ਵਿਜੇ ਸਾਂਪਲਾ ਛੱਡ ਸਕਦੇ ਹਨ BJP, ਕਾਂਗਰਸ ਅਕਾਲੀ ਦਲ ਨਾਲ ਚੱਲ ਰਹੀ ਹੈ ਗੱਲਬਾਤ! – Punjabi News

ਵਿਜੇ ਸਾਂਪਲਾ ਛੱਡ ਸਕਦੇ ਹਨ BJP, ਕਾਂਗਰਸ ਅਕਾਲੀ ਦਲ ਨਾਲ ਚੱਲ ਰਹੀ ਹੈ ਗੱਲਬਾਤ!

Updated On: 

18 Apr 2024 11:33 AM

Vijay Sampla: ਵਿਜੇ ਸਾਂਪਲਾ 2014 ਤੋਂ 2019 ਤੱਕ ਪੰਜਾਬ ਦੀ ਹੁਸ਼ਿਆਰਪੁਰ ਸੀਟ ਤੋਂ ਸੰਸਦ ਮੈਂਬਰ ਰਹੇ। 2019 ਵਿੱਚ ਉਨ੍ਹਾਂ ਦੀ ਟਿਕਟ ਕੱਟ ਕੇ ਸੋਮ ਪ੍ਰਕਾਸ਼ ਨੂੰ ਦਿੱਤੀ ਗਈ ਸੀ। ਸਾਂਪਲਾ ਨੇ 2024 ਦੀ ਟਿਕਟ ਲਈ ਵੀ ਦਾਅਵਾ ਪੇਸ਼ ਕੀਤਾ ਸੀ। ਭਾਜਪਾ ਨੇ ਉਨ੍ਹਾਂ ਨੂੰ ਟਿਕਟ ਦੇਣ ਦੀ ਬਜਾਏ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਦਿੱਤੀ।

ਵਿਜੇ ਸਾਂਪਲਾ ਛੱਡ ਸਕਦੇ ਹਨ BJP, ਕਾਂਗਰਸ ਅਕਾਲੀ ਦਲ ਨਾਲ ਚੱਲ ਰਹੀ ਹੈ ਗੱਲਬਾਤ!

ਵਿਜੇ ਸਾਂਪਲਾ

Follow Us On

Vijay Sampla: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਜਲਦ ਹੀ ਪਾਰਟੀ ਛੱਡ ਸਕਦੇ ਹਨ। ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਾਰਨ ਸਾਂਪਲਾ ਹਾਈਕਮਾਂਡ ਤੋਂ ਨਾਰਾਜ਼ ਹਨ। ਪਾਰਟੀ ਨੇ ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੀ ਹੈ।

ਸਾਂਪਲਾ ਦੀ ਨਰਾਜ਼ਗੀ ਕੱਲ੍ਹ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿਖਾਈ ਦੇ ਰਹੀ ਸੀ। ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਸਾਂਪਲਾ ਕਾਂਗਰਸ ਅਤੇ ਅਕਾਲੀ ਦਲ ਦੇ ਸੰਪਰਕ ਵਿੱਚ ਹਨ। ਜਲਦੀ ਹੀ ਉਹ ਪਾਰਟੀ ਛੱਡ ਕੇ ਕਿਸੇ ਹੋਰ ਵੱਡੀ ਸਿਆਸੀ ਪਾਰਟੀ ਦੇ ਮਜ਼ਬੂਤ ​​ਚਿਹਰੇ ਵਜੋਂ ਉਭਰ ਸਕਦੇ ਹਨ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਸਾਂਪਲਾ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਹਿ ਚੁੱਕੇ ਹਨ। ਫਿਲਹਾਲ ਸਾਂਪਲਾ ਨੇ ਇਸ ਬਾਰੇ ਕੋਈ ਐਲਾਨ ਨਹੀਂ ਕੀਤਾ ਹੈ।

ਕੁਝ ਦਿਨ ਪਹਿਲਾਂ ਕੀਤਾ ਸੀ ਟਵੀਟ

ਵਿਜੇ ਸਾਂਪਲਾ ਨੇ ਆਪਣੇ ਐਕਸ ਅਕਾਉਂਟ ਤੇ ਲਿਖਿਆ ਸੀ। ਉਨ੍ਹਾਂ ਜਿਕਰ ਕੀਤਾ ਸੀ ਕਿ ਇੱਕ ਰਸਤਾ ਬੰਦ ਹੁੰਦਾ ਹੈ ਤਾਂ ਰੱਬ ਕਈ ਹੋਰ ਰਸਤੇ ਖੋਲ੍ਹ ਦਿੰਦਾ ਹੈ। ਨਾਲ ਹੀ ਉਨ੍ਹਾਂ ਲਿਖਿਆ ਸੀ ਕਿ ਰੱਬ ਨੇ ਉਨ੍ਹਾਂ ਲਈ ਵੀ ਕੋਈ ਰਸਤਾ ਤੈਅ ਕੀਤਾ ਹੋਵੇਗਾ। ਇਸ ਟਵੀਟ ਤੋਂ ਬਾਅਦ ਸਾਂਪਲਾ ਦੇ ਖੁੱਲ੍ਹੇ ਵਿਰੋਧ ਦੀ ਝਲਕ ਦੇਖਣ ਨੂੰ ਮਿਲੀ ਹੈ। ਸੂਬੇ ਦੀਆਂ ਦੋਵੇਂ ਵੱਡੀਆਂ ਸਿਆਸੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਸਾਂਪਲਾ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰ ਸਕਦੇ ਹਨ ਕਿਉਂਕਿ ਦਲਿਤ ਵਰਗ ਵਿੱਚ ਸਾਂਪਲਾ ਦੀ ਚੰਗੀ ਪਕੜ ਹੈ। ਉਹ ਦਲਿਤ ਵਰਗ ਦੇ ਮਹਾਨ ਆਗੂ ਵਜੋਂ ਜਾਣੇ ਜਾਂਦੇ ਹਨ।

Exit mobile version