ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਕਸ਼ੈ ਕੁਮਾਰ ਪਹੁੰਚੇ ਮਹਾਂਕੁੰਭ, ਸੰਗਮ ਵਿੱਚ ਪਵਿੱਤਰ ਇਸ਼ਨਾਨ ਤੋਂ ਬਾਅਦ ਬੋਲੇ- ‘ਬਹੁਤ ਵਧੀਆ ਇੰਤਜ਼ਾਮ ਹੈ, ਸੀਐਮ ਯੋਗੀ ਦਾ ਧੰਨਵਾਦ’

Akshay Kumar MahaKumbh 2025: ਬਾਲੀਵੁੱਡ ਦੇ 'ਖਿਲਾੜੀ' ਅਕਸ਼ੈ ਕੁਮਾਰ ਇਸ ਸਮੇਂ ਆਪਣੀਆਂ ਆਉਣ ਵਾਲੀਆਂ ਫਿਲਮਾਂ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਇਸ ਦੌਰਾਨ, ਉਹ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਮਹਾਂਕੁੰਭ ​​ਪਹੁੰਚੇ। ਜਿੱਥੇ ਉਨ੍ਹਾਂ ਨੇ ਪਵਿੱਤਰ ਸੰਗਮ ਵਿੱਚ ਆਸਥਾ ਦੀ ਡੁਬਕੀ ਲਗਾਈ। ਉਨ੍ਹਾਂ ਨੇ ਚੰਗੇ ਪ੍ਰਬੰਧਾਂ ਲਈ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਧੰਨਵਾਦ ਵੀ ਕੀਤਾ।

ਅਕਸ਼ੈ ਕੁਮਾਰ ਪਹੁੰਚੇ ਮਹਾਂਕੁੰਭ, ਸੰਗਮ ਵਿੱਚ ਪਵਿੱਤਰ ਇਸ਼ਨਾਨ ਤੋਂ ਬਾਅਦ ਬੋਲੇ- ‘ਬਹੁਤ ਵਧੀਆ ਇੰਤਜ਼ਾਮ ਹੈ, ਸੀਐਮ ਯੋਗੀ ਦਾ ਧੰਨਵਾਦ’
ਅਕਸ਼ੈ ਕੁਮਾਰ ਨੇ ਸੰਗਮ ‘ਚ ਕੀਤਾ ਪਵਿੱਤਰ ਇਸ਼ਨਾਨ
Follow Us
tv9-punjabi
| Updated On: 24 Feb 2025 13:31 PM

ਬਾਲੀਵੁੱਡ ਦੇ ‘ਖਿਲਾੜੀ’ ਅਕਸ਼ੈ ਕੁਮਾਰ ਅਕਸਰ ਆਪਣੀਆਂ ਫਿਲਮਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਇਸ ਵੇਲੇ, ਉਹ ਆਪਣੀਆਂ ਅਪਕਮਿੰਗ ਫਿਲਮਾਂ ਦੀ ਸ਼ੂਟਿੰਗ ਵਿੱਚ ਬਿਜ਼ੀ ਹਨ। ਇਸ ਦੌਰਾਨ, ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ, ਅਕਸ਼ੈ ਕੁਮਾਰ ਮਹਾਂਕੁੰਭ ​​ਪਹੁੰਚੇ। ਜਿੱਥੇ ਉਨ੍ਹਾਂ ਨੇ ਪਵਿੱਤਰ ਸੰਗਮ ਵਿੱਚ ਆਸਥਾ ਦੀ ਡੁਬਕੀ ਲਗਾਈ। ਉਨ੍ਹਾਂ ਨੇ ਚੰਗੇ ਪ੍ਰਬੰਧਾਂ ਲਈ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਧੰਨਵਾਦ ਵੀ ਕੀਤਾ।

