ਸੰਤੋਖ ਸਿੰਘ ਚੌਧਰੀ ਦੇ ਪੁੱਤਰ ਵਿਕਰਮਜੀਤ ਨੂੰ ਕਾਂਗਰਸ ਨੇ ਪਾਰਟੀ ਤੋਂ ਕੀਤਾ ਬਾਹਰ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ – Punjabi News

ਸੰਤੋਖ ਸਿੰਘ ਚੌਧਰੀ ਦੇ ਪੁੱਤਰ ਵਿਕਰਮਜੀਤ ਨੂੰ ਕਾਂਗਰਸ ਨੇ ਪਾਰਟੀ ਤੋਂ ਕੀਤਾ ਬਾਹਰ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ

Updated On: 

24 Apr 2024 21:42 PM

vikramjeet singh chaudhary: ਵਿਕਰਮਜੀਤ ਸਿੰਘ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾਉਂਦੇ ਹੋਏ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ। ਇਸ ਨਾਲ ਕਾਂਗਰਸ ਦੇ ਪੁਰਾਣੇ ਸਿਆਸੀ ਪਰਿਵਾਰ ਚੌਧਰੀ ਪਰਿਵਾਰ ਨੂੰ ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ।

ਸੰਤੋਖ ਸਿੰਘ ਚੌਧਰੀ ਦੇ ਪੁੱਤਰ ਵਿਕਰਮਜੀਤ ਨੂੰ ਕਾਂਗਰਸ ਨੇ ਪਾਰਟੀ ਤੋਂ ਕੀਤਾ ਬਾਹਰ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ
Follow Us On

Vikramjeet singh chaudhary: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਬਣਾਏ ਜਾਣ ਤੋਂ ਨਾਰਾਜ਼ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਨੂੰ ਕਾਂਗਰਸ ‘ਚੋਂ ਕੱਢ ਦਿੱਤਾ ਗਿਆ ਹੈ। ਵਿਕਰਮਜੀਤ ਸਿੰਘ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਪੁੱਤਰ ਹਨ। ਵਿਕਰਮਜੀਤ ਸਿੰਘ ਦੀ ਮਾਤਾ ਅਤੇ ਮਰਹੂਮ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੀ ਹੈ।

ਵਿਕਰਮਜੀਤ ਸਿੰਘ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਇਸ ਨਾਲ ਕਾਂਗਰਸ ਦੇ ਪੁਰਾਣੇ ਸਿਆਸੀ ਪਰਿਵਾਰ ਚੌਧਰੀ ਪਰਿਵਾਰ ਨੂੰ ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਜਲੰਧਰ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਵਰਕਾਰਂ ਨਾਲ ਗੱਲਬਾਤ ਕਰਦਿਆਂ ਬੀਜੇਪੀ ਵਿੱਚ ਸ਼ਾਮਲ ਹੋਏ ਚੌਧਰੀ ਪਰਿਵਾਰ ‘ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਪਾਰਟੀ ਸੰਤੋਖ ਸਿੰਘ ਦੀ ਪਤਨੀ ਦੇ ਪਾਰਟੀ ਛੱਡਣ ‘ਤੇ ਕਿਹਾ ਸੀ ਕਿ ਕਾਂਗਰਸ ਨੇ ਚੌਧਰੀ ਪਰਿਵਾਰ ਨੂੰ ਬਹੁਤ ਕੁਝ ਦਿੱਤਾ ਹੈ। ਇਸ ਪਰਿਵਾਰ ਨੂੰ ਸਬਰ ਕਰਨਾ ਚਾਹੀਦਾ ਸੀ, ਵੈਸੇ ਵੀ ਉਨ੍ਹਾਂ ਦੇ ਪਰਿਵਾਰ ਦਾ ਇੱਕ ਵਿਧਾਇਕ ਪਹਿਲਾਂ ਹੀ ਕਾਂਗਰਸ ਵੱਲੋਂ ਸੀ।

ਕਾਂਗਰਸ ਆਗੂ ਚੰਨੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਚੌਧਰੀ ਪਰਿਵਾਰ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ‘ਚ ਰਹਿ ਕੇ ਕੰਮ ਕਰ ਰਿਹਾ ਸੀ। ਉਨ੍ਹਾਂ ਦੇ ਬਜ਼ੁਰਗਾਂ ਨੇ ਇਸ ਪਾਰਟੀ ‘ਚ ਬਹੁਤ ਸਮਾਂ ਤੱਕ ਕੰਮ ਕੀਤਾ ਸੀ। ਪਰ ਇਸ ਪਰਿਵਾਰ ਨੇ ਇਹ ਗਲਤ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਸੀ ਉਨ੍ਹਾਂ ਨੂੰ ਲੱਗਦਾ ਕੀ ਉਨ੍ਹਾਂ ਦੇ ਇਸ ਫੈਸਲੇ ਨਾਲ ਕਾਂਗਰਸ ਪਾਰਟੀ ਨੂੰ ਕੋਈ ਫਰਕ ਪੈਣਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨੇ ਆਪਣੇ ਬਹੁਤ ਵੱਡਾ ਨੁਕਸਾਨ ਕਰ ਲਿਆ ਹੈ।

ਕਈ ਦਿਨਾਂ ਤੋਂ ਚੌਧਰੀ ਪਰਿਵਾਰ ‘ਚ ਸੀ ਨਾਰਾਜ਼ਗੀ

ਦੱਸ ਦਈਏ ਕੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੇ ਜਾਣ ਤੋਂ ਬਾਅਦ ਚੌਧਰੀ ਸੰਤੋਖ ਸਿੰਘ ਦਾ ਪਰਿਵਾਰ ਪਾਰਟੀ ਨੂੰ ਨਾਰਾਜ਼ ਚੱਲ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਕਰਮਜੀਤ ਕੌਰ ਚੌਧਰੀ ਨੇ ਇਸ ਨਾਰਾਜ਼ਗੀ ਦੇ ਚੱਲਦੇ ਭਾਜਪਾ ਦਾ ਪੱਲਾ ਫੜ੍ਹ ਲਿਆ ਸੀ। ਇਸ ਤੋਂ ਬਾਅਦ ਚਰਚਾ ਚੱਲ ਰਹੀ ਹੀ ਰਹੀ ਸੀ ਕਿ ਵਿਕਰਮਜੀਤ ਸਿੰਘ ਚੌਧਰੀ ਵੀ ਜਲਦ ਹੀ ਪਾਰਟੀ ਛੱਡ ਸਕਦੇ ਹਨ। ਇਸ ਤੋਂ ਪਹਿਲਾਂ ਹੀ ਅੱਜ ਇੱਕ ਨੋਟਿਸ ਜਾਰੀ ਕਰਦੇ ਹੋਏ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਹੈ।

Exit mobile version