫਰੀਦਕੋਟ ਤੋਂ ਅਮਰਜੀਤ ਕੌਰ ਸਹੋਤਾ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: ਹਰੀਸ਼ ਚੌਧਰੀ ਨੂੰ ਮਿਲੀ ਪੰਜਾਬ ਕਾਂਗਰਸ ਦੀ ਵੱਡੀ ਜਿੰਮੇਵਾਰੀ, ਪਾਰਟੀ ਨੇ ਲਗਾਇਆ ਚੋਣ ਵਿਸ਼ੇਸ਼ ਆਬਜ਼ਰਵਰ

2019 ਪ੍ਰਦਰਸ਼ਨ ਦੁਹਰਾਉਣ ਦਾ ਦਬਾਅ

ਕਾਂਗਰਸ ‘ਤੇ ਲੋਕ ਸਭਾ ਚੋਣਾਂ ‘ਚ 2019 ਦੇ ਪ੍ਰਦਰਸ਼ਨ ਨੂੰ ਦੁਹਰਾਉਣ ਦਾ ਦਬਾਅ ਹੈ। ਉਹ ਵੀ ਅਜਿਹੇ ਹਾਲਾਤ ਵਿੱਚ ਜਦੋਂ ਇਸ ਦੇ ਸਾਰੇ ਵੱਡੇ ਆਗੂ ਪਾਰਟੀ ਛੱਡ ਚੁੱਕੇ ਹਨ। ਅਜਿਹੇ ‘ਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਪਾਰਟੀ ਦੀ ਕਾਰਗੁਜ਼ਾਰੀ ਨੂੰ ਸੁਧਾਰਨ ਦੀ ਵੱਡੀ ਜ਼ਿੰਮੇਵਾਰੀ ਹੈ। 2019 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ। ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮੁੱਖ ਮੰਤਰੀ ਸਨ। ਉਨ੍ਹਾਂ ਦੀ ਅਗਵਾਈ ‘ਚ ਕਾਂਗਰਸ ਨੇ ਸੂਬੇ ਦੀਆਂ 13 ‘ਚੋਂ 8 ਸੀਟਾਂ ‘ਤੇ ਕਬਜ਼ਾ ਕੀਤਾ ਸੀ। ਪਰ ਹੁਣ ਕੈਪਟਨ ਸਮੇਤ ਕਈ ਕਾਂਗਰਸੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ।