AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਵਧਾਏ ਮਦਦ ਦੇ ਹੱਥ, ਸ਼ੁਰੂ ਕੀਤੀ ‘ਹੈਲਪਲਾਈਨ’, ਟਵੀਟ ਕਰ ਦਿੱਤੀ ਜਾਣਕਾਰੀ

Sonu Sood: ਕਈ ਉੱਘੀਆਂ ਹਸਤੀਆਂ ਪੰਜਾਬੀਆਂ ਲਈ ਰਾਹਤ ਸਮੱਗਰੀ ਭੇਜ ਰਹੇ ਹਨ। ਹੁਣ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਵੀ ਹੜ੍ਹ ਪੀੜਤਾਂ ਲਈ ਮਦਦ ਦਾ ਹੱਧ ਵਧਾਉਂਦਿਆਂ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ।

ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਵਧਾਏ ਮਦਦ ਦੇ ਹੱਥ, ਸ਼ੁਰੂ ਕੀਤੀ 'ਹੈਲਪਲਾਈਨ', ਟਵੀਟ ਕਰ ਦਿੱਤੀ ਜਾਣਕਾਰੀ
tv9-punjabi
| Updated On: 26 Jul 2023 19:20 PM IST
Share
ਇਸ ਸਮੇਂ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਹਰ ਕੋਈ ਮੀਂਹ ਦੇ ਕਹਿਰ ਦਾ ਸਾਹਮਣਾ ਕਰ ਰਿਹਾ ਹੈ। ਪਹਾੜਾਂ ‘ਚ ਜਿੱਥੇ ਭਾਰੀ ਮੀਂਹ ਕਾਰਨ ਸਾਰੀਆਂ ਨਦੀਆਂ ਉਫਾਨ ਤੇ ਹਨ ਅਤੇ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉੱਥੇ ਹੀ ਮੈਦਾਨੀ ਇਲਾਕਿਆਂ ਵਿੱਚ ਵੀ ਹੜ੍ਹ ਵਰਗੇ ਹਾਲਾਤ ਹਨ। ਦਿੱਲੀ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸੇ ਵੀ ਪਾਣੀ ਵਿਚ ਡੁੱਬ ਗਏ ਹਨ, ਜਿਸ ਕਰਕੇ ਇੱਥੋਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ‘ਚ ਕਈ ਲੋਕ ਪੰਜਾਬੀਆਂ ਲਈ ਰਾਹਤ ਸਮੱਗਰੀ ਭੇਜ ਰਹੇ ਹਨ। ਹੁਣ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਵੀ ਹੜ੍ਹ ਪੀੜਤਾਂ ਲਈ ਮਦਦ ਦਾ ਹੱਧ ਵਧਾਉਂਦਿਆਂ ਹੈਲਪਲਾਈਨ ਸ਼ੁਰੂ ਕੀਤੀ ਹੈ। ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਦੌਰਾਨ, ਅਦਾਕਾਰ ਅਤੇ ਸਮਾਜੇਸਵੀ ਸੋਨੂੰ ਸੂਦ (Sonu Sood) ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇੱਕ ਹੈਲਪਲਾਈਨ ਸ਼ੁਰੂ ਕੀਤੀ ਹੈ। ਕੋਰੋਨਾ ਮਹਾਮਾਰੀ ‘ਚ ਪ੍ਰਵਾਸੀਆਂ ਲਈ ਭਗਵਾਨ ਬਣ ਕੇ ਉੱਭਰੇ ਸੋਨੂੰ ਸੂਦ ਇਕ ਵਾਰ ਫਿਰ ਲੋਕਾਂ ਲਈ ਮਦਦਗਾਰ ਸਾਬਤ ਹੋ ਰਹੇ ਹਨ। ਅਭਿਨੇਤਾ ਨੇ ਟਵਿੱਟਰ ‘ਤੇ ਪੰਜਾਬ ਅਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹੈਲਪਲਾਈਨ ਬਾਰੇ ਸੂਚਿਤ ਕਰਦੇ ਹੋਏ ਦਿਲ ਛੁਹ ਲੈਣ ਵਾਲੀ ਪੋਸਟ ਲਿੱਖੀ। ਇਸ ਨੋਟ ਨੂੰ ਪੜ੍ਹ ਕੇ ਪੰਜਾਬ ਦੇ ਸਾਰੇ ਲੋਕਾਂ ਵਿੱਚ ਹਿੰਮਤ ਅਤੇ ਮਦਦ ਦੀ ਉਮੀਦ ਜਾਗਣਾ ਤੈਅ ਹੈ। ਸੋਨੂੰ ਸੂਦ ਨੇ ਟਵੀਟ ਕਰਕੇ ਲਿਖਿਆ, ‘ਮੇਰੇ ਪਿਆਰੇ ਪੰਜਾਬ, ਤੁਹਾਡੇ ਲਈ ਮੇਰਾ ਦਿਲ ਦੁਖਦਾ ਹੈ। ਜਿਸ ਧਰਤੀ ਤੇ ਮੈਂ ਵੱਡਾ ਹੋਇਆ, ਉਸ ਧਰਤੀ ਤੇ ਅਜਿਹੀ ਸਥਿਤੀ ਮੈਨੂੰ ਬਹੁਤ ਦੁਖੀ ਕਰ ਰਹੀ ਹੈ। ਅਸੀਂ ਇਕੱਠੇ ਮਿਲ ਕੇ ਇਸ ਤੂਫਾਨ ਦਾ ਸਾਹਮਣਾ ਕਰਾਂਗੇ।’ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੀ 23 ਜੁਲਾਈ ਨੂੰ ਵੀ ਸੋਨੂ ਨੇ ਟਵੀਟ ਕਰਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਗੱਲ ਕਹੀ ਸੀ। ਉਦੋਂ ਵੀ ਉਨ੍ਹਾਂ ਨੇ ਬੜਾ ਹੀ ਭਾਵੁੱਕ ਮੈਸੇਜ ਲਿੱਖਿਆ ਸੀ।

ਹੜ੍ਹ ਨਾਲ ਪ੍ਰਭਾਵਿਤ ਹਨ ਪੰਜਾਬ ਦੇ ਕਈ ਜਿਲ੍ਹੇ

ਜਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹੇ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਏ ਸਨ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਹਾਲੇ ਵੀ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਹੜ੍ਹਾਂ ਦਾ ਪਾਣੀ ਖੜਾ ਹੈ। ਲੋਕਾਂ ਦੇ ਘਰਾਂ ਦੇ ਵੱਡੇ ਹਿੱਸੇ ਅਤੇ ਵਾਹੀਯੋਗ ਜ਼ਮੀਨਾਂ ਵੀ ਹੜ੍ਹ ਦੇ ਪਾਣੀ ਨਾਲ ਬਰਬਾਦ ਹੋ ਗਏ ਹਨ। ਸੋਨੂੰ ਸੂਦ ਤੋਂ ਪਹਿਲਾਂ ਐਕਟਰ ਰਣਦੀਪ ਹੁੱਡਾ ਨੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹੱਥ ਵਧਾਇਆ ਸੀ। ਅਭਿਨੇਤਾ ਦੀ ਪ੍ਰੇਮਿਕਾ ਵੀ ਉਨ੍ਹਾਂ ਦੇ ਨਾਲ ਰਾਹਤ ਕਾਰਜਾਂ ਵਿੱਚ ਸ਼ਾਮਲ ਹੋਈ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...