AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੋਲਕਾਤਾ ‘ਚ EVM ਸਟ੍ਰਾਂਗ ਰੂਮ ਦੇ ਬਾਹਰ ਹੰਗਾਮਾ, TMC ਆਗੂ ਬੈਠੇ ਧਰਨੇ ‘ਤੇ, BJP ਨਾਲ ਹੋਈ ਨੋਕ-ਝੋਕ

ਪੱਛਮੀ ਬੰਗਾਲ ਵਿੱਚ ਦੋ ਪੜਾਵਾਂ ਦੀ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੁਣ ਈਵੀਐਮ ਦੀ ਸੁਰੱਖਿਆ ਨੂੰ ਲੈ ਕੇ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਕੋਲਕਾਤਾ ਦੇ ਨੇਤਾਜੀ ਇੰਡੋਰ ਸਟੇਡੀਅਮ ਵਿੱਚ ਬਣਾਏ ਗਏ ਸਟ੍ਰਾਂਗ ਰੂਮ ਦੇ ਬਾਹਰ ਤ੍ਰਿਣਮੂਲ ਕਾਂਗਰਸ (TMC) ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਆਹਮੋ-ਸਾਹਮਣੇ ਆ ਗਏ ਹਨ।

ਕੋਲਕਾਤਾ 'ਚ EVM ਸਟ੍ਰਾਂਗ ਰੂਮ ਦੇ ਬਾਹਰ ਹੰਗਾਮਾ, TMC ਆਗੂ ਬੈਠੇ ਧਰਨੇ 'ਤੇ, BJP ਨਾਲ ਹੋਈ ਨੋਕ-ਝੋਕ
tv9-punjabi
| Updated On: 30 Apr 2026 23:10 PM IST
Share

ਪੱਛਮੀ ਬੰਗਾਲ ਵਿੱਚ ਦੋ ਪੜਾਵਾਂ ਦੀ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੁਣ ਈਵੀਐਮ ਦੀ ਸੁਰੱਖਿਆ ਨੂੰ ਲੈ ਕੇ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਕੋਲਕਾਤਾ ਦੇ ਨੇਤਾਜੀ ਇੰਡੋਰ ਸਟੇਡੀਅਮ ਵਿੱਚ ਬਣਾਏ ਗਏ ਸਟ੍ਰਾਂਗ ਰੂਮ ਦੇ ਬਾਹਰ ਤ੍ਰਿਣਮੂਲ ਕਾਂਗਰਸ (TMC) ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਆਹਮੋ-ਸਾਹਮਣੇ ਆ ਗਏ ਹਨ। ਟੀਐਮਸੀ ਨੇ ਚੋਣ ਕਮਿਸ਼ਨ ਅਤੇ ਭਾਜਪਾ ‘ਤੇ ਈਵੀਐਮ ਵਿੱਚ ਗੜਬੜੀ ਕਰਨ ਦੀ ਕੋਸ਼ਿਸ਼ ਦੇ ਗੰਭੀਰ ਇਲਜ਼ਾਮ ਲਗਾਏ ਹਨ।

ਸਟ੍ਰਾਂਗ ਰੂਮ ਦੇ ਬਾਹਰ ਟੀਐਮਸੀ ਦਾ ਧਰਨਾ

ਟੀਐਮਸੀ ਦੇ ਸੀਨੀਅਰ ਆਗੂ ਸ਼ਸ਼ੀ ਪਾਂਜਾ ਅਤੇ ਕੁਣਾਲ ਘੋਸ਼ ਨੇਤਾਜੀ ਇੰਡੋਰ ਸਟੇਡੀਅਮ ਦੇ ਬਾਹਰ ਸਟ੍ਰਾਂਗ ਰੂਮ ਦੇ ਸਾਹਮਣੇ ਧਰਨੇ ‘ਤੇ ਬੈਠ ਗਏ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਭਾਜਪਾ ਅਤੇ ਚੋਣ ਕਮਿਸ਼ਨ (ECI) ਦੇ ਅਧਿਕਾਰੀ ਪਾਰਟੀ ਪ੍ਰਤੀਨਿਧੀਆਂ ਦੀ ਗੈਰ-ਮੌਜੂਦਗੀ ਵਿੱਚ ਬੈਲਟ ਬਾਕਸ ਖੋਲ੍ਹਣ ਦੀ ਕੋਸ਼ਿਸ਼ ਕਰ ਰਹੇ ਹਨ। ਦੂਜੇ ਪਾਸੇ, ਭਾਜਪਾ ਆਗੂ ਤਾਪਸ ਰਾਏ ਵੀ ਆਪਣੇ ਸਮਰਥਕਾਂ ਸਮੇਤ ਉੱਥੇ ਪਹੁੰਚ ਗਏ ਹਨ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਜ਼ੋਰਦਾਰ ਨਾਅਰੇਬਾਜ਼ੀ ਅਤੇ ਹੰਗਾਮਾ ਹੋ ਰਿਹਾ ਹੈ। ਚਰਚਾ ਹੈ ਕਿ ਮੁੱਖ ਮੰਤਰੀ ਮਮਤਾ ਬਨਰਜੀ ਵੀ ਇਸ ਧਰਨੇ ਵਿੱਚ ਸ਼ਾਮਲ ਹੋ ਸਕਦੇ ਹਨ।

“ਲਾਈਵ ਸਟ੍ਰੀਮਿੰਗ ‘ਚ ਦਿਖ ਰਹੇ ਨੇ ਅਣਪਛਾਤੇ ਲੋਕ”