ਸੰਗਮ ਵਿੱਚ ਡੁਬਕੀ ਲਗਾਉਣ ਤੋਂ ਬਾਅਦ, ਅਕਸ਼ੈ ਕੁਮਾਰ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ, ਮੈਨੂੰ ਬਹੁਤ ਮਜ਼ਾ ਆਇਆ। ਇੱਥੇ ਬਹੁਤ ਵਧੀਆ ਪ੍ਰਬੰਧ ਹਨ। ਇੰਨੇ ਵਧੀਆ ਪ੍ਰਬੰਧ ਕਰਨ ਲਈ ਅਸੀਂ ਇੱਥੋਂ ਦੇ ਮੁੱਖ ਮੰਤਰੀ ਯੋਗੀ ਸਾਹਿਬ ਦਾ ਧੰਨਵਾਦ ਕਰਦੇ ਹਾਂ। ਮੈਨੂੰ ਯਾਦ ਹੈ ਜਦੋਂ ਆਖਰੀ ਕੁੰਭ 2019 ਵਿੱਚ ਹੋਇਆ ਸੀ, ਲੋਕ ਗੱਠਰੀਆਂ ਲੈ ਕੇ ਆਉਂਦੇ ਸਨ। ਹੁਣ ਇਸ ਸਮੇਂ ਸਾਰੇ ਵੱਡੇ-ਵੱਡੇ ਲੋਕ ਆ ਰਹੇ ਹਨ, ਅੰਬਾਨੀ ਆ ਰਹੇ ਹਨ, ਅਡਾਨੀ ਆ ਰਹੇ ਹਨ, ਵੱਡੇ ਅਦਾਕਾਰ ਆ ਰਹੇ ਹਨ। ਤਾਂ ਇਸਨੂੰ ਕਹਿੰਦੇ ਹਨਮਹਾਂਕੁੰਭ, ਜਿਸ ਸਮੇਂ ਨਾਲ ਪ੍ਰਬੰਧ ਕੀਤੇ ਗਏ ਹਨ, ਉਹ ਬਹੁਤ ਹੀ ਵਧੀਆ ਹਨ।

ਅਕਸ਼ੈ ਕੁਮਾਰ ਨੇ ਪੁਲਿਸ ਵਾਲਿਆਂ ਦਾ ਕੀਤਾ ਧੰਨਵਾਦ

ਇਸ ਦੌਰਾਨ ਅਕਸ਼ੈ ਕੁਮਾਰ ਨੇ ਮਹਾਂਕੁੰਭ ​​ਵਿਖੇ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਉੱਥੇ ਕੰਮ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਇੱਥੇ ਸਾਰਿਆਂ ਦਾ ਬਹੁਤ ਧਿਆਨ ਰੱਖਿਆ ਹੈ। ਮੈਂ ਹੱਥ ਜੋੜ ਕੇ ਇਨ੍ਹਾਂ ਦਾ ਬਹੁਤ ਧੰਨਵਾਦ ਕਰਦਾ ਹਾਂ। ਇਸ ਤੋਂ ਬਾਅਦ ਉਨ੍ਹਾਂ ਨੇ ਸ਼ਾਨਦਾਰ ਪ੍ਰਬੰਧਾਂ ਲਈ ਸਾਰਿਆਂ ਦਾ ਧੰਨਵਾਦ ਕੀਤਾ। ਅਕਸ਼ੈ ਕੁਮਾਰ ਸਾਦੇ ਚਿੱਟੇ ਕੁੜਤੇ-ਪਜਾਮੇ ਵਿੱਚ ਦਿਖਾਈ ਦੇ ਰਹੇ ਸਨ। ਹਾਲਾਂਕਿ, ਅਦਾਕਾਰ ਦੀ ਇੱਕ ਝਲਕ ਪਾਉਣ ਲਈ ਲੋਕਾਂ ਦੀ ਵੱਡੀ ਭੀੜ ਵੀ ਦੇਖੀ ਗਈ। ਪ੍ਰਯਾਗਰਾਜ ਪਹੁੰਚੇ ਅਕਸ਼ੈ ਕੁਮਾਰ ਦੀਆਂ ਕੁਝ ਝਲਕੀਆਂ ਸਾਹਮਣੇ ਆਈਆਂ ਹਨ। ਜਿੱਥੇ ਉਹ ਸ਼ਰਧਾ ਵਿੱਚ ਡੁੱਬੇ ਦਿਖਾਈ ਦੇ ਰਹੇ ਹਨ। ਅਕਸ਼ੈ ਕੁਮਾਰ ਭਾਰੀ ਭੀੜ ਅਤੇ ਪੂਰੀ ਸੁਰੱਖਿਆ ਦੇ ਵਿਚਕਾਰ ਪਵਿੱਤਰ ਇਸ਼ਨਾਨ ਲਈ ਸੰਗਮ ਪਹੁੰਚੇ ਸਨ।

