ਹੁਣ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਨਹੀਂ ਲੜੇਗਾ ਸ਼੍ਰੋਮਣੀ ਅਕਾਲੀ ਦਲ, ਜਾਣੋਂ ਕਾਰਨ
ਅਗਾਮੀ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਸੀਟ ਤੇ ਚੋਣ ਨਹੀਂ ਲੜੇਗਾ। ਹੁਣ ਮੁਕਾਬਲਾ ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਵਿਚਾਲੇ ਹੋਵੇਗਾ। ਦਰਅਸਲ ਹਰਦੀਪ ਸਿੰਘ ਨੇ ਪਾਰਟੀ ਦੀ ਟਿਕਟ ਵਾਪਿਸ ਕਰਦਿਆਂ ਪਾਰਟੀ 'ਤੇ ਉਸ ਦਾ ਸਾਥ ਨਾ ਦੇਣ ਦਾ ਇਲਜ਼ਾਮ ਲਾਇਆ। ਉਨ੍ਹਾਂ ਨੇ ਚੋਣ ਲੜਨ ਤੋਂ ਪਹਿਲਾਂ ਪਾਰਟੀ ਤੋਂ ਸਹਿਯੋਗ ਮੰਗਿਆ ਸੀ। ਹਰਦੀਪ ਸਿੰਘ ਨੇ ਕਿਹਾ ਸੀ ਕਿ ਉਹ ਇੱਕ ਕਿਸਾਨ ਦਾ ਪੁੱਤਰ ਹੈ। ਉਹ ਚੰਡੀਗੜ੍ਹ ਵਿਚ ਇਕੱਲੇ ਚੋਣ ਨਹੀਂ ਲੜ ਸਕਦੇ।

ਸੁਖਬੀਰ ਸਿੰਘ ਬਾਦਲ (pic credit- social media/Shiromani Akali Dal)
ਸ਼੍ਰੋਮਣੀ ਅਕਾਲੀ ਦਲ ਹੁਣ ਚੰਡੀਗੜ੍ਹ ਲੋਕ ਸਭਾ ਚੋਣਾਂ ਨਹੀਂ ਲੜੇਗਾ। ਚੰਡੀਗੜ੍ਹ ਤੋਂ ਹਰਦੀਪ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਟਿਕਟ ਦੇ ਕੇ ਆਇਆ ਉਮੀਦਵਾਰ ਬਣਾਇਆ ਸੀ ਪਰ ਹਾਲ ਹੀ ਵਿੱਚ ਉਨ੍ਹਾਂ ਨੇ ਪਾਰਟੀ ਟਿਕਟ ਵਾਪਸ ਕਰ ਦਿੱਤੀ ਹੈ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਇਕਾਈਆਂ ਵੀ ਭੰਗ ਕਰ ਦਿੱਤੀਆਂ ਹਨ। ਇਸ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਹੁਣ ਚੰਡੀਗੜ੍ਹ ਵਿੱਚ ਕੋਈ ਲੀਡਰਸ਼ਿਪ ਨਹੀਂ ਹੈ। ਇਸ ਕਾਰਨ ਪਾਰਟੀ ਨੇ ਇਹ ਫੈਸਲਾ ਲਿਆ ਹੈ।