ਕੁਣਾਲ ਘੋਸ਼ ਨੇ ਗੰਭੀਰ ਸਵਾਲ ਉਠਾਉਂਦਿਆਂ ਕਿਹਾ, “ਚੋਣ ਕਮਿਸ਼ਨ ਦੀ ਲਾਈਵ ਸਟ੍ਰੀਮਿੰਗ ਅਤੇ ਸੀਸੀਟੀਵੀ ਫੁਟੇਜ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਅੰਦਰ ਕੁਝ ਲੋਕ ਕੰਮ ਕਰ ਰਹੇ ਹਨ। ਜਦੋਂ ਸਾਡਾ ਕੋਈ ਪ੍ਰਤੀਨਿਧੀ ਅੰਦਰ ਨਹੀਂ ਹੈ, ਤਾਂ ਉਹ ਲੋਕ ਕੌਣ ਹਨ? ਸਾਨੂੰ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ।” ਸ਼ਸ਼ੀ ਪਾਂਜਾ ਨੇ ਵੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਨਹੀਂ ਹੋਣੀ ਚਾਹੀਦੀ ਅਤੇ ਪਾਰਦਰਸ਼ਤਾ ਲਈ ਸਾਨੂੰ ਅੰਦਰ ਜਾਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ।

ਅਚਾਨਕ ਈ-ਮੇਲ ਭੇਜ ਕੇ ਬੁਲਾਉਣ ‘ਤੇ ਉੱਠੇ ਸਵਾਲ

ਕੁਣਾਲ ਘੋਸ਼ ਮੁਤਾਬਕ, ਦੂਜੇ ਪੜਾਅ ਦੀ ਵੋਟਿੰਗ ਤੋਂ ਬਾਅਦ ਈਵੀਐਮ ਮਸ਼ੀਨਾਂ ਨੂੰ ਖੁਦੀਰਾਮ ਅਨੁਸ਼ੀਲਨ ਕੇਂਦਰ ਦੇ ਸਟ੍ਰਾਂਗ ਰੂਮ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਦੁਪਹਿਰ 3:30 ਵਜੇ ਤੱਕ ਪਾਰਟੀ ਵਰਕਰ ਉੱਥੇ ਮੌਜੂਦ ਸਨ, ਪਰ ਉਨ੍ਹਾਂ ਨੂੰ ਹਟਾ ਦਿੱਤਾ ਗਿਆ। ਇਸ ਤੋਂ ਤੁਰੰਤ ਬਾਅਦ ਇੱਕ ਈ-ਮੇਲ ਭੇਜੀ ਗਈ ਕਿ ਸਟ੍ਰਾਂਗ ਰੂਮ ਸ਼ਾਮ 4 ਵਜੇ ਦੁਬਾਰਾ ਖੁੱਲ੍ਹੇਗਾ। ਜਦੋਂ ਉਹ ਉੱਥੇ ਪਹੁੰਚੇ ਤਾਂ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ, ਜਿਸ ਕਾਰਨ ਸ਼ੱਕ ਹੋਰ ਡੂੰਘਾ ਹੋ ਗਿਆ।

ਭਾਜਪਾ ਦਾ ਪਲਟਵਾਰ

ਦੂਜੇ ਪਾਸੇ, ਭਾਜਪਾ ਆਗੂ ਤਾਪਸ ਰਾਏ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ, “ਟੀਐਮਸੀ ਆਪਣੀ ਹਾਰ ਦੀ ਜ਼ਮੀਨ ਤਿਆਰ ਕਰ ਰਹੀ ਹੈ ਅਤੇ ਲੋਕਾਂ ਵਿੱਚ ਅਫ਼ਵਾਹਾਂ ਫੈਲਾ ਰਹੀ ਹੈ। ਸਟ੍ਰਾਂਗ ਰੂਮ ਦੀ ਸੁਰੱਖਿਆ ਲਈ ਤਿੰਨ ਪੱਧਰੀ (3-Layer) ਸੁਰੱਖਿਆ ਪ੍ਰਬੰਧ ਹਨ। ਅਸੀਂ ਵੀ ਆਪਣੇ ਦੋ ਬੰਦੇ ਸੁਰੱਖਿਆ ਦੀ ਨਿਗਰਾਨੀ ਲਈ ਤੈਨਾਤ ਕਰਾਂਗੇ।”

4 ਮਈ ਨੂੰ ਨਿਕਲਣਗੇ ਨਤੀਜੇ

ਦੱਸ ਦੇਈਏ ਕਿ ਪੱਛਮੀ ਬੰਗਾਲ ਵਿੱਚ ਦੋ ਪੜਾਵਾਂ ਵਿੱਚ ਵੋਟਿੰਗ ਹੋਈ ਹੈ ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ 4 ਮਈ ‘ਤੇ ਹਨ, ਜਦੋਂ ਵੋਟਾਂ ਦੀ ਗਿਣਤੀ ਹੋਵੇਗੀ। ਗਿਣਤੀ ਲਈ ਪੂਰੇ ਬੰਗਾਲ ਵਿੱਚ 77 ਕਾਊਂਟਿੰਗ ਸੈਂਟਰ ਬਣਾਏ ਗਏ ਹਨ। ਮਮਤਾ ਬਨਰਜੀ ਨੇ ਆਪਣੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਿਣਤੀ ਵਾਲੇ ਦਿਨ ਤੱਕ ਸੁਚੇਤ ਰਹਿਣ ਅਤੇ ਸਟ੍ਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰਨ ਤਾਂ ਜੋ ਈਵੀਐਮ ਨਾਲ ਕੋਈ ਗੜਬੜੀ ਨਾ ਹੋ ਸਕੇ।

Follow Us
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...