ਰਾਹੁਲ ਗਾਂਧੀ ਨੇ ਰਾਜਾ ਵੜਿੰਗ ਦੇ ਹੱਕ ਵਿੱਚ ਕੀਤੀ ਰੈਲੀ, ਬੋਲੇ- ਅਸੀਂ ਕਿਸਾਨਾਂ ਨੂੰ MSP ਦੀ ਦਵਾਂਗੇ ਕਾਨੂੰਨੀ ਗਰੰਟੀ
ਦਾਖਾ ਦੀ ਦਾਣਾ ਮੰਡੀ ਵਿੱਚ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਵਿੱਚ ਜਦੋਂ ਇੰਡੀਆ ਗੱਠਜੋੜ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਉਹਨਾਂ ਨੇ ਕਿਹਾ ਕਿ ਜਦੋਂ ਪਹਿਲਾਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੀ ਸੀ ਤਾਂ ਉਹਨਾਂ ਦੀ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਸਨ।
ਲੋਕ ਸਭਾ ਚੋਣਾਂ ਦੇ ਚੋਣ ਪ੍ਰਚਾਰ ਦੇ ਅਖੀਰਲੇ 2 ਦਿਨ ਬਾਕੀ ਰਹਿ ਗਏ ਹਨ। ਜਿਸ ਕਾਰਨ ਸਿਆਸੀ ਪਾਰਟੀਆਂ ਨੇ ਪ੍ਰਚਾਰ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਦਿੱਤਾ ਹੈ। ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਲੁਧਿਆਣਾ ਵਿੱਚ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ। ਇਸ ਰੈਲੀ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਤਸਵੀਰ ਨੂੰ ਫੁੱਲ ਚੜਾਕੇ ਸ਼ਰਧਾਜ਼ਲੀ ਭੇਂਟ ਕੀਤੀ।
ਦਾਖਾ ਦੀ ਦਾਣਾ ਮੰਡੀ ਵਿੱਚ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਵਿੱਚ ਜਦੋਂ ਇੰਡੀਆ ਗੱਠਜੋੜ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਉਹਨਾਂ ਨੇ ਕਿਹਾ ਕਿ ਜਦੋਂ ਪਹਿਲਾਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੀ ਸੀ ਤਾਂ ਉਹਨਾਂ ਦੀ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਸਨ।
MSP ਦੀ ਦਵਾਂਗੇ ਕਾਨੂੰਨੀ ਗਰੰਟੀ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵਾਂਗੇ। ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨ ਬੀਮੇ ਦਾ ਭੁਗਤਾਨ ਕਰਨ ਲਈ ਨਰਿੰਦਰ ਮੋਦੀ ਜੀ ਨੇ ਇੱਕ ਨਵੀਂ ਬੀਮਾ ਯੋਜਨਾ ਸ਼ੁਰੂ ਕੀਤੀ। 16 ਕੰਪਨੀਆਂ ਜੋ ਤੁਹਾਡੇ ਪੈਸੇ ਦਾ ਲਾਭ ਪ੍ਰਾਪਤ ਕਰਦੀਆਂ ਹਨ। ਤੂਫਾਨਾਂ ਵਿੱਚ ਨੁਕਸਾਨ ਹੁੰਦਾ ਹੈ ਅਤੇ ਫਿਰ ਇਹਨਾਂ ਕੰਪਨੀਆਂ ਵੱਲੋਂ ਕੋਈ ਜਵਾਬ ਨਹੀਂ ਹੁੰਦਾ। ਕੋਈ ਮੁਆਵਜ਼ਾ ਨਹੀਂ ਮਿਲਦਾ। ਅਸੀਂ ਇਸ ਸਕੀਮ ਨੂੰ ਬਦਲਾਂਗੇ। ਕਿਸਾਨ ਹਿਤੈਸ਼ੀ ਸਕੀਮ ਬਣਾਏਗੀ। ਜਿਸ ਵਿੱਚ ਕਿਸਾਨ ਨੂੰ 30 ਦਿਨਾਂ ਦੇ ਅੰਦਰ ਬੀਮੇ ਦੀ ਰਕਮ ਮਿਲ ਜਾਵੇਗੀ।
‘ਸੰਵਿਧਾਨ ਬਚਾਉਣ ਦੀ ਲੜਾਈ ਹਨ ਇਹ ਚੋਣਾਂ’
ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਸਾਲ 2024 ਦੀਆਂ ਚੋਣਾਂ ਕੋਈ ਆਮ ਨਹੀਂ ਹਨ ਸਗੋਂ ਇਹ ਚੋਣਾਂ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਕਿਉਂਕਿ ਭਾਜਪਾ ਕਹਿੰਦੀ ਹੈ ਕਿ ਜੇਕਰ ਉਹ ਮੁੜ ਸੱਤਾ ਵਿੱਚ ਆ ਗਈ ਤਾਂ ਉਹ ਬਾਬਾ ਸਾਹੇਬ ਦੇ ਬਣਾਏ ਗਏ ਸੰਵਿਧਾਨ ਨੂੰ ਕੁਤਰ ਦੇਵੇਗੀ ਖਤਮ ਕਰ ਦੇਵੇਗੀ। ਇਸ ਕਰਕੇ ਇਹ ਚੋਣਾਂ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹਨ।
‘5 ਜੁਲਾਈ ਨੂੰ ਹਰ ਔਰਤ ਦੇ ਖਾਤੇ ‘ਚ 8500 ਰੁਪਏ ਆਉਣਗੇ’
ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੇ ਗਰੀਬ ਪਰਿਵਾਰਾਂ ਦੀ ਸੂਚੀ ਬਣਾਈ ਜਾਵੇਗੀ। ਸਰਕਾਰ ਇਨ੍ਹਾਂ ਪਰਿਵਾਰਾਂ ਦੀ ਬਜ਼ੁਰਗ ਔਰਤ ਦੇ ਖਾਤੇ ਵਿੱਚ ਹਰ ਸਾਲ 1 ਲੱਖ ਰੁਪਏ ਜਮ੍ਹਾਂ ਕਰਵਾਏਗੀ। ਭਾਰਤ ਸਰਕਾਰ ਹਰ ਮਹੀਨੇ ਉਨ੍ਹਾਂ ਦੇ ਖਾਤੇ ਵਿੱਚ 8500 ਰੁਪਏ ਜਮ੍ਹਾ ਕਰੇਗੀ।
ਇਹ ਵੀ ਪੜ੍ਹੋ
5 ਜੁਲਾਈ ਨੂੰ ਕੰਮ ਸ਼ੁਰੂ ਹੋਵੇਗਾ। ਹਰ ਮਹੀਨੇ ਭਾਰਤ ਦੇ ਕਰੋੜਾਂ ਪਰਿਵਾਰ ਰਾਤ ਨੂੰ 9 ਵਜੇ ਜਦੋਂ ਆਪਣਾ ਖਾਤਾ ਚੈੱਕ ਕਰਨਗੇ ਤਾਂ ਉਹਨਾਂ ਖਾਤੇ ਵਿੱਚ ਪੈਸੇ ਆ ਚੁੱਕੇ ਹੋਣਗੇ। ਸਰਕਾਰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ। ਰਾਹੁਲ ਗਾਂਧੀ ਨੇ ਕਿਹਾ ਇੱਕ ਲੱਖ ਰੁਪਏ ਪ੍ਰਤੀ ਸਾਲ I.N.D.I.A. ਸਰਕਾਰ ਦੇਣ ਜਾ ਰਹੀ ਹੈ।
ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਜ਼ਲੀ
ਰੈਲੀ ਦੀ ਸਟੇਜ ਤੇ ਮਹਰੂਮ ਪੰਜਾਬ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਤਸਵੀਰ ਵੀ ਲਗਾਈ ਗਈ ਕਿਉਂਕਿ ਅੱਜ ਉਹਨਾਂ ਦੀ ਦੂਜੀ ਬਰਸੀ ਹੈ। ਰੈਲੀ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਤਸਵੀਰ ਨੂੰ ਫੁੱਲ ਭੇਂਟ ਕਰਕੇ ਸ਼ਰਧਾਜਲੀ ਦਿੱਤੀ। ਇਸ ਮੌਕੇ ਉਹਨਾਂ ਨਾਲ ਬਲਕੌਰ ਸਿੰਘ ਸਿੱਧੂ ਵੀ ਮੌਜੂਦ ਰਹੇ। 2 ਸਾਲ ਪਹਿਲਾਂ 29 ਮਈ 2022 ਨੂੰ ਗੈਂਗਸਟਰਾਂ ਨੇ ਗੋਲੀਆਂ ਮਾਰਕੇ ਉਹਨਾਂ ਦਾ ਕਤਲ ਕਰ ਦਿੱਤੀ ਸੀ।
‘ਅਗਨੀਵੀਰ ਸਕੀਮ ਨੂੰ ਪਾੜਕੇ ਸੁੱਟ ਦਿਆਂਗੇ’
ਲੁਧਿਆਣਾ ਰੈਲੀ ਤੋਂ ਬਾਅਦ ਰਾਹੁਲ ਗਾਂਧੀ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾ ਵਿੱਚ ਅਗਨੀਵੀਰ ਸ਼ਹੀਦ ਅਜੇ ਕੁਮਾਰ ਦੇ ਘਰ ਪਹੁੰਚੇ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਸ਼ਹੀਦਾਂ ਨੂੰ ਵੀ ਵੰਡ ਦਿੱਤਾ ਹੈ। ਜਦੋਂ ਉਹਨਾਂ ਦੀ ਸਰਕਾਰ ਆਈ ਤਾਂ ਉਹ ਅਗਨੀਵੀਰ ਸਕੀਮ ਨੂੰ ਖ਼ਤਮ ਕਰਕੇ ਫੌਜ ਲਈ ਪੁਰਾਣੀ ਭਰਤੀ ਸਕੀਮ ਲਾਗੂ ਕਰਨਗੇ। ਉਹ ਅਗਨੀਵੀਰ ਸਕੀਮ ਦੀ ਪਾੜਕੇ ਸੁੱਟ ਦੇਣਗੇ।