ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਦੀ ਜਿੱਤ ‘ਤੇ ਮਾਪਿਆ ਨੇ ਜੇਲ੍ਹ ਵਿੱਚ ਵੰਡੀ ਮਠਿਆਈ, ਤਸਵੀਰਾਂ ਆਈਆ ਸਾਹਮਣੇ
ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਪਹਿਲਾਂ ਹੀ ਅਸਾਮ ਦੇ ਡਿਬਰੂਗੜ੍ਹ ਵਿੱਚ ਮੌਜੂਦ ਹੈ। ਇਸ ਦੌਰਾਨ ਉਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ, ਜਿਸ 'ਚ ਕਿਰਨਦੀਪ ਕੌਰ ਦੇ ਪਰਸ 'ਤੇ ਮੌਜੂਦ ਇਕ ਖਾਸ ਚੀਜ਼ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਉਸ ਦੇ ਪਰਸ 'ਤੇ ਅੰਮ੍ਰਿਤਪਾਲ ਦੀ ਤਸਵੀਰ ਦਿਖਾਈ ਦਿੱਤੀ।
ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਸਭ ਤੋਂ ਵੱਡੇ ਫਰਕ ਨਾਲ ਜਿੱਤਣ ਵਾਲੇ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚੋਂ ਬਾਹਰ ਲਿਆਉਣ ਲਈ ਪਰਿਵਾਰ ਨੇ ਯਤਨ ਤੇਜ਼ ਕਰ ਦਿੱਤੇ ਹਨ। ਪੰਥਕ ਸੀਟ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਨਾਲ ਹਰਾਇਆ ਹੈ। ਅੰਮ੍ਰਿਤਪਾਲ ਸਿੰਘ ਦੀ ਬੰਪਰ ਜਿੱਤ ਤੋਂ ਬਾਅਦ ਉਸ ਦਾ ਪਰਿਵਾਰ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਅਤੇ ਆਪਣੇ ਪੁੱਤਰ ਦੀ ਜਿੱਤ ‘ਤੇ ਮਠਿਆਈ ਵੰਡੇ।
ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਪਹਿਲਾਂ ਹੀ ਅਸਾਮ ਦੇ ਡਿਬਰੂਗੜ੍ਹ ਵਿੱਚ ਮੌਜੂਦ ਹੈ। ਇਸ ਦੌਰਾਨ ਉਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ, ਜਿਸ ‘ਚ ਕਿਰਨਦੀਪ ਕੌਰ ਦੇ ਪਰਸ ‘ਤੇ ਮੌਜੂਦ ਇਕ ਖਾਸ ਚੀਜ਼ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਉਸ ਦੇ ਪਰਸ ‘ਤੇ ਅੰਮ੍ਰਿਤਪਾਲ ਦੀ ਤਸਵੀਰ ਦਿਖਾਈ ਦਿੱਤੀ।
ਅੰਮ੍ਰਿਤਪਾਲ ਸਿੰਘ ਦੇ ਮਾਪੇ ਜਿੱਤ ਦਾ ਸਰਟੀਫਿਕੇਟ ਲੈ ਕੇ ਆਪਣੇ ਸੰਸਦ ਮੈਂਬਰ ਪੁੱਤਰ ਨੂੰ ਜੇਲ੍ਹ ਮਿਲਣ ਪੁੱਜੇ ਹਨ। ਇਸ ਦੌਰਾਨ ਜੇਲ੍ਹ ਉਨ੍ਹਾਂ ਨੇ ਜੇਲ੍ਹ ਸਟਾਫ਼ ਨੂੰ ਮਠਿਆਈਆਂ ਵੀ ਵੰਡੀਆਂ ਗਈਆਂ। ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਅੰਮ੍ਰਿਤਪਾਲ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ
ਐਡਵੋਕੇਟ ਖਾਲਸਾ ਨੇ ਦੱਸਿਆ ਸੀ ਕਿ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਹਲਕਾ ਖਡੂਰ ਸਾਹਿਬ ਦੀ ਸੰਗਤ ਦੇ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਚੋਣ ਜਿੱਤ ਕੇ ਉਨ੍ਹਾਂ ਨੂੰ ਫਤਵਾ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਜੂਨ ਵਿੱਚ ਜੇਲ੍ਹ ਤੋਂ ਬਾਹਰ ਆ ਜਾਵੇਗਾ। ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਸੀ ਕਿ ਉਹ ਮੰਗਲਵਾਰ ਸ਼ਾਮ ਨੂੰ ਦਿੱਲੀ ਏਅਰਪੋਰਟ ਤੋਂ ਫਲਾਈਟ ਲੈ ਕੇ ਡਿਬਰੂਗੜ੍ਹ ਪਹੁੰਚੇ ਸਨ। ਬੁੱਧਵਾਰ ਨੂੰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੰਸਦ ਮੈਂਬਰ ਬਣਨ ‘ਤੇ ਵਧਾਈ ਦਿੱਤੀ।
ਅੰਮ੍ਰਿਤਪਾਲ ਸਿੰਘ ‘ਤੇ ਐਨ.ਐਸ.ਏ ਅਤੇ ਜੇਲ੍ਹ ਤੋਂ ਰਿਹਾਈ ਬਾਰੇ ਉਨ੍ਹਾਂ ਕਿਹਾ ਕਿ ਜਨਤਾ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਦਿੱਤਾ ਗਿਆ ਵੱਡਾ ਫਤਵਾ ਕਾਨੂੰਨੀ ਪ੍ਰਕਿਰਿਆ ਤੋਂ ਪਰੇ ਹੈ। ਸੁਪਰੀਮ ਕੋਰਟ ਨੇ ਕਈ ਮਾਮਲਿਆਂ ਵਿੱਚ ਕਿਹਾ ਹੈ ਕਿ ਲੋਕ ਰਾਜ ਕਰਦੇ ਹਨ। ਇਹ ਜਨਤਕ ਸ਼ਾਸਨ ਦਾ ਮੂਲ ਅਤੇ ਬੁਨਿਆਦੀ ਸਿਧਾਂਤ ਹੈ ਕਿ ਜਨਤਕ ਫ਼ਤਵੇ ਨੂੰ ਸਾਰਿਆਂ ਨੂੰ ਸਵੀਕਾਰ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜਦੋਂ ਜਨਤਾ ਨੇ ਅੰਮ੍ਰਿਤਪਾਲ ਸਿੰਘ ਨੂੰ ਇੰਨਾ ਵੱਡਾ ਫਤਵਾ ਦਿੱਤਾ ਹੈ ਤਾਂ ਮੇਰੇ ਹਿਸਾਬ ਨਾਲ ਕਿਸੇ ਕਾਨੂੰਨੀ ਪ੍ਰਕਿਰਿਆ ਦੀ ਲੋੜ ਨਹੀਂ ਹੈ, ਜਿਸ ਕਾਰਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਜਨਤਾ ਦੇ ਇਸ ਵੱਡੇ ਫਤਵੇ ਨੂੰ ਪ੍ਰਵਾਨ ਕਰਨਾ ਪਵੇਗਾ ਅਤੇ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ।