ਗੁਰੂ ਨਾਨਕ ਦੇਵ ਜੀ ਦੀ ਭੂਮਿਕਾ ਨਹੀਂ ਨਿਭਾ ਰਹੇ ਆਮਿਰ ਖਾਨ? ਫੇਕ ਤਸਵੀਰ ਵਾਇਰਲ ਹੁੰਦਿਆਂ ਹੀ ਐਕਟਰ ਨੇ ਦਿੱਤੀ ਸਫਾਈ
Aamir Khan on Guru Nanak Dev Role: ਆਮਿਰ ਖਾਨ ਦਾ ਪੋਸਟਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਯੂਜ਼ਰਸ ਨੇ ਦਾਅਵਾ ਕੀਤਾ ਕਿ ਆਮਿਰ ਖਾਨ ਆਪਣੇ ਆਉਣ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਵਿੱਚ ਗੁਰੂ ਨਾਨਕ ਦੇਵ ਜੀ ਦੀ ਭੂਮਿਕਾ ਨਿਭਾ ਰਹੇ ਹਨ। ਹਾਲਾਂਕਿ, ਵਾਇਰਲ ਪੋਸਟਰ ਫਰਜੀ ਹੈ। ਹੁਣ ਆਮਿਰ ਦੀ ਟੀਮ ਨੇ ਇਸ 'ਤੇ ਸਪੱਸ਼ਟੀਕਰਨ ਦਿੱਤਾ ਹੈ।

ਆਮਿਰ ਖਾਨ ਸਾਲ 2022 ਵਿੱਚ ਫਿਲਮ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਬਾਅਦ ਤੋਂ ਹੀ ਪਰਦੇ ਤੋਂ ਦੂਰ ਹਨ। ਉਨ੍ਹਾਂ ਦੇ ਸਾਰੇ ਪ੍ਰਸ਼ੰਸਕ ਉਨ੍ਹਾਂ ਨੂੰ ਇੱਕ ਵਾਰ ਫਿਰ ਪਰਦੇ ‘ਤੇ ਦੇਖਣਾ ਚਾਹੁੰਦੇ ਹਨ। ਇਸ ਦੌਰਾਨ, ਸੋਸ਼ਲ ਮੀਡੀਆ ‘ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮਿਰ ਆਪਣੇ ਇੱਕ ਪ੍ਰੋਜੈਕਟ ਵਿੱਚ ਸਿੱਖਾਂ ਦੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਦੀ ਭੂਮਿਕਾ ਨਿਭਾਉਣ ਜਾ ਰਹੇ ਹਨ। ਹਾਲਾਂਕਿ, ਯੂਜ਼ਰਸ ਦਾ ਇਹ ਦਾਅਵਾ ਬਿਲਕੁਲ ਗਲਤ ਹੈ। ਆਮਿਰ ਦੀ ਟੀਮ ਨੇ ਇਸ ਬਾਰੇ ਸਪੱਸ਼ਟੀਕਰਨ ਦੇ ਦਿੱਤਾ ਹੈ।
ਸੋਸ਼ਲ ਮੀਡੀਆ ‘ਤੇ ਆਮਿਰ ਖਾਨ ਦੇ ਨਕਲੀ ਪੋਸਟਰ ਵਾਇਰਲ ਕੀਤੇ ਜਾ ਰਹੇ ਹਨ, ਜਿਸ ਵਿੱਚ ਉਹ ਗੁਰੂ ਨਾਨਕ ਦੇਵ ਜੀ ਦੀ ਭੂਮਿਕਾ ਵਿੱਚ ਨਜ਼ਰ ਆ ਰਹੇ ਹਨ। ਇੰਨਾ ਹੀ ਨਹੀਂ, ਯੂਟਿਊਬ ‘ਤੇ ਟੀ-ਸੀਰੀਜ਼ ਨਾਮ ਦੇ ਇੱਕ ਫਰਜ਼ੀ ਯੂਟਿਊਬ ਚੈਨਲ ‘ਤੇ ਇੱਕ ਟ੍ਰੇਲਰ ਵੀ ਜਾਰੀ ਕੀਤਾ ਗਿਆ ਸੀ। ਜਦੋਂ ਮਾਮਲਾ ਗੰਭੀਰ ਹੋ ਗਿਆ ਤਾਂ ਆਮਿਰ ਦੀ ਟੀਮ ਨੇ ਬਿਆਨ ਜਾਰੀ ਕੀਤਾ।
ਆਮਿਰ ਖਾਨ ਦੀ ਟੀਮ ਦਾ ਬਿਆਨ
ਉਨ੍ਹਾਂ ਦੀ ਟੀਮ ਨੇ ਕਿਹਾ, “ਉਹ ਪੋਸਟਰ ਪੂਰੀ ਤਰ੍ਹਾਂ ਨਾਲ ਫਰਜੀ ਹੈ, ਜਿਸ ਵਿੱਚ ਆਮਿਰ ਖਾਨ ਨੂੰ ਗੁਰੂ ਨਾਨਕ ਦੇਵ ਜੀ ਦੀ ਭੂਮਿਕਾ ਵਿੱਚ ਦਿਖਾਇਆ ਜਾ ਰਿਹਾ ਹੈ। ਉਹ ਪੋਸਟਰ ਏਆਈ ਦੇ ਜਰੀਏ ਬਣਾਇਆ ਗਿਆ ਹੈ। ਆਮਿਰ ਖਾਨ ਦਾ ਅਜਿਹੇ ਕਿਸੇ ਵੀ ਪ੍ਰੋਜੈਕਟ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਦੇ ਦਿਲ ਵਿੱਚ ਗੁਰੂ ਨਾਨਕ ਦੇਵ ਜੀ ਲਈ ਅਥਾਹ ਸਤਿਕਾਰ ਹੈ ਅਤੇ ਉਹ ਕਦੇ ਵੀ ਕਿਸੇ ਵੀ ਅਜਿਹੀ ਚੀਜ਼ ਦਾ ਹਿੱਸਾ ਨਹੀਂ ਬਣਨਗੇ ਜੋ ਅਪਮਾਨਜਨਕ ਹੋਵੇ। ਫਰਜੀ ਖ਼ਬਰਾਂ ਨੂੰ ਨਜ਼ਰਅੰਦਾਜ਼ ਕਰੋ।”
Strongly condemn the fake poster & teaser showing Amir Khan portraying Guru Nanak Dev Ji! This is a deliberate, disgusting attack on Sikh religious sentiments and a clear attempt to provoke the Sikh community.
The fake channel is misusing @TSeries‘ name to spread hatred,1/4 pic.twitter.com/uoGwrQKzUJ
ਇਹ ਵੀ ਪੜ੍ਹੋ
— Pritpal Singh Baliawal (@PritpalBaliawal) April 27, 2025
ਭਾਜਪਾ ਦੀ ਪ੍ਰਤੀਕ੍ਰਿਆ
ਫਰਜ਼ੀ ਪੋਸਟਰ ਅਤੇ ਟ੍ਰੇਲਰ ਵਾਇਰਲ ਹੋਣ ਤੋਂ ਬਾਅਦ, ਪੰਜਾਬ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲਿਆਵਾਲ ਨੇ ਵੀ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੱਤੀ ਸੀ ਅਤੇ ਕਾਰਵਾਈ ਦੀ ਮੰਗ ਕੀਤੀ ਸੀ। 27 ਅਪ੍ਰੈਲ ਨੂੰ X ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ, “ਮੈਂ ਆਮਿਰ ਖਾਨ ਨੂੰ ਗੁਰੂ ਨਾਨਕ ਦੇਵ ਜੀ ਦੇ ਰੂਪ ਵਿੱਚ ਦਿਖਾਏ ਗਏ ਫਰਜੀ ਪੋਸਟਰ ਅਤੇ ਟੀਜ਼ਰ ਦੀ ਸਖ਼ਤ ਨਿੰਦਾ ਕਰਦਾ ਹਾਂ। ਇਹ ਸਿੱਖ ਧਾਰਮਿਕ ਭਾਵਨਾਵਾਂ ‘ਤੇ ਜਾਣਬੁੱਝ ਕੇ ਕੀਤਾ ਗਿਆ ਹਮਲਾ ਹੈ ਅਤੇ ਸਿੱਖ ਭਾਈਚਾਰੇ ਨੂੰ ਭੜਕਾਉਣ ਦੀ ਕੋਸ਼ਿਸ਼ ਹੈ।” ਉਨ੍ਹਾਂ ਇਹ ਵੀ ਲਿਖਿਆ ਕਿ ਟੀ-ਸੀਰੀਜ਼ ਦੇ ਨਾਮ ਦੀ ਵੀ ਦੁਰਵਰਤੋਂ ਹੋ ਰਹੀ ਹੈ।
ਆਮਿਰ ਦੀ ਟੀਮ ਦੇ ਬਿਆਨ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਅਜਿਹਾ ਕੋਈ ਪ੍ਰੋਜੈਕਟ ਨਹੀਂ ਕਰ ਰਹੇ ਹਨ। ਉਹ ਆਪਣੀ ਆਉਣ ਵਾਲੀ ਫਿਲਮ ‘ਸਿਤਾਰੇ ਜ਼ਮੀਨ ਪਰ’ ਨੂੰ ਲੈ ਕੇ ਲੰਬੇ ਸਮੇਂ ਤੋਂ ਖ਼ਬਰਾਂ ਵਿੱਚ ਹਨ। ਰਿਪੋਰਟਾਂ ਦੀ ਮੰਨੀਏ ਤਾਂ ਇਹ ਫਿਲਮ 20 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।