ਚੋਣਾਂ ਦੇ ‘ਗਰਮ’ ਮਾਹੌਲ ਵਿੱਚ ਕਿਸਮਤ ਅਜ਼ਮਾਉਣਗੇ ‘ਗਰਮ ਖਿਆਲੀ’
Lok Sabha Elections: ਪੰਜਾਬ ਵਿੱਚ ਇਸ ਲੋਕ ਸਭਾ ਚੋਣ ਵਿੱਚ ਬਹੁਤ ਸਾਰੇ ਖਾਲਿਸਤਾਨ ਸਮਰਥਕ ਚੋਣ ਲੜ ਰਹੇ ਹਨ। ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਇੱਕ ਵਾਰ ਫਿਰ ਚੋਣ ਮੈਦਾਨ ਵਿੱਚ ਹਨ, ਜਦਕਿ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਕਿਸਮਤ ਅਜ਼ਮਾਉਣ ਲਈ ਤਿਆਰ ਹਨ।
ਪੰਜਾਬ ਵਿੱਚ ਇਸ ਵਾਰ ਖਾਲਿਸਤਾਨ ਪੱਖੀ ਵੱਖਵਾਦੀ ਆਗੂ ਵੀ ਮੈਦਾਨ ਵਿੱਚ ਉਤਰ ਰਹੇ ਹਨ। ਇਹ ਆਗੂ ਖਾਲਿਸਤਾਨ ਦੀ ਮੰਗ ‘ਤੇ ਨਾ ਸਿਰਫ਼ ਖੁੱਲ੍ਹ ਕੇ ਭਾਸ਼ਣ ਦਿੰਦੇ ਹਨ, ਸਗੋਂ ਬਹਿਸ ਵੀ ਕਰਦੇ ਹਨ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਜਾ ਰਹੇ ਹਨ। ਉਹਨਾਂ ਦੀ ਮਾਤਾ ਬਲਵਿੰਦਰ ਕੌਰ ਨੇ ਇਹ ਐਲਾਨ ਕੀਤਾ ਹੈ।
ਅੰਮ੍ਰਿਤਪਾਲ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਹੈ। ਉਹ ਖੁੱਲ੍ਹ ਕੇ ਖਾਲਿਸਤਾਨ ਦੀ ਵਕਾਲਤ ਅਤੇ ਮੰਗ ਕਰਦੇ ਹਨ। ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਦਿਆਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਉਨ੍ਹਾਂ ਮੁੱਦਿਆਂ ‘ਤੇ ਹੀ ਉਹਨਾਂ ਚੋਣ ਲੜੀ ਜਾਵੇਗੀ।
ਮੁੜ ਮੈਦਾਨ ਵਿੱਚ ਸਿਮਰਜੀਤ ਮਾਨ
ਖੁੱਲ੍ਹੇਆਮ ਖਾਲਿਸਤਾਨ ਦੀ ਮੰਗ ਕਰਨ ਵਾਲੇ ਸੰਗਰੂਰ ਤੋਂ ਸਾਂਸਦ ਸਿਮਰਨਜੀਤ ਇੱਕ ਵਾਰ ਫਿਰ ਮੈਦਾਨ ਵਿੱਚ ਹਨ। ਸਿਮਰਜੀਤ ਮਾਨ ਸੰਗਰੂਰ ਤੋਂ ਜ਼ਿਮਨੀ ਚੋਣ ਜਿੱਤ ਕੇ ਲੋਕ ਸਭਾ ਦੇ ਮੈਂਬਰ ਬਣੇ ਸਨ। ਉਹ ਭਾਰਤ ਤੋਂ ਵੱਖਰੇ ਦੇਸ਼ ਖਾਲਿਸਤਾਨ ਦੀ ਮੰਗ ਕਰਦੇ ਰਹੇ ਹਨ। ਸੰਸਦ ਮੈਂਬਰ ਬਣਨ ਤੋਂ ਬਾਅਦ ਵੀ ਉਨ੍ਹਾਂ ਦੇ ਵਿਚਾਰ ਅਤੇ ਮੰਗਾਂ ਬਰਕਰਾਰ ਹਨ।
ਇਹ ਵੀ ਪੜ੍ਹੋ- ਜਾਣੋਂ ਕਦੋਂ ਕਾਂਗਰਸੀ ਉਮੀਦਵਾਰ ਭਰਨਗੇ ਨਾਮਜ਼ਦਗੀਆਂ, ਪਾਰਟੀ ਨੇ ਜਾਰੀ ਕੀਤਾ ਸ਼ਡਿਊਲ
ਇੰਦਰਾ ਗਾਂਧੀ ਦੇ ਕਾਤਲ ਬੇਅੰਤ ਸਿੰਘ ਦਾ ਪੁੱਤਰ ਵੀ ਫਰੀਦਕੋਟ ਤੋਂ ਚੋਣ ਮੈਦਾਨ ਵਿੱਚ ਹੈ। ਬੇਅੰਤ ਸਿੰਘ ਦਾ ਪੁੱਤਰ ਸਰਬਜੀਤ ਸਿੰਘ ਪਹਿਲਾਂ ਵੀ ਦੋ ਵਾਰ ਚੋਣ ਲੜ ਚੁੱਕੇ ਹਨ, ਪਰ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਵਾਰ ਉਹ ਫਰੀਦਕੋਟ ਸੀਟ ਤੋਂ ਚੋਣ ਲੜ ਰਹੇ ਹਨ।
ਇਹ ਵੀ ਪੜ੍ਹੋ
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਖਡੂਰ ਸਾਹਿਬ ਤੋਂ ਚੋਣ ਲੜਨ ਦੇ ਐਲਾਨ ਤੋਂ ਬਾਅਦ ਸੰਦੀਪ ਕੁਮਾਰ ਉਰਫ਼ ਸੰਨੀ ਵੱਲੋਂ ਵੀ ਅੰਮ੍ਰਿਤਸਰ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।