ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਜਾਣੋਂ ਕਿੱਥੋਂ ਕੌਣ ਬਣਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਸੀਟ ਤੇ ਸਿਆਸੀ ਦਿੱਗਜ਼ਾਂ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਅੰਦਾਜਾ ਲਗਾਇਆ ਜਾ ਰਿਹਾ ਸੀ ਇਸ ਸੀਟ ਤੋਂ ਟਕਸਾਲੀ ਆਗੂ ਸੁਖਦੇਵ ਢੀਂਡਸਾ ਦੇ ਪੁੱਤਰ ਪਰਮਿੰਦਰ ਢੀਂਡਸਾ ਨੂੰ ਉਮੀਦਵਾਰ ਬਣਾਇਆ ਜਾਵੇਗਾ ਪਰ ਅਜਿਹਾ ਨਹੀਂ ਹੋਇਆ ਹੁਣ ਅਕਾਲੀ ਦਲ ਨੇ ਇਕਬਾਲ ਸਿੰਘ ਝੂੰਦਾ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਜਾਣੋਂ ਕਿੱਥੋਂ ਕੌਣ ਬਣਿਆ ਉਮੀਦਵਾਰ
(Photo Credit: @Akali_Dal_ )
Follow Us
jarnail-singhtv9-com
| Updated On: 13 Apr 2024 15:55 PM

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਤੋਂ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਪਟਿਆਲਾ ਤੋਂ N. K. ਸ਼ਰਮਾ, ਸ਼੍ਰੀ ਅ੍ਰੰਮਿਤਸਰ ਸਾਹਿਬ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਬਿਕਰਮਜੀਤ ਸਿੰਘ ਖੌਸਲਾ ਨੂੰ ਟਿਕਟ ਦਿੱਤਾ ਗਿਆ ਹੈ।

5 ਸਿੱਖ ਤੇ 2 ਹਿੰਦੂ ਚਿਹਰਿਆਂ ਤੇ ਦਾਅ

ਸ਼੍ਰੋਮਣੀ ਅਕਾਲੀ ਦਲ ਹੁਣ ਪੰਥਕ ਤੋਂ ਲਿਬਰਲ ਹੋਣ ਵੱਲ ਕੰਮ ਕਰ ਰਹੀ ਹੈ। ਇਸ ਵਾਰ ਪਾਰਟੀ ਨੇ 2 ਹਿੰਦੂ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਅਗਲੀ ਲਿਸਟ ਵਿੱਚ ਜਲੰਧਰ ਤੋਂ ਵੀ ਕਿਸੇ ਹਿੰਦੂ ਚਿਹਰੇ ਨੂੰ ਹੀ ਉਮੀਦਵਾਰ ਬਣਾਇਆ ਜਾ ਸਕਦਾ ਹੈ।

ਖਾਲਸਾ ਸਾਜਨਾ ਦਿਹਾੜੇ ਮੌਕੇ ਕੀਤਾ ਐਲਾਨ

ਸਾਬਕਾ ਮੰਤਰੀ ਅਤੇ ਗੁਰਦਾਸਪੁਰ ਤੋਂ ਵਿਧਾਇਕ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਲਿਖਿਆ ਕਿ ‘ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ਖਾਲਸਾ ਸਿਰਜਣਾ ਦਿਵਸ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ ਹੈ।’

ਸੰਗਰੂਰ ਤੋਂ ਢੀਂਡਸਾ ਪਰਿਵਾਰ ਨੂੰ ਨਹੀਂ ਮਿਲੀ ਟਿਕਟ

ਸੰਗਰੂਰ ਸੀਟ ਇਸ ਵਾਰ ਤੇ ਹਰ ਕਿਸੇ ਵਿਅਕਤੀ ਦੀ ਨਜ਼ਰ ਰਹੇਗੀ। ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਸੀਟ ਤੇ ਸਿਆਸੀ ਦਿੱਗਜ਼ਾਂ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਅੰਦਾਜਾ ਲਗਾਇਆ ਜਾ ਰਿਹਾ ਸੀ ਇਸ ਸੀਟ ਤੋਂ ਟਕਸਾਲੀ ਆਗੂ ਸੁਖਦੇਵ ਢੀਂਡਸਾ ਦੇ ਪੁੱਤਰ ਪਰਮਿੰਦਰ ਢੀਂਡਸਾ ਨੂੰ ਉਮੀਦਵਾਰ ਬਣਾਇਆ ਜਾਵੇਗਾ ਪਰ ਅਜਿਹਾ ਨਹੀਂ ਹੋਇਆ ਹੁਣ ਅਕਾਲੀ ਦਲ ਨੇ ਇਕਬਾਲ ਸਿੰਘ ਝੂੰਦਾ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਹੁਣ ਦੇਖਣਾ ਹੋਵੇਗਾ ਕੀ ਢੀਂਡਸਾ ਪਰਿਵਾਰ ਦਾ ਇਸ ਤੇ ਕੀ ਰਿਐਕਸ਼ਨ ਆਉਂਦਾ ਹੈ।

