ਬ੍ਰਿਜਭੂਸ਼ਣ ਸਿੰਘ ਨੂੰ ਮਿਲੀ ਜ਼ਮਾਨਤ ਤਾਂ ਭੜਕੀ ਸਵਰਾ ਭਾਸਕਰ, ਬੋਲੀ- ਨਵੇਂ ਭਾਰਤ ‘ਚ ਸ਼ੋਸ਼ਣ ਕਰਨ ਵਾਲੇ ਹਨ ਆਜ਼ਾਦ
ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਦਿੱਲੀ ਦੀ ਅਦਾਲਤ ਤੋਂ ਅੰਤਰਿਮ ਜ਼ਮਾਨਤ ਮਿਲਣ 'ਤੇ ਸਵਰਾ ਭਾਸਕਰ ਦੀ ਪ੍ਰਤੀਕਿਰਿਆ ਆਈ ਹੈ। ਸਵਰਾ ਨੇ ਕਿਹਾ ਹੈ ਕਿ ਨਿਊ ਇੰਡੀਆ 'ਚ ਦਰਿੰਦਿਆਂ ਨੂੰ ਖੁੱਲ੍ਹੀ ਛੋਟ ਹੈ।

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Singh) ਨੂੰ ਦਿੱਲੀ ਦੀ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਫਿਲਮ ਅਦਾਕਾਰਾ ਸਵਰਾ ਭਾਸਕਰ (Swara Bhaskar) ਭੜਕ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੰਗਲਵਾਰ ਨੂੰ ਬ੍ਰਿਜ ਭੂਸ਼ਣ ਸਿੰਘ ਅਤੇ ਇਕ ਹੋਰ ਦੋਸ਼ੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਸੰਮਨ ਜਾਰੀ ਹੋਣ ਤੋਂ ਬਾਅਦ ਅੱਜ ਬ੍ਰਿਜ ਭੂਸ਼ਣ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
ਸਵਰਾ ਭਾਸਕਰ ਨੇ ਬ੍ਰਿਜ ਭੂਸ਼ਣ ਸਿੰਘ ਨੂੰ ਰਾਹਤ ਮਿਲਣ ‘ਤੇ ਇੰਸਟਾਗ੍ਰਾਮ ਸਟੋਰੀ ‘ਤੇ ਇਕ ਖਬਰ ਸ਼ੇਅਰ ਕਰਦੇ ਹੋਏ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਨੇ ਲਿਖਿਆ, “ਕਾਰਕੁੰਨਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਿਆਸੀ ਮਤਭੇਦ ਰੱਖਣ ਵਾਲਿਆਂ ਨੂੰ ਜ਼ਮਾਨਤ ਨਹੀਂ ਮਿਲਦੀ, ਪਰ ਸਰੀਰਿਕ ਸ਼ੋਸ਼ਣ ਕਰਨ ਵਾਲਿਆਂ ਅਤੇ ਦਰਿੰਦਿਆਂ ਨੂੰ ਨਿਊ ਇੰਡੀਆ ਵਿੱਚ ਖੁੱਲ੍ਹੀ ਛੋਟ ਹੈ।”
