AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬੀ ਫਿਲਮ ਪ੍ਰੋਡਿਊਸਰ ਨੂੰ ED ਨੇ ਹਿਰਾਸਤ ‘ਚ ਲਿਆ, 5 ਕਰੋੜ ਰੁਪਏ ਦੇ ਕਥਿਤ ਰਿਸ਼ਵਤ ਕੇਸ ਦਾ ਮਾਮਲਾ

ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਨੂੰ 5 ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਦੇ ਸਬੰਧ ਵਿੱਚ ਈਡੀ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਹੈ। ਜਾਣੋ ਕੀ ਹੈ ਪੂਰਾ ਮਾਮਲਾ...

ਪੰਜਾਬੀ ਫਿਲਮ ਪ੍ਰੋਡਿਊਸਰ ਨੂੰ ED ਨੇ ਹਿਰਾਸਤ 'ਚ ਲਿਆ, 5 ਕਰੋੜ ਰੁਪਏ ਦੇ ਕਥਿਤ ਰਿਸ਼ਵਤ ਕੇਸ ਦਾ ਮਾਮਲਾ
tv9-punjabi
| Updated On: 17 Oct 2026 16:18 PM IST
Share

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਨੂੰ 5 ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਦੇ ਸਬੰਧ ਵਿੱਚ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਹੈ। ਨਿਊਜ਼ ਏਜੰਸੀ ਆਈਏਐਨਐਸ ਦੇ ਅਨੁਸਾਰ, ਲੁੱਕਆਊਟ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਗਰੇਵਾਲ ਨੂੰ ਪੁੱਛਗਿੱਛ ਲਈ ਈਡੀ ਹੈੱਡਕੁਆਰਟਰ ਲਿਜਾਇਆ ਗਿਆ।

ਈਡੀ ਨੇ ਗਰੇਵਾਲ ਨੂੰ 7 ਅਕਤੂਬਰ ਨੂੰ ਦਿੱਲੀ ਸਥਿਤ ਆਪਣੇ ਹੈੱਡਕੁਆਰਟਰ ‘ਤੇ ਪੁੱਛਗਿੱਛ ਲਈ ਪੇਸ਼ ਹੋਣ ਲਈ ਸੰਮਨ ਭੇਜਿਆ ਸੀ ਅਤੇ ਫਿਰ 9 ਅਕਤੂਬਰ ਨੂੰ ਵੀ। ਹਾਲਾਂਕਿ, ਉਹ ਦੋਵੇਂ ਵਾਰ ਪੁੱਛਗਿੱਛ ਲਈ ਪੇਸ਼ ਨਹੀਂ ਹੋਏ। ਬਾਅਦ ਵਿੱਚ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਈਡੀ ਨੇ ਅਜੇ ਤੱਕ ਇਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ।

ਦੱਸ ਦਈਏ ਕਿ ਗਰੇਵਾਲ, ਗਰੇਵਾਲ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਇੱਕ ਪ੍ਰਮੁੱਖ ਪੰਜਾਬੀ ਫ਼ਿਲਮ ਅਦਾਕਾਰ ਹਨ। ਉਹ ਪੰਜਾਬੀ ਫ਼ਿਲਮਾਂ ਮੌਜਾਂ ਹੀ ਮੌਜਾਂ ਅਤੇ ਸਨੋਮੈਨ ਵਰਗੀਆਂ ਕਈ ਮੂਵੀਜ਼ ਨਾਲ ਜੁੜੇ ਰਹੇ ਹਨ।

ਰੇਪ ਕੇਸ ਦਾ ਪੂਰਾ ਮਾਮਲਾ ਜਾਣੋ

ਗੁਰਵਿੰਦਰ ਸਿੰਘ ਉਰਫ ਗੁਰੀ ਚਾਹਲ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ ਬਲਾਤਕਾਰ, ਬਲੈਕਮੇਲ ਅਤੇ ਧਮਕੀਆਂ ਸਮੇਤ ਗੰਭੀਰ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਐਫਆਈਆਰ 1 ਮਈ ਨੂੰ ਮੋਹਾਲੀ ਦੇ ਸੋਹਾਣਾ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੀ ਗਈ ਸੀ। ਸ਼ਿਕਾਇਤ ਵਿੱਚ, 26 ਸਾਲਾ ਔਰਤ ਨੇ ਦੋਸ਼ ਲਗਾਇਆ ਕਿ ਉਸ ਨੂੰ ਜ਼ਬਰਦਸਤੀ ਜਿਨਸੀ ਸੰਬੰਧ, ਬਲੈਕਮੇਲ ਅਤੇ ਧਮਕੀਆਂ ਦਿੱਤੀਆਂ ਗਈਆਂ।

ਇਸੇ ਮਾਮਲੇ ਤੋਂ ਬਾਅਦ ਵਿੱਚ ਇਲਜ਼ਾਮ ਸਾਹਮਣੇ ਆਏ ਕਿ FIR ਰੱਦ ਕਰਨ ਅਤੇ ਕੇਸ ਨੂੰ ਦਬਾਉਣ ਲਈ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਇਸ ਕਥਿਤ ਮੰਗ ਨੂੰ ਲੈ ਕੇ ਅਮਰਦੀਪ ਸਿੰਘ ਗਰੇਵਾਲ ਦਾ ਨਾਂ ਸਾਹਮਣੇ ਆਇਆ ਸੀ।

ਅਮਰਦੀਪ ਗਰੇਵਾਲ ਦਾ ਨਾਮ ਕਿਵੇਂ ਆਇਆ?

