ਮੁਹਾਲੀ ‘ਚ ਪੁਸ਼ਕਰ ਧਾਮੀ ਨੇ ਕੀਤਾ ਚੋਣ ਪ੍ਰਚਾਰ, ਕਿਹਾ- ਕਾਂਗਰਸ ਰਾਮ ਮੰਦਰ ਖਿਲਾਫ਼
Pushkar Singh Dhami: ਉਨ੍ਹਾਂ ਨੇ ਕਾਂਗਰਸ ਅਤੇ ਗਾਂਧੀ ਪਰਿਵਾਰ 'ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਇਹ ਲੋਕ ਰਾਮ ਮੰਦਰ ਦੇ ਖਿਲਾਫ ਸਨ। ਪਰ ਮੋਦੀ ਨੇ ਰਾਮ ਮੰਦਰ ਬਣਾ ਕੇ ਦਿਖਾਇਆ ਹੈ। ਭਾਜਪਾ ਨੇ ਰਾਮ ਮੰਦਰ ਲਈ 30 ਸਾਲਾਂ ਤੱਕ ਲੰਬੀ ਲੜਾਈ ਲੜੀ ਹੈ। ਸਾਡੀ ਪਾਰਟੀ ਦੇ ਲੀਡਰਾਂ ਨੇ ਤਾਂ ਗੋਲੀਆਂ ਖਾ ਕੇ ਵੀ ਕੁਰਬਾਨੀ ਦਿੱਤੀ, ਉਦੋਂ ਹੀ ਸ਼੍ਰੀ ਰਾਮ ਲੱਲਾ ਤੰਬੂ ਤੋਂ ਬਾਹਰ ਆਏ।
Pushkar Singh Dhami: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਬਲਾਚੌਰ ਅਤੇ ਮੋਹਾਲੀ ਵਿੱਚ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਇਸ ਵਾਰ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਾਲੀ ਗਲਤੀ ਨਾ ਮੁੜ ਤੋਂ ਨਾ ਕਰਨ ਦੀ ਕੀਤੀ ਅਪੀਲ। ਕਿਉਂਕਿ ਪੰਜਾਬ ਸਮੇਤ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਦੇ ਸਮਰੱਥ ਕੇਵਲ ਮੋਦੀ ਹੀ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਅਤੇ ਗਾਂਧੀ ਪਰਿਵਾਰ ‘ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਇਹ ਲੋਕ ਰਾਮ ਮੰਦਰ ਦੇ ਖਿਲਾਫ ਸਨ। ਪਰ ਮੋਦੀ ਨੇ ਰਾਮ ਮੰਦਰ ਬਣਾ ਕੇ ਦਿਖਾਇਆ ਹੈ। ਭਾਜਪਾ ਨੇ ਰਾਮ ਮੰਦਰ ਲਈ 30 ਸਾਲਾਂ ਤੱਕ ਲੰਬੀ ਲੜਾਈ ਲੜੀ ਹੈ। ਸਾਡੀ ਪਾਰਟੀ ਦੇ ਲੀਡਰਾਂ ਨੇ ਤਾਂ ਗੋਲੀਆਂ ਖਾ ਕੇ ਵੀ ਕੁਰਬਾਨੀ ਦਿੱਤੀ, ਉਦੋਂ ਹੀ ਸ਼੍ਰੀ ਰਾਮ ਲੱਲਾ ਤੰਬੂ ਤੋਂ ਬਾਹਰ ਆਏ।
ਇਹ ਵੀ ਪੜ੍ਹੋ: ਪਠਾਨਕੋਟ ਪਹੁੰਚੇ ਕੇਂਦਰੀ ਮੰਤਰੀ ਵੀਕੇ ਸਿੰਘ, ਅਗਨੀਵੀਰ ਯੋਜਨਾ ਤੇ ਕਹੀ ਇਹ ਗੱਲ
ਔਰਤਾਂ ਨੂੰ ਨਹੀਂ ਦਿੱਤੇ ਪੈਸੇ
ਪੁਸ਼ਕਰ ਧਾਮੀ ਨੇ ਲੋਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਕਹਿੰਦੀ ਇੱਕ ਗੱਲ ਤੇ ਕਰਦੀ ਕੁੱਝ ਹੋਰ। ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਪੈਨਸ਼ਨ ਦੇਣ ਦੀ ਗਰੰਟੀ ਦਿੱਤੀ ਸੀ। ਪਰ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਕਾਨੂੰਨ ਵਿਵਸਥਾ ਨਾਲ ਜੁੜੇ ਹੋਰ ਮਾਮਲੇ ਤੁਹਾਡੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ ਹੈ। ਅਜਿਹੇ ‘ਚ ਭਾਜਪਾ ਨੂੰ ਮੌਕਾ ਦਿਓ।
ਦੂਜੇ ਪਾਸੇ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਲਈ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਮੁਖੀ ਰਾਣਾ ਕੇਪੀ ਵੀ ਅੱਜ ਸਾਰਾ ਦਿਨ ਸਰਗਰਮ ਰਹੇ। ਪਾਰਟੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਕਰੀਬ 8 ਪ੍ਰੋਗਰਾਮ ਕੀਤੇ ਗਏ। ਇਸ ਦੌਰਾਨ ਉਨ੍ਹਾਂ ਸ੍ਰੀ ਆਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਵਕੀਲਾਂ ਨਾਲ ਮੁਲਾਕਾਤ ਕੀਤੀ।