AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Mangal Dhillon Death: ਅਦਾਕਾਰ ਮੰਗਲ ਢਿੱਲੋਂ ਦਾ ਦੇਹਾਂਤ, ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ

TV Actor Death: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ, ਨਿਰਮਾਤਾ ਅਤੇ ਨਿਰਦੇਸ਼ਕ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਜਿਸ ਤੋਂ ਬਾਅਦ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

Mangal Dhillon Death: ਅਦਾਕਾਰ ਮੰਗਲ ਢਿੱਲੋਂ ਦਾ ਦੇਹਾਂਤ, ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ
Photo Credit: Facebook
abhishek-thakur
| Updated On: 11 Jun 2023 11:45 AM IST
Share
Mangal Dhillon Death: ਫਿਲਮ ਇੰਡਸਟਰੀ ਦੇ ਇੱਕ ਹੋਰ ਸਿਤਾਰੇ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਪੰਜਾਬੀ ਫਿਲਮ ਇੰਡਸਟਰੀ (Punjabi Film Industry) ਦੇ ਮਸ਼ਹੂਰ ਅਦਾਕਾਰ, ਨਿਰਮਾਤਾ ਅਤੇ ਨਿਰਦੇਸ਼ਕ ਮੰਗਲ ਢਿੱਲੋਂ ਦਾ ਦੇਹਾਂਤ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਉਹ ਲੁਧਿਆਣਾ ਦੇ ਕੈਂਸਰ ਹਸਪਤਾਲ ਵਿੱਚ ਦਾਖਲ ਸਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ।ਇਸ ਖਬਰ ਤੋਂ ਬਾਅਦ ਬਾਲੀਵੁੱਡ ਅਤੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

ਮੰਗਲ ਸਿੰਘ ਢਿੱਲੋਂ ਦਾ ਪਿਛੋਕੜ

ਮੰਗਲ ਸਿੰਘ ਢਿੱਲੋਂ ਦਾ ਜਨਮ ਪੰਜਾਬ ਦੇ ਫਰੀਦਕੋਟ (Faridkot) ਵਿੱਚ ਇੱਕ ਸਿੱਖ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਨੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਾਈ ਕੀਤੀ ਅਤੇ ਇਸ ਤੋਂ ਬਾਅਦ ਉਹ ਆਪਣੇ ਪਿਤਾ ਨਾਲ ਉੱਤਰ ਪ੍ਰਦੇਸ਼ ਵਿੱਚ ਸ਼ਿਫਟ ਹੋ ਗਏ।
View this post on Instagram

A post shared by G KUSH (@gkushofficially)

ਟੀਵੀ ਦੀ ਦੁਨੀਆ ਤੋਂ ਕੀਤੀ ਕਰੀਆਰ ਦੀ ਸ਼ੁਰੂਆਤ

ਮੰਗਲ ਸਿੰਘ ਢਿੱਲੋਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਦੀ ਦੁਨੀਆ ਤੋਂ ਕੀਤੀ ਸੀ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 1986 ਵਿੱਚ ਸ਼ੋਅ ਕਥਾ ਸਾਗਰ ਨਾਲ ਕੀਤੀ ਸੀ। ਇਸ ਤੋਂ ਬਾਅਦ ਉਹ ਮਸ਼ਹੂਰ ਟੀਵੀ ਸ਼ੋਅ (TV Show) ਬੁਨੀਆਦ ਵਿੱਚ ਵੀ ਨਜ਼ਰ ਆਈ। ਇਸ ਤੋਂ ਇਲਾਵਾ ਉਨ੍ਹਾਂ ਨੇ ਜੂਨੂਨ, ਕਿਸਮਤ, ਪੈਂਥਰ, ਘੁਟਾਨ, ਰਿਸ਼ਤਾ, ਯੁੱਗ, ਨੂਰ ਜਹਾਂ, ਸਾਹਿਲ ਅਤੇ ਟ੍ਰੇਨ ਟੂ ਪਾਕਿਸਤਾਨ ਵਰਗੀਆਂ ਫਿਲਮਾਂ ‘ਚ ਕੰਮ ਕੀਤਾ। ਇਸ ਦੌਰਾਨ ਉਨ੍ਹਾਂ ਬਾਲੀਵੁੱਡ ਦੇ ਕਈ ਵੱਡੇ ਸਿਤਾਰੀਆਂ ਨਾਲ ਕੰਮ ਕੀਤਾ।

ਸਿਆਸੀ ਜਗਤ ‘ਚ ਵੀ ਸੋਗ ਦੀ ਲਹਿਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੰਗਲ ਢਿੱਲੋਂ ਦੇ ਦੇਹਾਂਤ ‘ਤੇ ਦੁੱਖ ਜਾਹਿਰ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਸਿਨੇਮਾ ਜਗਤ ਵਿੱਚ ਬਤੌਰ ਅਦਾਕਾਰ, ਨਿਰਦੇਸ਼ਕ ਅਤੇ ਫਿਲਮ ਨਿਰਮਾਤਾ, ਪੰਜਾਬ ਅਤੇ ਪੰਜਾਬੀਅਤ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਪੁੱਤਰ ਮੰਗਲ ਢਿੱਲੋਂ ਜੀ ਦੇ ਸਦੀਵੀ ਵਿਛੋੜੇ ਬਾਰੇ ਸੁਣ ਕੇ ਬੇਹੱਦ ਅਫ਼ਸੋਸ ਹੋਇਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...