ਵਧ ਸਕਦੀਆਂ ਨੇ ਕਰਮਜੀਤ ਅਨਮੋਲ ਦੀ ਮੁਸ਼ਕਿਲਾਂ, ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ | Shiromani Akali Dal has complained to the Election Commission against aap candidate Karamjit Anmol know full in punjabi Punjabi news - TV9 Punjabi

ਵਧ ਸਕਦੀਆਂ ਹਨ ਕਰਮਜੀਤ ਅਨਮੋਲ ਦੀ ਮੁਸ਼ਕਿਲਾਂ, ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ

Updated On: 

24 May 2024 21:25 PM

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੇ ਫਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਨੂੰ ਇਕ ਲਿਖਤ ਸ਼ਿਕਾਇਤ ਦੇ ਕੇ ਦਾਅਵਾ ਕੀਤਾ ਹੈ ਕਿ AAP ਦੇ ਉਮੀਦਵਾਰ ਕਰਮਜੀਤ ਅਨਮੋਲ ਮਰਾਸੀ ਜਾਤੀ ਨਾਲ ਸੰਬੰਧਿਤ ਹਨ। ਜੋ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਤੈਅ ਕੀਤੀ ਗਈ ਕੈਟਾਗਿਰੀ ਵਿੱਚ BC (ਪਿਛੜੀਆਂ ਸ਼੍ਰੇਣੀਆਂ) ਵਿੱਚ ਆਉਂਦੀ ਹੈ।

ਵਧ ਸਕਦੀਆਂ ਹਨ ਕਰਮਜੀਤ ਅਨਮੋਲ ਦੀ ਮੁਸ਼ਕਿਲਾਂ, ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ

ਨਾਮਜ਼ਦਗੀ ਦਾਖਿਲ ਕਰਨ ਸਮੇਂ ਦੀ ਤਸਵੀਰ

Follow Us On

ਲੋਕ ਸਭਾ ਚੋਣਾਂ ਵਿੱਚ 7ਵੇਂ ਪੜਾਅ ਦੀ ਵੋਟਿੰਗ ਲਈ ਇੱਕ ਹਫ਼ਤੇ ਤੋਂ ਵੀ ਘੱਟ ਸਮਾਂ ਬਾਕੀ ਰਹਿ ਗਿਆ ਹੈ ਤਾਂ ਉੱਥੇ ਹੀ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪੂਰੀ ਮਸ਼ੀਨਰੀ ਲਗਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਹਰ ਹਲਕੇ ਵਿੱਚ ਪਹੁੰਚ ਕੇ ਚੋਣ ਪ੍ਰਚਾਰ ਕਰ ਰਹੇ ਹਨ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੁਮਾਰੀ ਮਾਇਆਵਤੀ ਨੇ ਵੀ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀਆਂ ਕੀਤੀਆਂ ਹਨ।

ਲੋਕ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਦੀਆਂ ਮੁਸ਼ਕਿਲ ਵਧ ਸਕਦੀਆਂ ਹਨ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਅਨਮੋਲ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕਰਮਜੀਤ ਅਨਮੋਲ ਜ਼ਾਅਲੀ ਜਾਤੀ ਸਰਟੀਫਿਕੇਟ ਇਸਤੇਮਾਲ ਕਰਕੇ ਚੋਣ ਲੜ ਰਹੇ ਹਨ। ਕਿਉਂਕਿ ਫਰੀਦਕੋਟ ਲੋਕ ਸਭਾ ਹਲਕਾ ਅਨੁਸੂਚਿਤ ਜਾਤੀਆਂ ਲਈ ਰਾਖਵਾਂ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਦਿੱਤੀ ਸ਼ਿਕਾਇਤ

