ਅਦਾਕਾਰ ਵਰੁਣ ਧਵਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਬਾਰਡਰ 2 ਦੀ ਸ਼ੂਟਿੰਗ ਪੂਰੀ ਹੋਣ ‘ਤੇ ਕੀਤੀ ਅਰਦਾਸ
Varun Dhawan Visit Golden Temple: ਬਾਰਡਰ-2 ਫਿਲਮ ਦੀ ਅੰਮ੍ਰਿਤਸਰ ਵਿੱਚ ਚਲ ਰਹੀ ਸੁਟਿੰਗ ਦੇ ਚਲਦੀਆਂ ਅਦਾਕਾਰ ਵਰੁਣ ਧਵਨ ਅਤੇ ਡਾਇਰੈਕਟਰ ਭੁਸਣ ਕੁਮਾਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿਥੇ ਉਨ੍ਹਾਂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਥਾ ਟੇਕਿਆ।
Varun Dhawan Visit Golden Temple: ਬਾਲੀਵੁੱਡ ਅਦਾਕਾਰ ਵਰੁਣ ਧਵਨ ਅਤੇ ਨਿਰਮਾਤਾ ਭੂਸ਼ਣ ਕੁਮਾਰ ਸੋਮਵਾਰ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਦੋਵਾਂ ਨੇ ਬਾਰਡਰ-2 ਦੀ ਸ਼ੂਟਿੰਗ ਪੂਰੀ ਹੋਣ ਤੇ ਅਰਦਾਸ ਕੀਤੀ। ਅਦਾਕਾਰ ਵਰੁਣ ਧਵਨ ਅਤੇ ਟੀ ਸੀਰੀਜ਼ ਦੇ ਚੇਅਰਮੈਨ ਅਤੇ ਬਾਰਡਰ 2 ਫਿਲਮ ਦੇ ਨਿਰਮਾਤਾਵਾਂ ਵਿੱਚੋਂ ਇੱਕ ਭੂਸ਼ਣ ਕੁਮਾਰ, ਦੋਵੇਂ ਬਾਰਡਰ 2 ਫਿਲਮ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਆਏ ਸਨ।
ਬਾਰਡਰ-2 ਨੂੰ ਲੈ ਕੇ ਸੁਰਖੀਆਂ ‘ਚ ਹਨ ਵਰੁਣ ਧਵਨ
ਬੀਤੇ ਕੱਲ੍ਹ ਯਾਨੀ ਸੋਮਵਾਰ ਨੂੰ ਦੇਰ ਰਾਤ ਸ਼ੂਟਿੰਗ ਖਤਮ ਹੋਣ ਤੋਂ ਬਾਅਦ, ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਅਰਦਾਸ ਅਤੇ ਰਸ ਭੀਣੀ ਬਾਣੀ ਦਾ ਆਨੰਦ ਮਾਣਿਆ। ਇਸ ਦੌਰਾਨ ਉਨ੍ਹਾਂ ਦੇ ਫੈਨਸ ਨੇ ਉਨ੍ਹਾਂ ਨੂੰ ਪਛਾਣ ਲਿਆ। ਜਿਸ ਤੋਂ ਬਾਅਦ ਫੈਨਸ ਵੱਲੋਂ ਉਨ੍ਹਾਂ ਦੇ ਨਾਲ ਸੈਲਫੀ ਲਈਆਂ ਗਈਆਂ।
ਤੁਹਾਨੂੰ ਦੱਸ ਦੇਈਏ ਕਿ, ਵਰੁਣ ਧਵਨ ਦੀ ਆਉਣ ਵਾਲੀ ਫਿਲਮ ਸਨੀ ਸੰਸਕਾਰੀ ਕੀ ਤੁਲਸੀ ਕੁਮਾਰੀ ਸਤੰਬਰ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਦੇ ਨਾਲ ਹੀ ਵਰੁਣ ਧਵਨ ਬਾਰਡਰ-2 ਵਿੱਚ ਆਪਣੀ ਭੂਮਿਕਾ ਕਾਰਨ ਵੀ ਸੁਰਖੀਆਂ ਵਿੱਚ ਹੈ।
ਦਿਲਜੀਤ ਦੋਸਾਂਝ ਨੇ ਬਾਰਡਰ-2 ਦੀ ਸ਼ੂਟਿੰਗ ‘ਤੇ ਕੀਤੀ ਸੀ ਪੋਸਟ
ਵਰੁਣ ਧਵਨ ਨੇ ਪਹਿਲਾਂ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ, ਅਹਾਨ ਸ਼ੈੱਟੀ ਅਤੇ ਹੋਰ ਮੈਂਬਰਾਂ ਨਾਲ ਬਾਰਡਰ-2 ਦੀ ਸ਼ੂਟਿੰਗ ਪੂਰੀ ਹੋਣ ਦਾ ਇੱਕ ਵੀਡੀਓ ਸਾਂਝਾ ਕੀਤਾ ਸੀ। ਜਿਸ ਵਿੱਚ ਦਿਲਜੀਤ ਦੋਸਾਂਝ ਉਨ੍ਹਾਂ ਨੂੰ ਲੱਡੂ ਖੁਆਉਂਦੇ ਹੋਏ ਦਿਖਾਈ ਦੇ ਰਹੇ ਹਨ।
ਚਾਰ ਦਿਨ ਪਹਿਲਾਂ, ਵਰੁਣ ਧਵਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੇ ਪੰਜਾਬ ਦੇ ਖੇਤਾਂ ਵਿੱਚ ਕੁੜਤਾ ਪਜਾਮਾ ਪਹਿਨੇ ਇੱਕ ਫੋਟੋ ਸਾਂਝੀ ਕੀਤੀ ਸੀ ਜਿਸ ਨੂੰ ਲੱਖਾਂ ਲਾਈਕਸ ਅਤੇ ਟਿੱਪਣੀਆਂ ਮਿਲੀਆਂ ਸਨ।


