Mangal Dhillon Death: ਅਦਾਕਾਰ ਮੰਗਲ ਢਿੱਲੋਂ ਦਾ ਦੇਹਾਂਤ, ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ

Updated On: 

11 Jun 2023 11:45 AM

TV Actor Death: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ, ਨਿਰਮਾਤਾ ਅਤੇ ਨਿਰਦੇਸ਼ਕ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਜਿਸ ਤੋਂ ਬਾਅਦ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

Mangal Dhillon Death: ਅਦਾਕਾਰ ਮੰਗਲ ਢਿੱਲੋਂ ਦਾ ਦੇਹਾਂਤ, ਫਿਲਮ ਇੰਡਸਟਰੀ ਚ ਸੋਗ ਦੀ ਲਹਿਰ

Photo Credit: Facebook

Follow Us On

Mangal Dhillon Death: ਫਿਲਮ ਇੰਡਸਟਰੀ ਦੇ ਇੱਕ ਹੋਰ ਸਿਤਾਰੇ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਪੰਜਾਬੀ ਫਿਲਮ ਇੰਡਸਟਰੀ (Punjabi Film Industry) ਦੇ ਮਸ਼ਹੂਰ ਅਦਾਕਾਰ, ਨਿਰਮਾਤਾ ਅਤੇ ਨਿਰਦੇਸ਼ਕ ਮੰਗਲ ਢਿੱਲੋਂ ਦਾ ਦੇਹਾਂਤ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਉਹ ਲੁਧਿਆਣਾ ਦੇ ਕੈਂਸਰ ਹਸਪਤਾਲ ਵਿੱਚ ਦਾਖਲ ਸਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ।ਇਸ ਖਬਰ ਤੋਂ ਬਾਅਦ ਬਾਲੀਵੁੱਡ ਅਤੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

ਮੰਗਲ ਸਿੰਘ ਢਿੱਲੋਂ ਦਾ ਪਿਛੋਕੜ

ਮੰਗਲ ਸਿੰਘ ਢਿੱਲੋਂ ਦਾ ਜਨਮ ਪੰਜਾਬ ਦੇ ਫਰੀਦਕੋਟ (Faridkot) ਵਿੱਚ ਇੱਕ ਸਿੱਖ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਨੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਾਈ ਕੀਤੀ ਅਤੇ ਇਸ ਤੋਂ ਬਾਅਦ ਉਹ ਆਪਣੇ ਪਿਤਾ ਨਾਲ ਉੱਤਰ ਪ੍ਰਦੇਸ਼ ਵਿੱਚ ਸ਼ਿਫਟ ਹੋ ਗਏ।

ਟੀਵੀ ਦੀ ਦੁਨੀਆ ਤੋਂ ਕੀਤੀ ਕਰੀਆਰ ਦੀ ਸ਼ੁਰੂਆਤ

ਮੰਗਲ ਸਿੰਘ ਢਿੱਲੋਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਦੀ ਦੁਨੀਆ ਤੋਂ ਕੀਤੀ ਸੀ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 1986 ਵਿੱਚ ਸ਼ੋਅ ਕਥਾ ਸਾਗਰ ਨਾਲ ਕੀਤੀ ਸੀ। ਇਸ ਤੋਂ ਬਾਅਦ ਉਹ ਮਸ਼ਹੂਰ ਟੀਵੀ ਸ਼ੋਅ (TV Show) ਬੁਨੀਆਦ ਵਿੱਚ ਵੀ ਨਜ਼ਰ ਆਈ। ਇਸ ਤੋਂ ਇਲਾਵਾ ਉਨ੍ਹਾਂ ਨੇ ਜੂਨੂਨ, ਕਿਸਮਤ, ਪੈਂਥਰ, ਘੁਟਾਨ, ਰਿਸ਼ਤਾ, ਯੁੱਗ, ਨੂਰ ਜਹਾਂ, ਸਾਹਿਲ ਅਤੇ ਟ੍ਰੇਨ ਟੂ ਪਾਕਿਸਤਾਨ ਵਰਗੀਆਂ ਫਿਲਮਾਂ ‘ਚ ਕੰਮ ਕੀਤਾ। ਇਸ ਦੌਰਾਨ ਉਨ੍ਹਾਂ ਬਾਲੀਵੁੱਡ ਦੇ ਕਈ ਵੱਡੇ ਸਿਤਾਰੀਆਂ ਨਾਲ ਕੰਮ ਕੀਤਾ।

ਸਿਆਸੀ ਜਗਤ ‘ਚ ਵੀ ਸੋਗ ਦੀ ਲਹਿਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੰਗਲ ਢਿੱਲੋਂ ਦੇ ਦੇਹਾਂਤ ‘ਤੇ ਦੁੱਖ ਜਾਹਿਰ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਸਿਨੇਮਾ ਜਗਤ ਵਿੱਚ ਬਤੌਰ ਅਦਾਕਾਰ, ਨਿਰਦੇਸ਼ਕ ਅਤੇ ਫਿਲਮ ਨਿਰਮਾਤਾ, ਪੰਜਾਬ ਅਤੇ ਪੰਜਾਬੀਅਤ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਪੁੱਤਰ ਮੰਗਲ ਢਿੱਲੋਂ ਜੀ ਦੇ ਸਦੀਵੀ ਵਿਛੋੜੇ ਬਾਰੇ ਸੁਣ ਕੇ ਬੇਹੱਦ ਅਫ਼ਸੋਸ ਹੋਇਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