ਬ੍ਰਿਜਭੂਸ਼ਣ ਸਿੰਘ ਨੂੰ ਮਿਲੀ ਜ਼ਮਾਨਤ ਤਾਂ ਭੜਕੀ ਸਵਰਾ ਭਾਸਕਰ, ਬੋਲੀ- ਨਵੇਂ ਭਾਰਤ ‘ਚ ਸ਼ੋਸ਼ਣ ਕਰਨ ਵਾਲੇ ਹਨ ਆਜ਼ਾਦ
ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਦਿੱਲੀ ਦੀ ਅਦਾਲਤ ਤੋਂ ਅੰਤਰਿਮ ਜ਼ਮਾਨਤ ਮਿਲਣ 'ਤੇ ਸਵਰਾ ਭਾਸਕਰ ਦੀ ਪ੍ਰਤੀਕਿਰਿਆ ਆਈ ਹੈ। ਸਵਰਾ ਨੇ ਕਿਹਾ ਹੈ ਕਿ ਨਿਊ ਇੰਡੀਆ 'ਚ ਦਰਿੰਦਿਆਂ ਨੂੰ ਖੁੱਲ੍ਹੀ ਛੋਟ ਹੈ।
ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Singh) ਨੂੰ ਦਿੱਲੀ ਦੀ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਫਿਲਮ ਅਦਾਕਾਰਾ ਸਵਰਾ ਭਾਸਕਰ (Swara Bhaskar) ਭੜਕ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੰਗਲਵਾਰ ਨੂੰ ਬ੍ਰਿਜ ਭੂਸ਼ਣ ਸਿੰਘ ਅਤੇ ਇਕ ਹੋਰ ਦੋਸ਼ੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਸੰਮਨ ਜਾਰੀ ਹੋਣ ਤੋਂ ਬਾਅਦ ਅੱਜ ਬ੍ਰਿਜ ਭੂਸ਼ਣ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
ਸਵਰਾ ਭਾਸਕਰ ਨੇ ਬ੍ਰਿਜ ਭੂਸ਼ਣ ਸਿੰਘ ਨੂੰ ਰਾਹਤ ਮਿਲਣ ‘ਤੇ ਇੰਸਟਾਗ੍ਰਾਮ ਸਟੋਰੀ ‘ਤੇ ਇਕ ਖਬਰ ਸ਼ੇਅਰ ਕਰਦੇ ਹੋਏ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਨੇ ਲਿਖਿਆ, “ਕਾਰਕੁੰਨਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਿਆਸੀ ਮਤਭੇਦ ਰੱਖਣ ਵਾਲਿਆਂ ਨੂੰ ਜ਼ਮਾਨਤ ਨਹੀਂ ਮਿਲਦੀ, ਪਰ ਸਰੀਰਿਕ ਸ਼ੋਸ਼ਣ ਕਰਨ ਵਾਲਿਆਂ ਅਤੇ ਦਰਿੰਦਿਆਂ ਨੂੰ ਨਿਊ ਇੰਡੀਆ ਵਿੱਚ ਖੁੱਲ੍ਹੀ ਛੋਟ ਹੈ।”
ਅਦਾਲਤ ਵਿੱਚ ਕੀ ਹੋਇਆ?
ਬ੍ਰਿਜਭੂਸ਼ਣ ਸ਼ਰਨ ਸਿੰਘ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਹੋਏ। ਪਰ ਸੰਖੇਪ ਸੁਣਵਾਈ ਤੋਂ ਬਾਅਦ ਹੀ ਅਦਾਲਤ ਨੇ ਕੇਸ ਦੀ ਸੁਣਵਾਈ 20 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਅਤੇ ਉਦੋਂ ਤੱਕ ਬ੍ਰਿਜ ਭੂਸ਼ਣ ਸਿੰਘ ਅਤੇ ਸਹਿ ਦੋਸ਼ੀ ਵਿਨੋਦ ਤੋਮਰ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਦੋਵਾਂ ਦੋਸ਼ੀਆਂ ਨੂੰ 25,000 ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਰੈਗੂਲਰ ਜ਼ਮਾਨਤ ‘ਤੇ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹੋਵੇਗੀ।
ਭਾਜਪਾ ਸੰਸਦ ਮੈਂਬਰ ਦੀ ਤਰਫੋਂ ਵਕੀਲ ਏਪੀ ਸਿੰਘ ਅਤੇ ਰਾਜੀਵ ਮੋਹਨ ਨੇ ਦਲੀਲ ਦਿੱਤੀ। ਸੰਸਦ ਮੈਂਬਰ ਦਾ ਪੱਖ ਰੱਖਦੇ ਹੋਏ ਵਕੀਲਾਂ ਨੇ ਅਦਾਲਤ ‘ਚ ਕਿਹਾ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਪੁਲਿਸ ਵੱਲੋਂ ਲਗਾਈਆਂ ਗਈਆਂ ਧਾਰਾਵਾਂ ‘ਚੋਂ ਕਿਸੇ ਵੀ ਧਾਰਾ ‘ਚ ਪੰਜ ਸਾਲ ਤੋਂ ਵੱਧ ਸਜ਼ਾ ਦੀ ਵਿਵਸਥਾ ਨਹੀਂ ਹੈ। ਹਾਲਾਂਕਿ, ਦਿੱਲੀ ਪੁਲਿਸ ਦੇ ਵਕੀਲ ਨੇ ਬ੍ਰਿਜ ਭੂਸ਼ਣ ਸਿੰਘ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਬਾਹਰ ਜਾ ਕੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।
ਇਹ ਵੀ ਪੜ੍ਹੋ
ਖੁੱਲ੍ਹ ਕੇ ਬੋਲਦੀ ਹੈ ਸਵਰਾ ਭਾਸਕਰ
ਤੁਹਾਨੂੰ ਦੱਸ ਦੇਈਏ ਕਿ ਸਵਰਾ ਭਾਸਕਰ ਵੱਖ-ਵੱਖ ਮੁੱਦਿਆਂ ‘ਤੇ ਖੁੱਲ੍ਹ ਕੇ ਆਪਣੀ ਰਾਏ ਜ਼ਾਹਰ ਕਰਨ ਲਈ ਜਾਣੀ ਜਾਂਦੀ ਹੈ। ਪਹਿਲਵਾਨਾਂ ਨਾਲ ਸਬੰਧਤ ਜਿਨਸੀ ਸ਼ੋਸ਼ਣ ਦਾ ਮਾਮਲਾ ਹੋਵੇ, ਕਿਸਾਨ ਅੰਦੋਲਨ ਹੋਵੇ ਜਾਂ ਫਿਰ CAA-NRC ਦਾ ਮੁੱਦਾ ਹੋਵੇ, ਸਵਰਾ ਭਾਸਕਰ ਹਮੇਸ਼ਾ ਆਪਣੇ ਮਨ ਦੀ ਗੱਲ ਕਹਿਣ ਲਈ ਆਪਣੀ ਆਵਾਜ਼ ਉਠਾਉਂਦੀ ਰਹੀ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਸਵਰਾ ਭਾਸਕਰ ਆਖਰੀ ਵਾਰ ਫਿਲਮ ‘ਜਹਾਂ ਚਾਰ ਯਾਰ’ ‘ਚ ਨਜ਼ਰ ਆਈ ਸੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