ਦਰਅਸਲ, ਵੀਡੀਓ ਵਿੱਚ ਅਕਸ਼ੈ ਕੁਮਾਰ ਪੂਜਾ ਕਰਦੇ ਹੋਏ ਦਿਖਾਈ ਦੇ ਰਹੇ ਹਨ। ਦੂਜੇ ਪਾਸੇ, ਲੋਕ ਉਨ੍ਹਾਂ ਨੂੰ ਦੇਖ ਰਹੇ ਹਨ। ਇੱਕ ਨਹੀਂ, ਆਸ-ਪਾਸ ਖਿਲਾੜੀ ਕੁਮਾਰ ਦੇ ਕਈ ਪ੍ਰਸ਼ੰਸਕ ਦਿਖਾਈ ਦਿੱਤੇ। ਅੱਜ ਯਾਨੀ 24 ਫਰਵਰੀ ਨੂੰ ਮਹਾਂਕੁੰਭ ​​ਦਾ 43ਵਾਂ ਦਿਨ ਹੈ। ਇਹ ਮੇਲਾ ਦੋ ਦਿਨਾਂ ਬਾਅਦ ਖਤਮ ਹੋਣ ਵਾਲਾ ਹੈ। ਅਜਿਹੀ ਸਥਿਤੀ ਵਿੱਚ, ਪਿਛਲੇ ਦੋ ਦਿਨਾਂ ਵਿੱਚ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਰਹੀ ਹੈ। ਦੂਜੇ ਪਾਸੇ, ਫਿਲਮੀ ਸਿਤਾਰੇ ਵੀ ਮਹਾਂਕੁੰਭ ​​ਵਿੱਚ ਪਹੁੰਚ ਰਹੇ ਹਨ।

ਤਮੰਨਾ ਅਤੇ ਵਿੱਕੀ ਕੌਸ਼ਲ ਵੀ ਪਹੁੰਚੇ

ਅਦਾਕਾਰਾ ਤਮੰਨਾ ਭਾਟੀਆ ਵੀ ਇੱਕ ਦਿਨ ਪਹਿਲਾਂ ਆਪਣੇ ਪਰਿਵਾਰ ਨਾਲ ਮਹਾਂਕੁੰਭ ​​ਪਹੁੰਚੀ ਸੀ। ਜਿੱਥੇ ਪਰਿਵਾਰਕ ਮੈਂਬਰਾਂ ਨਾਲ ਪੂਜਾ ਕਰਨ ਤੋਂ ਬਾਅਦ, ਉਨ੍ਹਾਂ ਨੇ ਸੰਗਮ ਵਿੱਚ ਪਵਿੱਤਰ ਡੁਬਕੀ ਲਗਾਈ। ਹਾਲ ਹੀ ਵਿੱਚ ਮਹਾਂਕੁੰਭ ​​ਵਿੱਚ ‘ਓਡੇਲਾ 2’ ਦਾ ਟੀਜ਼ਰ ਲਾਂਚ ਕੀਤਾ ਗਿਆ ਸੀ। ਨਾਲ ਹੀ ਵਿੱਕੀ ਕੌਸ਼ਲ ਵੀ ‘ਛਾਵਾ’ ਦੀ ਰਿਲੀਜ਼ ਤੋਂ ਪਹਿਲਾਂ ਮਹਾਂਕੁੰਭ ​​ਪਹੁੰਚੇ ਸਨ।

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...