AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amitabh Bachchan: ਅਮਿਤਾਭ ਬਚਨ ਹੋ ਰਹੇ ਠੀਕ, ਜਲਦੀ ਕੰਮ ‘ਤੇ ਆਉਣਗੇ ਵਾਪਸ

Bollywood News: ਹਾਲ ਹੀ 'ਚ ਇਕ ਫਿਲਮ ਦੇ ਸੈੱਟ 'ਤੇ ਅਮਿਤਾਭ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਡਾਕਟਰ ਦੀ ਸਲਾਹ ਅਨੁਸਾਰ ਸ਼ੂਟਿੰਗ ਤੋਂ ਬ੍ਰੇਕ ਲੈ ਲਿਆ ਸੀ। ਪਰ ਹੁਣ ਉਹ ਤੇਜ਼ੀ ਨਾਲ ਰਿਕਵਰ ਹੋ ਰਹੇ ਹਨ, ਜਿਸ ਕਾਰਨ ਉਹ ਜਲਦੀ ਹੀ ਕੰਮ ਤੇ ਵਾਪਸ ਆਉਣਗੇ।

Amitabh Bachchan:  ਅਮਿਤਾਭ ਬਚਨ ਹੋ ਰਹੇ ਠੀਕ, ਜਲਦੀ ਕੰਮ 'ਤੇ ਆਉਣਗੇ ਵਾਪਸ
ਅਮਿਤਾਭ ਬਚਨ ਹੋ ਰਹੇ ਠੀਕ, ਜਲਦੀ ਕੰਮ ‘ਤੇ ਆਉਣਗੇ ਵਾਪਸ।
tv9-punjabi
| Published: 28 Mar 2023 13:15 PM IST
Share
Bollywood: ਹਾਲ ਹੀ ‘ਚ ਇਕ ਫਿਲਮ ਦੇ ਸੈੱਟ ‘ਤੇ ਅਮਿਤਾਭ ਬੱਚਨ (Amitabh Bachchan) ਜ਼ਖਮੀ ਹੋ ਗਏ ਸਨ। ਉਨ੍ਹਾਂ ਨੂੰ ਕਾਫੀ ਜਿਆਦਾ ਸੱਟ ਲਗੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਡਾਕਟਰ ਦੀ ਸਲਾਹ ਅਨੁਸਾਰ ਸ਼ੂਟਿੰਗ ਤੋਂ ਬ੍ਰੇਕ ਲੈ ਲਿਆ। ਹੁਣ ਉਹ ਤੇਜ਼ੀ ਨਾਲ ਠੀਕ ਹੋ ਰਹੇ ਹਨ। ਐਤਵਾਰ ਨੂੰ ਉਨ੍ਹਾਂ ਨੇ ਜਲਸਾ ਸਥਿਤ ਆਪਣੇ ਘਰ ਪੁੱਜੇ ਹਜਾਰਾਂ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਬਲਾਗ ਲਿਖ ਕੇ ਕਿਹਾ ਕਿ ਉਹ ਤੇਜ਼ੀ ਨਾਲ ਠੀਕ ਹੋ ਰਹੇ ਹਨ, ਕੰਮ ਬੁਲਾ ਰਿਹਾ ਹੈ, ਮੈਂ ਜਲਦੀ ਹੀ ਇਸ ਵਿੱਚ ਰੁੱਝ ਜਾਵਾਂਗਾ। ਅਮਿਤਾਭ ਬੱਚਨ ਦੇ ਇਸ ਜੋਸ਼ ਨੂੰ ਦੇਖ ਕੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ

ਹਾਲ ਹੀ ‘ਚ ਜਦੋਂ ਅਮਿਤਾਭ ਬੱਚਨ ਹਸਪਤਾਲ ‘ਚ ਇਲਾਜ ਅਧੀਨ ਸਨ ਤਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ (Social media) ਹੈਂਡਲ ‘ਤੇ ਆਪਣੇ ਪ੍ਰਸ਼ੰਸਕਾਂ ਲਈ ਇਕ ਭਾਵੁਕ ਸੰਦੇਸ਼ ਛੱਡਿਆ ਸੀ। ਅਮਿਤਾਭ ਬੱਚਨ ਨੇ ਟਵਿੱਟਰ ‘ਤੇ ਆਪਣੀ ਹੈਲਥ ਅਪਡੇਟ ਦਿੰਦੇ ਹੋਏ ਕਿਹਾ ਕਿ ਮੈਂ ਪਹਿਲਾਂ ਨਾਲੋਂ ਬਿਹਤਰ ਮਹਿਸੂਸ ਕਰ ਰਿਹਾ ਹਾਂ ਪਰ ਡਾਕਟਰ ਦੇ ਕਹਿਣ ‘ਤੇ ਹੀ ਸ਼ੂਟਿੰਗ ਸੈੱਟ ‘ਤੇ ਵਾਪਸ ਆਵਾਂਗਾ। ਬਿੱਗ ਬੀ ਨੇ ਟਵਿੱਟਰ ‘ਤੇ ਲਿਖਿਆ, ਤੁਹਾਡੇ ਸਾਰਿਆਂ ਦਾ ਬਹੁਤ ਸਾਰਾ ਪਿਆਰ ਅਤੇ ਧੰਨਵਾਦ। ਤੁਹਾਡੀ ਚਿੰਤਾ ਅਤੇ ਸ਼ੁਭਕਾਮਨਾਵਾਂ ਲਈ ਤੁਹਾਡਾ ਬਹੁਤ ਧੰਨਵਾਦ। ਤੁਹਾਡੀਆਂ ਪ੍ਰਾਰਥਨਾਵਾਂ ਮੇਰੇ ਲਈ ਇਲਾਜ ਹਨ। ਮੇਰੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਇਸ ਨੂੰ ਸਮਾਂ ਲੱਗੇਗਾ। ਡਾਕਟਰਾਂ ਨੇ ਜੋ ਵੀ ਸਲਾਹ ਦਿੱਤੀ ਹੈ, ਮੈਂ ਉਸ ਦਾ ਪੂਰਾ ਪਾਲਣ ਕਰ ਰਿਹਾ ਹਾਂ। ਸਾਰੇ ਕੰਮ ਬੰਦ ਹੋ ਗਏ ਹਨ ਅਤੇ ਸਿਹਤ ਵਿੱਚ ਸੁਧਾਰ ਅਤੇ ਡਾਕਟਰ ਦੀ ਇਜਾਜ਼ਤ ਤੋਂ ਬਾਅਦ ਹੀ ਕੰਮ ‘ਤੇ ਵਾਪਸ ਆਵਾਂਗਾ। ਤੁਹਾਡੇ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ। ਦੱਸ ਦੇਈਏ ਕਿ ਉਹ ਸੋਮਵਾਰ ਨੂੰ ਆਪਣੀ ਫਿਲਮ ‘ਪ੍ਰੋਜੈਕਟ ਕੇ’ ਦੀ ਸ਼ੂਟਿੰਗ ਦੌਰਾਨ ਇੱਕ ਐਕਸ਼ਨ ਸੀਨ ਕਰਦੇ ਸਮੇਂ ਅਮਿਤਾਭ ਜੀ ਦੀਆਂ ਪਸਲੀਆਂ ਵਿੱਚ ਚੋਟ ਲੱਗੀ ਸੀ ਅਤੇ ਉਹ ਜ਼ਖਮੀ ਹੋ ਗਏ ਸਨ।

ਅਜੇ ਦੇਵਗਨ ਨੇ ਅਮਿਤਾਭ ਬੱਚਨ ਦੀ ਤਾਰੀਫ ਕੀਤੀ

ਬਾਲੀਵੁੱਡ ਸਟਾਰ ਅਜੇ ਦੇਵਗਨ (Ajay Devgn) ਨੇ ਅਮਿਤਾਭ ਬੱਚਨ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਹ ਸੱਚਮੁੱਚ ਬਾਲੀਵੁੱਡ ਦੇ ਮੈਗਾਸਟਾਰ ਹਨ। ਉਨ੍ਹਾਂ ਦਾ ਜਨੂੰਨ ਦੇਖ ਕੇ ਹੈਰਾਨੀ ਹੁੰਦੀ ਹੈ। ਇੰਨੀ ਵੱਡੀ ਉਮਰ ਦੇ ਹੋਣ ਦੇ ਬਾਵਜੂਦ, ਬੱਚਨ ਜੀ ਨੂੰ ਦਿਨ ਭਰ ਕਈ ਘੰਟੇ ਬਿਨਾਂ ਥੱਕੇ ਸ਼ੂਟਿੰਗ ਵਿੱਚ ਰੁੱਝੇ ਦੇਖਣਾ ਇੱਕ ਸ਼ਾਨਦਾਰ ਅਹਿਸਾਸ ਹੈ। ਇਸ ਦੌਰਾਨ ਅਜੇ ਦੇਵਗਨ ਨੇ ਦੱਸਿਆ ਕਿ 1998 ਵਿੱਚ ਆਈ ਫਿਲਮ ਮੇਜਰ ਸਾਬ ਵਿੱਚ ਇੱਕ ਐਕਸ਼ਨ ਸੀਨ ਵਿੱਚ ਅਮਿਤਾਭ ਬੱਚਨ ਨੇ 30 ਫੁੱਟ ਦੀ ਉਚਾਈ ਤੋਂ ਛਾਲ ਮਾਰੀ ਸੀ। ਉਸ ਸਮੇਂ ਦੀ ਗੱਲ ਨੂੰ ਯਾਦ ਕਰਦੇ ਹੋਏ ਦੇਵਗਨ ਨੇ ਦੱਸਿਆ ਕਿ ਅਮਿਤਾਭ ਸਰ ਨੇ ਮੈਨੂੰ ਕਿਹਾ ਸੀ ਕਿ ਅਸੀਂ 30 ਫੁੱਟ ਤੋਂ ਛਾਲ ਮਾਰਾਂਗੇ। ਇਹ ਤਕਰੀਬਨ ਤਿੰਨ ਮੰਜ਼ਿਲਾਂ ਉੱਚਾ ਸੀ। ਮੈਂ ਉਨ੍ਹਾਂ ਨੂੰ ਇਹ ਸੀਨ ਨਾ ਕਰਨ ਦੀ ਸਲਾਹ ਦਿੱਤੀ। ਪਰ ਅਮਿਤਾਭ ਸਰ ਨੇ ਕਿਹਾ ਕਿ ਅਸੀਂ ਹੀ ਇਸ ਨੂੰ ਸ਼ੂਟ ਕਰਾਂਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...