AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਜਮੇਰ 92: ‘250 ਕੁੜੀਆਂ ਹੋਈਆਂ ਸ਼ਿਕਾਰ’ – ਕਸ਼ਮੀਰ-ਕੇਰਲ ਤੋਂ ਬਾਅਦ ਹੁਣ ਅਜਮੇਰ ਦੀ ਕਹਾਣੀ, ਵੱਡੇ ਪਰਦੇ ‘ਤੇ ਆ ਰਹੀ ਨਵੀਂ ਫਿਲਮ

Ajmer 92 Film: ਦਿ ਕਸ਼ਮੀਰ ਫਾਈਲਸ ਅਤੇ ਦ ਕੇਰਲਾ ਸਟੋਰੀ ਤੋਂ ਬਾਅਦ ਇੱਕ ਹੋਰ ਫਿਲਮ ਚਰਚਾ ਵਿੱਚ ਹੈ। ਇਸ ਦਾ ਟਾਈਟਲ ਹੈ 'ਅਜਮੇਰ 92', ਜਿਸ ਨੂੰ ਪੁਸ਼ਪੇਂਦਰ ਸਿੰਘ ਡਾਇਰੈਕਟ ਕਰਨ ਜਾ ਰਹੇ ਹਨ। ਇਹ ਫਿਲਮ ਅਜਮੇਰ ਦੀ ਸੱਚੀ ਘਟਨਾ 'ਤੇ ਆਧਾਰਿਤ ਦੱਸੀ ਜਾ ਰਹੀ ਹੈ।

tv9-punjabi
| Published: 29 May 2023 21:55 PM IST
Share
Ajmer 92 Film: ਸਾਲ 2022 ਵਿੱਚ ਰਿਲੀਜ਼ ਹੋਈ ਵਿਵੇਕ ਅਗਨੀਹੋਤਰੀ ਦੀ ਦਿ ਕਸ਼ਮੀਰ ਫਾਈਲਜ਼ (The Kashmir Files)ਹੋਵੇ ਜਾਂ ਭਾਵੇਂ ਸੁਦੀਪਤੋ ਸੇਨ ਦੀ ਦਿ ਕੇਰਲਾ ਸਟੋਰੀ (The Kerala Story) ਦੋਵੇਂ ਫਿਲਮਾਂ ਨੇ ਬਾਕਸ ਆਫਿਸ ‘ਤੇ ਜ਼ਬਰਦਸਤ ਸਫਲਤਾ ਹਾਸਲ ਕੀਤੀ। ਕਸ਼ਮੀਰ ਫਾਈਲਜ਼ ਨੇ ਜਿੱਥੇ 250 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਸੀ, ਉੱਥੇ ਕੇਰਲ ਸਟੋਰੀ ਵੀ ਜਲਦੀ ਹੀ ਇਸ ਅੰਕੜੇ ਨੂੰ ਪਾਰ ਕਰਨ ਜਾ ਰਹੀ ਹੈ। ਦਿ ਕਸ਼ਮੀਰ ਫਾਈਲਜ਼ ਵਿੱਚ ਕਸ਼ਮੀਰੀ ਪੰਡਿਤਾਂ ਦੀ ਹਿਜਰਤ ਦੀ ਕਹਾਣੀ ਦਿਖਾਈ ਗਈ ਸੀ। ਦੂਜੇ ਪਾਸੇ ‘ਦਿ ਕੇਰਲ ਸਟੋਰੀ’ ਦੇ ਬਾਰੇ ‘ਚ ਮੇਕਰਸ ਦਾ ਦਾਅਵਾ ਹੈ ਕਿ ਇਹ ਫਿਲਮ ਕੇਰਲ ਦੀ ਇਕ ਸੱਚੀ ਘਟਨਾ ‘ਤੇ ਆਧਾਰਿਤ ਹੈ, ਜਦੋਂ ਕੇਰਲਾ ਦੀਆਂ 30,000 ਤੋਂ ਜ਼ਿਆਦਾ ਲੜਕੀਆਂ ਦਾ ਬ੍ਰੇਨਵਾਸ਼ ਕਰਕੇ ਧਰਮ ਪਰਿਵਰਤਨ ਦੀ ਖੇਡ ਖੇਡੀ ਗਈ ਸੀ। ਕਸ਼ਮੀਰ ਅਤੇ ਕੇਰਲ ਤੋਂ ਬਾਅਦ ਹੁਣ ਅਜਮੇਰ ਦੀ ਕਹਾਣੀ ‘ਤੇ ਫਿਲਮ ਆਉਣ ਵਾਲੀ ਹੈ।

ਅਜਮੇਰ ਦੀ ਕਹਾਣੀ ‘ਤੇ ਬਣੀ ਫਿਲਮ

ਹਾਲ ਹੀ ‘ਚ ਅਜਮੇਰ ਦੀ ਇਕ ਸੱਚੀ ਘਟਨਾ ‘ਤੇ ਫਿਲਮ ਦਾ ਐਲਾਨ ਕੀਤਾ ਗਿਆ ਹੈ। ਫਿਲਮ ਦਾ ਟਾਈਟਲ ‘ਅਜਮੇਰ 92’ ਹੈ। ਇਹ ਫਿਲਮ ਰਿਲਾਇੰਸ ਐਂਟਰਟੇਨਮੈਂਟ ਦੇ ਬੈਨਰ ਹੇਠ ਬਣਨ ਜਾ ਰਹੀ ਹੈ, ਜਿਸ ਦਾ ਨਿਰਦੇਸ਼ਨ ਪੁਸ਼ਪਿੰਦਰ ਸਿੰਘ ਅਤੇ ਨਿਰਮਾਤਾ ਉਮੇਸ਼ ਕੁਮਾਰ ਤਿਵਾਰੀ ਕਰ ਰਹੇ ਹਨ। ਹਾਲ ਹੀ ‘ਚ ਇਸ ਫਿਲਮ ਦਾ ਪੋਸਟਰ ਸਾਹਮਣੇ ਆਇਆ ਹੈ।

250 ਕੁੜੀਆਂ ਦੀ ਕਹਾਣੀ

ਅਜਮੇਰ 92 ਦਾ ਜੋ ਪੋਸਟਰ ਆਇਆ ਹੈ, ਇਹ ਕਈ ਅਖਬਾਰਾਂ ਦੀਆਂ ਕਟਿੰਗਾਂ ਤੋਂ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਕਈ ਵੱਡੀਆਂ ਅਤੇ ਸਨਸਨੀਖੇਜ਼ ਸੁਰਖੀਆਂ ਦੇਖਣ ਨੂੰ ਮਿਲ ਰਹੀਆਂ ਹਨ। ਜਿਵੇਂ- 250 ਕਾਲਜ ਗਰਲਜ਼ ਸ਼ਿਕਾਰ ਬਣੀਆਂ, ਨਿਊਡ ਫੋਟੋਆਂ ਵੰਡਣ ਲੱਗੀਆਂ, ਇਕ ਤੋਂ ਬਾਅਦ ਇੱਕ ਖੁਦਕੁਸ਼ੀ ਤੋਂ ਪਰਦਾ ਉਠਿਆ, ਇਹ ਖੁਦਕੁਸ਼ੀ ਨਹੀਂ ਸਗੋਂ ਕਤਲ ਹੈ ਤੇ ਇਸ ਪਿੱਛੇ ਸ਼ਹਿਰ ਦੇ ਵੱਡੇ ਲੋਕ ਹਨ।

ਕੀ ਹੈ ਅਜਮੇਰ ਕਾਂਡ?

ਖਬਰਾਂ ਮੁਤਾਬਕ ਸਾਲ 1992 ‘ਚ ਅਜਮੇਰ ‘ਚ ਅਜਿਹੀ ਘਟਨਾ ਵਾਪਰੀ ਸੀ, ਜਿਸ ਨੇ ਸਾਰਿਆਂ ਦੇ ਦਿਲਾਂ ਨੂੰ ਹਿਲਾ ਕੇ ਰੱਖ ਦਿੱਤਾ ਸੀ। ਦੱਸਿਆ ਜਾਂਦਾ ਹੈ ਕਿ ਅਜਮੇਰ ਵਿੱਚ 300 ਦੇ ਕਰੀਬ ਕੁੜੀਆਂ ਨੂੰ ਨਿਊਡ ਫੋਟੋਆਂ ਦੀ ਆੜ ਵਿੱਚ ਬਲੈਕਮੇਲ ਕਰਕੇ ਬਲਾਤਕਾਰ ਕੀਤਾ ਗਿਆ। ਦੱਸਿਆ ਜਾਂਦਾ ਹੈ ਕਿ ਇਸ ਘਟਨਾ ਨੂੰ ਸ਼ਹਿਰ ਦੇ ਇੱਕ ਵੱਡੇ ਪਰਿਵਾਰ ਅਤੇ ਉਨ੍ਹਾਂ ਦੇ ਕਰੀਬੀਆਂ ਨੇ ਅੰਜਾਮ ਦਿੱਤਾ ਹੈ। ਮੇਕਰਸ ਨੇ ਪੋਸਟਰ ‘ਚ 250 ਲੜਕੀਆਂ ਦਾ ਜ਼ਿਕਰ ਕੀਤਾ ਹੈ। ਦੱਸ ਦੇਈਏ ਕਿ ਇਹ ਫਿਲਮ 14 ਜੁਲਾਈ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...