ਅਨੰਦਪੁਰ ਸਾਹਿਬ ਤੋਂ ਚੰਦੂਮਾਜਰਾ ਨੂੰ ਟਿਕਟ

ਸ਼੍ਰੋਮਣੀ ਅਕਾਲੀ ਦਲ ਨੇ ਪ੍ਰੋ. ਪ੍ਰੇਮ ਸਿੰਘ ਤੇ ਵਿਸ਼ਵਾਸ ਜਤਾਇਆ ਹੈ। ਇਸ ਸੀਟ ਤੋ ਚੰਦੂਮਾਜਰਾ ਪਹਿਲਾ ਵੀ ਲੋਕ ਸਭਾ ਦੇ ਮੈਂਬਰ ਰਹਿ ਚੁੱਕੇ ਹਨ। ਹਾਲਾਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਹਨਾਂ ਨੂੰ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ।

ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਜੋਸ਼ੀ ਤੇ ਦਾਅ

ਅੰਮ੍ਰਿਤਸਰ ਸਾਹਿਬ ਲੋਕ ਸਭਾ ਸੀਟ ਜੋ ਪੰਥਕ ਸੀਟ ਵੀ ਮੰਨੀ ਜਾਂਦੀ ਹੈ। ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਹਿੰਦੂ ਚਿਹਰੇ ਅਨਿਲ ਜੋਸ਼ੀ ਤੇ ਭਰੋਸਾ ਜਤਾਇਆ ਹੈ। ਜੋਸ਼ੀ ਬਾਦਲ ਸਰਕਾਰ ਦੇ ਸਮੇਂ ਮੰਤਰੀ ਵੀ ਰਹੇ ਹਨ। ਇਸ ਤੋਂ ਇਲਾਵਾ ਉਹ ਅਕਾਲੀ ਦਲ ਤੋਂ ਪਹਿਲਾਂ ਭਾਜਪਾ ਦੇ ਮੈਂਬਰ ਸਨ ਅਤੇ ਭਾਜਪਾ ਦੀ ਟਿਕਟ ਤੇ ਜਿੱਤ ਕੇ ਵਿਧਾਨ ਸਭਾ ਪਹੁੰਚੇ ਸਨ। ਪਿਛਲੀ ਲੋਕ ਸਭਾ ਚੋਣਾਂ ਵੇਲੇ ਅੰਮ੍ਰਿਤਸਰ ਤੋਂ ਹਰਦੀਪ ਪੁਰੀ ਉਮੀਦਵਾਰ ਸਨ ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਸੀ।

ਚੀਮਾ ਨੂੰ ਗੁਰਦਾਸਪੁਰ ਦੀ ਵਾਂਗ-ਡੋਰ

ਗੁਰਦਾਸੁਪਰ ਲੋਕ ਸਭਾ ਸੀਟ ਤੋਂ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਚੀਮਾ ਅਨੰਦਪੁਰ ਸਾਹਿਬ ਤੋਂ ਟਿਕਟ ਦੇ ਦਾਅਵੇਦਾਰ ਸਨ। ਕਿਉਂਕਿ ਉਹ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚੋਂ ਚੁਣਕੇ ਵਿਧਾਨ ਸਭਾ ਪਹੁੰਚੇ ਸਨ। ਪਰ ਇਸ ਵਾਰ ਉਹਨਾਂ ਨੂੰ ਮਾਝੇ ਇਲਾਕੇ ਵਿੱਚ ਭੇਜਿਆ ਗਿਆ ਹੈ।

N.K. ਸ਼ਰਮਾ ਨੂੰ ਮਿਲੀ ਪਟਿਆਲਾ ਦੀ ਕਮਾਨ

ਪਟਿਆਲਾ ਤੋ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫੈਸਲਾ ਲਿਆ ਹੈ। ਪਹਿਲੀ ਵਾਰ ਇਸ ਸੀਟ ਤੇ ਪਾਰਟੀ ਨੇ ਹਿੰਦੂ ਚਿਹਰੇ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਪਿਛਲੀਆ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਸਿੰਘ ਰੱਖੜਾ ਨੂੰ ਉਮੀਦਵਾਰ ਬਣਾਇਆ ਗਿਆ ਸੀ। ਜਿਨ੍ਹਾਂ ਨੂੰ ਪ੍ਰਨੀਤ ਕੌਰ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਰੱਖੜਾ ਵੀ ਸਾਬਕਾ ਮੰਤਰੀ ਰਹੇ ਹਨ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories