AAP ਨੂੰ ਵੱਡਾ ਝੱਟਕਾ, ਬੀਜੇਪੀ ‘ਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ, ਜਾਣੋ ਸਿਆਸੀ ਸਫਰ
ਸੁਸ਼ੀਲ ਰਿੰਕੂ ਨੇ ਜਿਮਨੀ ਚੋਣਾਂ ਵਿੱਚ ਕਾਂਗਰਸ ਦਾ ਗੜ੍ਹ ਮੰਨੀ ਜਾਣ ਵਾਲੀ ਜਲੰਧਰ ਲੋਕ ਸਭਾ ਚੋਣਾਂ ਵਿੱਚ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਕਰਾਰੀ ਹਾਰ ਦਿੱਤੀ ਸੀ। ਸੁਸ਼ੀਲ ਰਿੰਕੂ ਨੇ 3,02,097 ਵੋਟਾਂ ਹਾਸਲ ਕਰਕੇ 58,691 ਵੋਟਾਂ ਦੇ ਫਰਕ ਨਾਲ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੂੰ ਹਰਾਇਆ ਸੀ।
ਸੁਸ਼ੀਲ ਕੁਮਾਰ ਰਿੰਕੂ ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਹਨ। ਸੁਸ਼ੀਲ ਰਿੰਕੂ ਨੇ ਜਿਮਨੀ ਚੋਣਾਂ ਵਿੱਚ ਕਾਂਗਰਸ ਦਾ ਗੜ੍ਹ ਮੰਨੀ ਜਾਣ ਵਾਲੀ ਜਲੰਧਰ ਲੋਕ ਸਭਾ ਚੋਣਾਂ ਵਿੱਚ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਕਰਾਰੀ ਹਾਰ ਦਿੱਤੀ ਸੀ। ਦੱਸ ਦਈਏ ਕਿ ਕਾਂਗਰਸ 1999 ਤੋਂ ਲਗਾਤਾਰ ਇਹ ਸੀਟ ਜਿੱਤਦੀ ਆ ਰਹੀ ਹੈ ਪਰ 2023 ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।
1975 ‘ਚ ਹੋਇਆ ਸੁਸ਼ੀਲ ਰਿੰਕੂ ਦਾ ਜਨਮ
ਆਪ ਆਗੂ ਸੁਸ਼ੀਲ ਕੁਮਾਰ ਰਿੰਕੂ ਦਾ ਜਨਮ 1975 ਨੂੰ ਜਲੰਧਰ (Jalandhar) ਵਿੱਚ ਹੋਇਆ। ਉਨ੍ਹਾਂ ਨੇ 12ਵੀਂ ਕਲਾਸ ਤੱਕ ਪੜਾਈ ਕੀਤੀ ਹੋਈ ਹੈ। ਜਾਇਦਾਦ ਦੀ ਗੱਲ ਕਰੀਏ ਤਾਂ ਸੁਸ਼ੀਲ ਕੁਮਾਰ ਰਿੰਕੂ ਦੇ ਕੋਲ ਜਾਇਦਾਦ 1.6 ਕਰੋੜ ਰੁਪਏ, 96 ਲੱਖ ਚੱਲ ਅਤੇ 66 ਲੱਖ ਅਚੱਲ ਸੰਪਤੀ ਹੈ। ਜਾਣਕਾਰੀ ਮੁਤਾਬਕ ਰਿੰਕੂ ਦਾ ਸਿਆਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ ਤੇ ਉਨ੍ਹਾਂ ਦੇ ਤਾਇਆ ਕਾਮਰੇਡ ਸੰਸਾਰਚ ਚੰਦ ਪਹਿਲਾਂ ਲੈਬਰ ਯੂਨੀਅਨ ਦੇ ਪ੍ਰਧਾਨ ਤੇ ਮੁੜ ਕਾਂਗਰਸ ਦੇ ਕੌਸਲਰ ਬਣੇ ਸਨ।
ਸੁਸ਼ੀਲ ਕੁਮਾਰ ਰਿੰਕੂ ਦਾ ਸਿਆਸੀ ਕੈਰੀਅਰ
ਸੁਸ਼ੀਲ ਰਿੰਕੂ ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਤੋਂ ਕਾਂਗਰਸ ਦੇ ਵਿਧਾਇਕ ਸਨ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਾਂਗਰਸ ਪਾਰਟੀ ਤੋਂ ਹੀ ਕੀਤੀ ਸੀ। ਇਸ ਤੋਂ ਇਲਾਵਾ ਰਿੰਕੂ 1990 ਵਿੱਚ ਐਨਐਸਯੂਆਈ ਦੇ ਸਰਗਰਮ ਮੈਂਬਰ ਰਹੇ। 1992 ਵਿੱਚ ਅਕਾਲੀ ਦਲ ਦੀਆਂ ਉਪ ਚੋਣਾਂ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਨੌਜਵਾਨਾਂ ਨੂੰ ਚੋਣਾਂ ਲਈ ਤਿਆਰ ਕੀਤਾ ਅਤੇ ਬੂਥ ਲੈਵਲ ਵਰਕਰ ਵਜੋਂ ਕੰਮ ਕੀਤਾ।
ਸਾਲ 1994 ਵਿੱਚ ਸੁਸ਼ੀਲ ਰਿੰਕੂ ਡੀਏਵੀ ਕਾਲਜ, ਜਲੰਧਰ ਵਿੱਚ ਸ੍ਰੀ ਗੁਰੂ ਰਵਿਦਾਸ ਦੀ ਕਲਚਰਲ ਸੁਸਾਇਟੀ ਦੇ ਪ੍ਰਧਾਨ ਚੁਣੇ ਗਏ। ਇਸ ਤੋਂ ਬਾਅਦ 2002 ਦੀਆਂ ਲੋਕ ਸਭਾ ਚੋਣਾਂ ਦੌਰਾਨ ਵਰਕਰ ਵਜੋਂ ਕੰਮ ਕੀਤਾ। ਇਸ ਤੋਂ ਬਾਅਦ ਉਹ ਸੀਨੀਅਰ ਕਾਂਗਰਸੀ ਆਗੂਆਂ ਦੇ ਧਿਆਨ ਵਿੱਚ ਆਏ। ਉਨ੍ਹਾਂ ਨੇ 2006 ਵਿੱਚ ਨਗਰ ਨਿਗਮ ਦੀ ਚੋਣ ਲੜੀ ਅਤੇ ਕੌਂਸਲਰ ਚੁਣੇ ਗਏ।
ਕਾਂਗਰਸ ਪਾਰਟੀ ਨੇ ਸੁਸ਼ੀਲ ਰਿੰਕੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਹਰੀਸ਼ ਚੌਧਰੀ ਨੇ ਰਿੰਕੂ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਚ ਸ਼ਾਮਲ ਹੋਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਪਾਰਟੀ ਚੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ
ਜ਼ਿਮਨੀ ਚੋਣਾਂ ਵਿੱਚ ਵੱਡੀ ਜਿੱਤ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਵੱਡੀ ਜਿੱਤ ਦਰਜ ਕੀਤੀ ਸੀ। ਸੁਸ਼ੀਲ ਰਿੰਕੂ ਨੇ 3,02,097 ਵੋਟਾਂ ਹਾਸਲ ਕਰਕੇ 58,691 ਵੋਟਾਂ ਦੇ ਫਰਕ ਨਾਲ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੂੰ ਹਰਾਇਆ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ਚ ਇੱਕ ਹੋਰ ਵੱਡਾ ਧਮਾਕਾ, AAP ਛੱਡ BJP ਵਿੱਚ ਸ਼ਾਮਲ ਹੋਏ MP ਸੁਸ਼ੀਲ ਕੁਮਾਰ ਰਿੰਕੂ ਤੇ MLA ਸ਼ੀਤਲ ਅੰਗੁਰਾਲ