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੇ ਫਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਨੂੰ ਇਕ ਲਿਖਤ ਸ਼ਿਕਾਇਤ ਦੇ ਕੇ ਦਾਅਵਾ ਕੀਤਾ ਹੈ ਕਿ AAP ਦੇ ਉਮੀਦਵਾਰ ਕਰਮਜੀਤ ਅਨਮੋਲ ਮਰਾਸੀ ਜਾਤੀ ਨਾਲ ਸੰਬੰਧਿਤ ਹਨ। ਜੋ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਤੈਅ ਕੀਤੀ ਗਈ ਕੈਟਾਗਿਰੀ BC (ਪਿਛੜੀਆਂ ਸ਼੍ਰੇਣੀਆਂ) ਵਿੱਚ ਆਉਂਦੀ ਹੈ।ਪਰ ਕਰਮਜੀਤ ਅਨਮੋਲ ਨੇ ਕਥਿਤ ਫਰਜੀ ਮੱਜ੍ਹਬੀ ਸਿੱਖ ਜਾਤੀ ਦਾ ਸਰਟੀਫਿਕੇਟ ਬਣਾ ਕੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਨਾਮਜ਼ਦਗੀ ਭਰੀ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਕੀਤਾ ਗਿਆ ਦਸਤਾਵੇਜ਼, ਜਿਸ ਦੇ ਤਹਿਤ ਦਾਅਵਾ ਕੀਤਾ ਜਾ ਰਿਹਾ ਹੈ।

ਸ਼ਿਕਾਇਤ ਕਰਤਾ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਕਰਮਜੀਤ ਅਨਮੋਲ ਨੇ ਅਨੁਸੂਚਿਤ ਜਾਤੀ ਦਾ ਕਥਿਤ ਜਾਅਲੀ ਸਰਟੀਫਿਕੇਟ ਬਣਾ ਕੇ ਫਰੀਦਕੋਟ ਲੋਕ ਸਭਾ ਜੋ ਐਸਸੀ ਭਾਈਚਾਰੇ ਦੇ ਲੋਕਾਂ ਲਈ ਰਾਖਵਾਂ ਹੈ ਤੋਂ ਨੌਮੀਨੇਸ਼ਨ ਦਾਖਲ ਕਰਵਾਈ ਹੈ ਜਿਸ ਸੰਬੰਧੀ ਉਹਨਾਂ ਦੇ ਇਲੈਕਸ਼ਨ ਏਜੰਟ ਨੇ ਪਹਿਲਾਂ ਵੀ ਇਹ ਜਿਲ੍ਹਾ ਚੋਣ ਅਫਸਰ ਦੇ ਧਿਆਨ ਵਿਚ ਲਿਆਂਦਾ ਸੀ ਪਰ ਇਸ ‘ਤੇ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਹੁਣ ਉਹਨਾਂ ਨੇ ਆਰਟੀਆਈ ਰਾਹੀਂ ਕਰਮਜੀਤ ਅਨਮੋਲ ਦੇ ਸਕੂਲ ਦਾ ਰਿਕਾਰਡ ਹਾਸਲ ਕੀਤਾ ਹੈ ਜਿਸ ਵਿਚ ਸਾਫ ਲਿਖਿਆ ਹੈ ਕਿ ਕਰਮਜੀਤ ਅਨਮੋਲ ਮਰਾਸੀ ਜਾਤੀ ਨਾਲ ਸੰਬੰਧਿਤ ਹਨ।

‘ਸਰਟੀਫਿਕੇਟ ਬਣਾਉਣ ਵਾਲੇ ਖਿਲਾਫ਼ ਹੋਵੇ ਕਾਰਵਾਈ’

ਸ਼੍ਰੋਮਣੀ ਅਕਾਲੀ ਦਲ ਨੇ ਏਡੀਸੀ ਫਰੀਦਕੋਟ ਰਾਹੀ ਚੋਣ ਕਮਿਸ਼ਨ ਅਤੇ ਜਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਧੋਖਾਧੜੀ ਕਰਨ ਵਾਲੇ ਕਰਮਜੀਤ ਅਨਮੋਲ ਅਤੇ ਉਹਨਾਂ ਦਾ ਕਥਿਤ ਜਾਅਲੀ ਐਸਸੀ ਸਾਰਟੀਫੀਕੇਟ ਬਣਾਉਣ ਵਾਲੇ ਅਫਸਰਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਨੇ ਇਸ ਮਾਮਲੇ ਵਿਚ ਕੋਈ ਕਾਰਵਾਈ ਅਮਲ ਵਿਚ ਨਾਂ ਲਿਆਦੀ ਤਾਂ ਉਹ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਸ ਮਾਮਲੇ ਨੂੰ ਲੈ ਕੇ ਜਾਣਗੇ।

Exit mobile version