Big-B Injured: ਹੈਦਰਾਬਾਦ ‘ਚ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਅਮਿਤਾਭ, ਪਸਲੀ ‘ਚ ਲੱਗੀ ਸੱਟ
Bollywood News : ਅਭਿਨੇਤਾ ਅਮਿਤਾਭ ਬੱਚਨ ਪ੍ਰੋਜੈਕਟ ਕੇ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ। ਬਿੱਗ ਬੀ ਨੇ ਦੱਸਿਆ ਕਿ ਫਿਲਹਾਲ ਉਹ ਮੁੰਬਈ ਆ ਗਏ ਹਨ ਅਤੇ ਆਰਾਮ ਕਰ ਰਹੇ ਹਨ।
ਹੈਦਰਾਬਾਦ ‘ਚ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਅਮਿਤਾਭ ਬਚੱਨ, ਪਸਲੀ ‘ਚ ਲੱਗੀ ਸੱਟ। Amitabh Bachchan injured during shooting in hyd
ਮੁੰਬਈ— ਸਦੀ ਦੇ ਮਹਾਨਾਇਕ ਅਮਿਤਾਭ ਬੱਚਨ (Amitabh Bachchan) ਨੇ ਦੱਸਿਆ ਹੈ ਕਿ ਉਹ ਆਪਣੀ ਅਗਲੀ ਫਿਲਮ ‘ਪ੍ਰੋਜੈਕਟ ਕੇ’ ਦੀ ਸ਼ੂਟਿੰਗ ਦੌਰਾਨ ਹੈਦਰਾਬਾਦ ‘ਚ ਜ਼ਖਮੀ ਹੋ ਗਏ ਸਨ। ਉਨ੍ਹਾਂ ਨੇ ਆਪਣੇ ਬਲਾਗ ‘ਚ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਅਮਿਤਾਭ ਬੱਚਨ ਮੁਤਾਬਕ ਉਹ ਇੱਕ ਐਕਸ਼ਨ ਸੀਨ ਦੀ ਸ਼ੂਟਿੰਗ ਕਰ ਰਹੇ ਸਨ ਜਦੋਂ ਉਨ੍ਹਾਂ ਨੂੰ ਸੱਟ ਲੱਗ ਗਈ। ਹਾਲਾਂਕਿ ਬਿੱਗ ਬੀ ਫਿਲਹਾਲ ਮੁੰਬਈ ਆ ਚੁੱਕੇ ਹਨ ਅਤੇ ਆਪਣੇ ਘਰ ਆਰਾਮ ਕਰ ਰਹੇ ਹਨ।


