ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ ਵਿਰਸਾ ਸਿੰਘ ਵਲਟੋਹਾ
ਖਡੂਰ ਸਾਹਿਬ ਦੀ ਸੀਟ ਨੂੰ ਪੰਥਕ ਸੀਟ ਮੰਨਿਆ ਜਾਂਦਾ ਹੈ। ਵਿਰਸਾ ਸਿੰਘ ਵਲਟੋਹਾ ਵੀ ਪੰਥਕ ਆਗੂ ਰਹੇ ਹਨ। ਉਹਨਾਂ ਨੇ ਆਲ ਇੰਡੀਆ ਸਿੱਖ ਸਟੁਡੈਂਟਸ ਫ਼ੈਡਰੇਸ਼ਨ ਦੇ ਨਾਲ ਵੀ ਕੰਮ ਕੀਤਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਸਮੇਂ ਉਹ ਮੁੱਖ ਸੰਸਦੀ ਸਕੱਤਰ ਵੀ ਰਹਿ ਚੁੱਕੇ ਹਨ।

ਲੋਕ ਸਭਾ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਇੱਕ ਹੋਰ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਪੰਥਕ ਸੀਟ ਤੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਵਲਟੋਹਾ ਦੇ ਐਲਾਨ ਦੇ ਨਾਲ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮ ਸਾਹਮਣੇ ਆ ਗਏ ਹਨ।
ਖਡੂਰ ਸਾਹਿਬ ਦੀ ਸੀਟ ਨੂੰ ਪੰਥਕ ਸੀਟ ਮੰਨਿਆ ਜਾਂਦਾ ਹੈ। ਵਿਰਸਾ ਸਿੰਘ ਵਲਟੋਹਾ ਵੀ ਪੰਥਕ ਆਗੂ ਰਹੇ ਹਨ। ਉਹਨਾਂ ਨੇ ਆਲ ਇੰਡੀਆ ਸਿੱਖ ਸਟੁਡੈਂਟਸ ਫ਼ੈਡਰੇਸ਼ਨ ਦੇ ਨਾਲ ਵੀ ਕੰਮ ਕੀਤਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਸਮੇਂ ਉਹ ਮੁੱਖ ਸੰਸਦੀ ਸਕੱਤਰ ਵੀ ਰਹਿ ਚੁੱਕੇ ਹਨ।
Shiromani Akali Dal president S. Sukhbir Singh Badal today announced party’s core committee member and former chief parliamentary secretary S. Virsa Singh Valtoha as the @Akali_Dal_ candidate for the Khadoor Sahib Lok Sabha constituency. With this announcement the party has pic.twitter.com/PXoe2owWnV
— Shiromani Akali Dal (@Akali_Dal_) April 28, 2024
ਇਹ ਵੀ ਪੜ੍ਹੋ
ਅੰਮ੍ਰਿਤਪਾਲ ਸਿੰਘ ਨਾਲ ਹੋ ਸਕਦਾ ਹੈ ਮੁਕਾਬਲਾ
ਕੌਮੀ ਸੁਰੱਖਿਆ ਐਕਟ (NSA) ਦੀਆਂ ਵੱਖ ਵੱਖ ਧਰਾਵਾਂ ਦੇ ਅਧੀਨ ਅਸਾਮ ਦੇ ਡਿੱਬਰੂਗੜ੍ਹ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਲੋਕ ਸਭਾ ਚੋਣਾਂ ਵਿੱਚ ਵਿਰਸਾ ਸਿੰਘ ਵਲਟੋਹਾ ਦਾ ਮੁਕਾਬਲਾ ਹੋ ਸਕਦਾ ਹੈ। ਕਿਉਂਕਿ ਉਹਨਾਂ ਦੇ ਵਿੱਚ ਚੋਣ ਲੜਣ ਦੀਆਂ ਖ਼ਬਰਾਂ ਹਨ। ਪਿਛਲੇ ਦਿਨੀਂ ਉਹਨਾਂ ਦੀ ਮਾਤਾ ਅਤੇ ਉਹਨਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਵੀ ਇਸ ਗੱਲ ਦਾ ਜ਼ਿਕਰ ਕੀਤਾ ਸੀ।
ਬੀਬੀ ਖਾਲੜਾ ਦੇ ਨਾਮ ਦੀਆਂ ਵੀ ਸਨ ਚਰਚਾਵਾਂ
ਇਸ ਤੋਂ ਪਹਿਲਾਂ ਇਹ ਵੀ ਚਰਚਾਵਾਂ ਸਨ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦਾ ਹੈ। ਪਿਛਲੀਆਂ ਲੋਕ ਸਭਾ ਚੋਣਾਂ ਵੇਲੇ ਵੀ ਉਹਨਾਂ ਨੇ ਚੋਣ ਲੜੀ ਸੀ ਪਰ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਇਲਾਵਾ ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਚੋਣ ਲੜਣ ਦੀਆਂ ਚਰਚਾਵਾਂ ਸਨ। ਪਰ ਹੁਣ ਅਕਾਲੀ ਦਲ ਦੇ ਐਲਾਨ ਦੇ ਨਾਲ ਹੀ ਸਾਰੀਆਂ ਚਰਚਾਵਾਂ ਤੇ ਰੋਕ ਲੱਗ ਗਈ ਹੈ।
ਇਹਨਾਂ ਨੂੰ ਬਣਾਇਆ ਗਿਆ ਹੈ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ, ਸ਼੍ਰੀ ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਪਟਿਆਲਾ ਤੋਂ ਐਨਕੇ ਸ਼ਰਮਾ, ਬਠਿੰਡਾ ਤੋਂ ਮੌਜੂਦਾ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਤੋਂ ਮਹਿੰਦਰ ਕੇਪੀ, ਲੁਧਿਆਣਾ ਤੋਂ ਰਣਜੀਤ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਨੂੰ ਟਿਕਟ ਦਿੱਤੀ ਗਈ ਹੈ।