ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ ਵਿਜੇ ਸਾਂਪਲਾ, ਸੁਖਬੀਰ ਬਾਦਲ ਨਾਲ ਕੀਤੀ ਗੁਪਤ ਮੁਲਾਕਾਤ
Vijay Sampla: ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੁਪਤ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਸਾਂਪਲਾ ਜਲਦ ਹੀ ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਸਕਦੇ ਹਨ। ਕਿਉਂਕਿ ਸੁਖਬੀਰ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਇਹ ਲਗਭਗ ਤੈਅ ਹੈ ਕਿ ਸਾਂਪਲਾ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਹੁਸ਼ਿਆਰਪੁਰ ਤੋਂ ਚੋਣ ਲੜਨਗੇ।
Vijay Sampla: ਭਾਜਪਾ ਵੱਲੋਂ ਪੰਜਾਬ ਦੇ ਹੁਸ਼ਿਆਰਪੁਰ ਤੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ, ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੁਪਤ ਮੁਲਾਕਾਤ ਕੀਤੀ ਹੈ। ਸੂਤਰਾਂ ਮੁਤਾਬਕ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਸਾਂਪਲਾ ਜਲਦ ਹੀ ਭਾਜਪਾ ਛੱਡ ਕੇ ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ। ਕਿਉਂਕਿ ਸੁਖਬੀਰ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਇਹ ਲਗਭਗ ਤੈਅ ਹੈ ਕਿ ਸਾਂਪਲਾ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਹੁਸ਼ਿਆਰਪੁਰ ਤੋਂ ਚੋਣ ਲੜ ਸਕਦੇ ਹਨ।
ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਲੋਕ ਸਭਾ ਸੀਟ ਹੁਸ਼ਿਆਰਪੁਰ ਨੂੰ ਲੈ ਕੇ ਭਾਜਪਾ ਤੋਂ ਨਾਰਾਜ਼ ਚੱਲ ਰਹੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਅਕਾਲੀ ਦਲ ਦੇ ਸੁਖਵੀਰ ਬਾਦਲ ਤੋਂ 21 ਅਪ੍ਰੈਲ ਤੱਕ ਦਾ ਸਮਾਂ ਮੰਗਿਆ ਹੈ। ਫਿਲਹਾਲ ਉਹ ਆਪਣੇ ਸਮਰਥਕਾਂ ਨਾਲ ਘਰ ‘ਚ ਗੁਪਤ ਮੀਟਿੰਗ ਕਰ ਰਹੇ ਹਨ।
ਭਾਜਪਾ ਵੱਲੋਂ ਟਿਕਟ ਨਾ ਮਿਲਣ ‘ਤੇ ਹਨ ਨਾਰਾਜ਼
ਦੱਸਣਾ ਜ਼ਰੂਰੀ ਹੈ ਕਿ ਵਿਜੇ ਸਾਂਪਲਾ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਿੱਚੋਂ ਇੱਕ ਹਨ ਅਤੇ ਵਿਜੇ ਸਾਂਪਲਾ ਨੇ 2014 ਵਿੱਚ ਲੋਕ ਸਭਾ ਸੀਟ ਹੁਸ਼ਿਆਰਪੁਰ ਤੋਂ ਜਿੱਤ ਹਾਸਲ ਕੀਤੀ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ 2019 ‘ਚ ਭਾਜਪਾ ਦਾ ਪੰਜਾਬ ਪ੍ਰਧਾਨ ਬਣਾਇਆ ਗਿਆ ਸੀ, ਇਸ ਤੋਂ ਬਾਅਦ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਨਹੀਂ ਉਤਾਰੇ ਗਏ ਸਨ। ਪਰ ਪਾਰਟੀ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਨਹੀਂ ਛੱਡੀ ਸੀ।
ਹਾਈਕਮਾਂਡ ਨੇ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਐੱਸਸੀ ਨੈਸ਼ਨਲ ਕਮਿਸ਼ਨ ਦਾ ਚੇਅਰਮੈਨ ਬਣਾ ਦਿੱਤਾ ਅਤੇ ਇਸ ਵਾਰ ਫਿਰ ਪਾਰਟੀ ਨੇ 2024 ਲਈ ਵਿਜੇ ਸਾਂਪਲਾ ‘ਤੇ ਭਰੋਸਾ ਨਾ ਕੀਤਾ ਅਤੇ ਮੌਜੂਦਾ ਸੰਸਦ ਮੈਂਬਰ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਉਮੀਦਵਾਰ ਬਣਾ ਦਿੱਤਾ ਗਿਆ। ਇੱਕ ਵਾਰ ਫਿਰ ਪਾਰਟੀ ਨੂੰ ਵਿਜੇ ਸਾਂਪਲਾ ਦੀ ਨਰਾਜ਼ਗੀ ਦੇਖਣ ਨੂੰ ਮਿਲੀ ਹੈ। ਉਹ ਕਾਂਗਰਸ ਅਤੇ ਫਿਰ ਅਕਾਲੀ ਦਲ ਨਾਲ ਪਾਰਟੀ ਵਿੱਚ ਸ਼ਾਮਲ ਹੋਣ ਲਈ ਲਗਾਤਾਰ ਗੱਲਬਾਤ ਕਰ ਰਹੇ ਹਨ।
ਦੂਜੇ ਪਾਸੇ ਭਾਜਪਾ ਲੀਡਰਸ਼ਿਪ ਵੀ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਤਾਜ਼ਾ ਮਾਮਲੇ ‘ਚ ਵਿਜੇ ਸਾਂਪਲਾ ਨੇ ਅੱਜ ਹੁਸ਼ਿਆਰਪੁਰ ‘ਚ ਆਪਣੇ ਗ੍ਰਹਿ ਵਿਖੇ ਆਪਣੇ ਸਮਰਥਕਾਂ ਦੀ ਮੀਟਿੰਗ ਕੀਤੀ ਅਤੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਪਰ ਅਜੇ ਤੱਕ ਵਿਜੇ ਸਾਂਪਲਾ ਨੇ ਪਾਰਟੀ ਛੱਡ ਕੇ ਕਿਸੇ ਹੋਰ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਨਹੀਂ ਕੀਤਾ ਹੈ।