ਪੀੜਤ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਅਮਰਦੀਪ ਸਿੰਘ ਗਰੇਵਾਲ ਰਾਹੀਂ ਕੇਸ ਨੂੰ ਖਾਰਜ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਗੁਰਮੀਤ ਚਾਹਲ ਦੇ ਦੋਸਤ ਸਿਮਰਨਜੀਤ ਸਿੰਘ ਹੁੰਦਲ ਨੇ ਵੀ ਗਰੇਵਾਲ ਦੀ ਸ਼ਮੂਲੀਅਤ ਦਾ ਦੋਸ਼ ਲਗਾਉਂਦੇ ਹੋਏ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ।

ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗਰੇਵਾਲ ਕਥਿਤ ਤੌਰ ‘ਤੇ ਬਲਾਤਕਾਰ ਦੇ ਮਾਮਲਿਆਂ ਨੂੰ ਰੱਦ ਕਰਨ ਦੇ ਬਦਲੇ ਕਰੋੜਾਂ ਰੁਪਏ ਦੀ ਮੰਗ ਕਰ ਰਿਹਾ ਸੀ। ਇਸ ਮਾਮਲੇ ਵਿੱਚ ਗਰੇਵਾਲ ਦੀ ਭੂਮਿਕਾ ਬਾਰੇ ਦੋਸ਼ਾਂ ਦੀ ਸੱਚਾਈ ਜਾਂਚ ਰਾਹੀਂ ਨਿਰਧਾਰਤ ਕੀਤੀ ਜਾਵੇਗੀ।

ਹਾਈ ਕੋਰਟ ਨੇ ਜਾਂਚ ਸਬੰਧੀ ਕੀ ਹੁਕਮ ਦਿੱਤਾ?

ਪੀੜਤ ਦੇ ਪਿਤਾ ਨੇ ਹਾਈ ਕੋਰਟ ਨੂੰ ਚਿੰਤਾ ਜ਼ਾਹਰ ਕੀਤੀ ਸੀ ਕਿ ਸਥਾਨਕ ਪੁਲਿਸ ਨਿਰਪੱਖ ਜਾਂਚ ਨਹੀਂ ਕਰ ਸਕੇਗੀ। ਪਟੀਸ਼ਨ ਵਿੱਚ ਇਹ ਵੀ ਇਲਜ਼ਾਮ ਲਗਾਇਆ ਗਿਆ ਸੀ ਕਿ ਐਫਆਈਆਰ ਨੂੰ ਰੱਦ ਕਰਨ ਲਈ ਪ੍ਰਭਾਵ ਦੀ ਵਰਤੋਂ ਕੀਤੀ ਜਾ ਰਹੀ ਹੈ।

20 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਸਥਾਨਕ ਪੁਲਿਸ ਤੋਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਦੀ ਨਿਗਰਾਨੀ ਹੇਠ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੂੰ ਤਬਦੀਲ ਕਰਨ ਦਾ ਹੁਕਮ ਦਿੱਤਾ। ਆਪਣੇ ਹੁਕਮ ਵਿੱਚ, ਅਦਾਲਤ ਨੇ 5 ਕਰੋੜ ਰੁਪਏ ਦੀ ਕਥਿਤ ਮੰਗ ਨਾਲ ਸਬੰਧਤ ਦੋਸ਼ਾਂ ਦਾ ਜ਼ਿਕਰ ਕੀਤਾ। ਹਾਲਾਂਕਿ, ਅਦਾਲਤ ਨੇ ਸਪੱਸ਼ਟ ਕੀਤਾ ਕਿ ਉਹ ਉਸ ਸਮੇਂ ਦੋਸ਼ਾਂ ਦੀ ਸੱਚਾਈ ਦਾ ਪਤਾ ਨਹੀਂ ਲਗਾ ਰਹੀ ਸੀ।

5 ਕਰੋੜ ਦੀ ਕਥਿਤ ਮੰਗ ਦਾ ਮਾਮਲਾ ਜਨਤਕ ਕਿਵੇਂ ਹੋਇਆ?

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਨੇ ਵੀ ਇਸ ਮਾਮਲੇ ਵਿੱਚ ਦੋਸ਼ਾਂ ਨੂੰ ਜਨਤਕ ਤੌਰ ‘ਤੇ ਸੰਬੋਧਨ ਕੀਤਾ। ਇਸ ਤੋਂ ਬਾਅਦ, ਭਾਜਪਾ ਅਤੇ ਵਿਰੋਧੀ ਆਗੂਆਂ ਨੇ ਮਾਮਲੇ ਬਾਰੇ ਸਵਾਲ ਉਠਾਏ। ਭਾਜਪਾ ਨੇ ਕਥਿਤ ਆਡੀਓ ਰਿਕਾਰਡਿੰਗਾਂ ਦਾ ਵੀ ਹਵਾਲਾ ਦਿੱਤਾ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...