ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਵਧਾਏ ਮਦਦ ਦੇ ਹੱਥ, ਸ਼ੁਰੂ ਕੀਤੀ ‘ਹੈਲਪਲਾਈਨ’, ਟਵੀਟ ਕਰ ਦਿੱਤੀ ਜਾਣਕਾਰੀ

Updated On: 

26 Jul 2023 19:20 PM

Sonu Sood: ਕਈ ਉੱਘੀਆਂ ਹਸਤੀਆਂ ਪੰਜਾਬੀਆਂ ਲਈ ਰਾਹਤ ਸਮੱਗਰੀ ਭੇਜ ਰਹੇ ਹਨ। ਹੁਣ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਵੀ ਹੜ੍ਹ ਪੀੜਤਾਂ ਲਈ ਮਦਦ ਦਾ ਹੱਧ ਵਧਾਉਂਦਿਆਂ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ।

ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਵਧਾਏ ਮਦਦ ਦੇ ਹੱਥ, ਸ਼ੁਰੂ ਕੀਤੀ ਹੈਲਪਲਾਈਨ, ਟਵੀਟ ਕਰ ਦਿੱਤੀ ਜਾਣਕਾਰੀ
Follow Us On

ਇਸ ਸਮੇਂ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਹਰ ਕੋਈ ਮੀਂਹ ਦੇ ਕਹਿਰ ਦਾ ਸਾਹਮਣਾ ਕਰ ਰਿਹਾ ਹੈ। ਪਹਾੜਾਂ ‘ਚ ਜਿੱਥੇ ਭਾਰੀ ਮੀਂਹ ਕਾਰਨ ਸਾਰੀਆਂ ਨਦੀਆਂ ਉਫਾਨ ਤੇ ਹਨ ਅਤੇ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉੱਥੇ ਹੀ ਮੈਦਾਨੀ ਇਲਾਕਿਆਂ ਵਿੱਚ ਵੀ ਹੜ੍ਹ ਵਰਗੇ ਹਾਲਾਤ ਹਨ। ਦਿੱਲੀ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸੇ ਵੀ ਪਾਣੀ ਵਿਚ ਡੁੱਬ ਗਏ ਹਨ, ਜਿਸ ਕਰਕੇ ਇੱਥੋਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜਿਹੇ ‘ਚ ਕਈ ਲੋਕ ਪੰਜਾਬੀਆਂ ਲਈ ਰਾਹਤ ਸਮੱਗਰੀ ਭੇਜ ਰਹੇ ਹਨ। ਹੁਣ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਵੀ ਹੜ੍ਹ ਪੀੜਤਾਂ ਲਈ ਮਦਦ ਦਾ ਹੱਧ ਵਧਾਉਂਦਿਆਂ ਹੈਲਪਲਾਈਨ ਸ਼ੁਰੂ ਕੀਤੀ ਹੈ।

ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਦੌਰਾਨ, ਅਦਾਕਾਰ ਅਤੇ ਸਮਾਜੇਸਵੀ ਸੋਨੂੰ ਸੂਦ (Sonu Sood) ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇੱਕ ਹੈਲਪਲਾਈਨ ਸ਼ੁਰੂ ਕੀਤੀ ਹੈ। ਕੋਰੋਨਾ ਮਹਾਮਾਰੀ ‘ਚ ਪ੍ਰਵਾਸੀਆਂ ਲਈ ਭਗਵਾਨ ਬਣ ਕੇ ਉੱਭਰੇ ਸੋਨੂੰ ਸੂਦ ਇਕ ਵਾਰ ਫਿਰ ਲੋਕਾਂ ਲਈ ਮਦਦਗਾਰ ਸਾਬਤ ਹੋ ਰਹੇ ਹਨ। ਅਭਿਨੇਤਾ ਨੇ ਟਵਿੱਟਰ ‘ਤੇ ਪੰਜਾਬ ਅਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹੈਲਪਲਾਈਨ ਬਾਰੇ ਸੂਚਿਤ ਕਰਦੇ ਹੋਏ ਦਿਲ ਛੁਹ ਲੈਣ ਵਾਲੀ ਪੋਸਟ ਲਿੱਖੀ। ਇਸ ਨੋਟ ਨੂੰ ਪੜ੍ਹ ਕੇ ਪੰਜਾਬ ਦੇ ਸਾਰੇ ਲੋਕਾਂ ਵਿੱਚ ਹਿੰਮਤ ਅਤੇ ਮਦਦ ਦੀ ਉਮੀਦ ਜਾਗਣਾ ਤੈਅ ਹੈ।

ਸੋਨੂੰ ਸੂਦ ਨੇ ਟਵੀਟ ਕਰਕੇ ਲਿਖਿਆ, ‘ਮੇਰੇ ਪਿਆਰੇ ਪੰਜਾਬ, ਤੁਹਾਡੇ ਲਈ ਮੇਰਾ ਦਿਲ ਦੁਖਦਾ ਹੈ। ਜਿਸ ਧਰਤੀ ਤੇ ਮੈਂ ਵੱਡਾ ਹੋਇਆ, ਉਸ ਧਰਤੀ ਤੇ ਅਜਿਹੀ ਸਥਿਤੀ ਮੈਨੂੰ ਬਹੁਤ ਦੁਖੀ ਕਰ ਰਹੀ ਹੈ। ਅਸੀਂ ਇਕੱਠੇ ਮਿਲ ਕੇ ਇਸ ਤੂਫਾਨ ਦਾ ਸਾਹਮਣਾ ਕਰਾਂਗੇ।’

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੀ 23 ਜੁਲਾਈ ਨੂੰ ਵੀ ਸੋਨੂ ਨੇ ਟਵੀਟ ਕਰਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਗੱਲ ਕਹੀ ਸੀ। ਉਦੋਂ ਵੀ ਉਨ੍ਹਾਂ ਨੇ ਬੜਾ ਹੀ ਭਾਵੁੱਕ ਮੈਸੇਜ ਲਿੱਖਿਆ ਸੀ।

ਹੜ੍ਹ ਨਾਲ ਪ੍ਰਭਾਵਿਤ ਹਨ ਪੰਜਾਬ ਦੇ ਕਈ ਜਿਲ੍ਹੇ

ਜਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹੇ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਏ ਸਨ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਹਾਲੇ ਵੀ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਹੜ੍ਹਾਂ ਦਾ ਪਾਣੀ ਖੜਾ ਹੈ। ਲੋਕਾਂ ਦੇ ਘਰਾਂ ਦੇ ਵੱਡੇ ਹਿੱਸੇ ਅਤੇ ਵਾਹੀਯੋਗ ਜ਼ਮੀਨਾਂ ਵੀ ਹੜ੍ਹ ਦੇ ਪਾਣੀ ਨਾਲ ਬਰਬਾਦ ਹੋ ਗਏ ਹਨ। ਸੋਨੂੰ ਸੂਦ ਤੋਂ ਪਹਿਲਾਂ ਐਕਟਰ ਰਣਦੀਪ ਹੁੱਡਾ ਨੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹੱਥ ਵਧਾਇਆ ਸੀ। ਅਭਿਨੇਤਾ ਦੀ ਪ੍ਰੇਮਿਕਾ ਵੀ ਉਨ੍ਹਾਂ ਦੇ ਨਾਲ ਰਾਹਤ ਕਾਰਜਾਂ ਵਿੱਚ ਸ਼ਾਮਲ ਹੋਈ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